ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜਥੇਬੰਦੀ ਵੱਲੋਂ ਕਿਸਾਨੀ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਜਿੱਥੇ ਨਾਅਰੇਬਾਜ਼ੀ ਕੀਤੀ ਗਈ ਉਥੇ ਹੀ ਸਰਕਾਰ ਦਾ ਡੀਸੀ ਬਰਨਾਲਾ ਦੇ ਦਫ਼ਤਰ ਬਾਹਰ ਪੁਤਲਾ ਫੂਕਿਆ ਗਿਆ। ਕਿਸਾਨ ਨਛੱਤਰ ਸਿੰਘ ਸਹੌਰ ਜਗਪਾਲ ਸਿੰਘ ਸਹਿਜੜਾ ਹਰਦਿਆਲ ਸਿੰਘ ਮੋਹਨ ਸਿੰਘ ਮੂੰਮ ਆਦਿ ਨੇ ਕਿਹਾ ਕਿ ਖੇਤੀ ਮੋਟਰਾਂ ਤੇ ਪੰਜਾਬ ਸਰਕਾਰ ਵੱਲੋਂ ਬਿੱਲ ਲਾਉਣ ਵਾਲੀ ਨੀਤੀ ਨੂੰ ਵਾਪਸ ਲਿਆ ਜਾਵੇ ਕਿਉਂਕਿ ਸਰਕਾਰ ਵੱਲੋਂ ਬਿਜਲੀ ਨਹਿਰੀ ਪਾਣੀ ਦੀ ਸਹੂਲਤ ਨੂੰ ਜਿਉਂ ਦੀ ਤਿਉਂ ਬਰਕਰਾਰ ਰੱਖਣ ਦਾ ਕਿਸਾਨਾਂ ਨਾਲ ਵਾਅਦਾ ਕੀਤਾ ਹੋਇਆ ਹੈ। ਉਨ੍ਹਾਂ ਝੋਨੇ ਦੇ ਬੀਜਾਂ ਦੀਆਂ ਮੋਟੀਆਂ ਕਿਸਮਾਂ ਇਕ ਸੌ ਬਾਈ ਪੀਆਰ ਇਕ ਸੌ ਨੱਤੀ ਜੋ ਮੈਸ ਬਰਾੜ ਸੀਟ ਲੁਧਿਆਣਾ ਦੇ ਵੱਡੇ ਘਪਲੇ ਸਾਹਮਣੇ ਆਏ ਹਨ ਉਹ ਦੀ ਤੁਰੰਤ ਨਿਆਂਇਕ ਜਾਂਚ ਕਾਰਵਾਈ ਦੀ ਵੀ ਮੰਗ ਕੀਤੀ ਹੈ। ਸਰਕਾਰ ਤੇ ਵਰਦਿਆਂ ਉਨ੍ਹਾਂ ਕਿਹਾ ਕਿ ਵੋਟਾਂ ਦੌਰਾਨ ਕੀਤੇ ਵਾਅਦੇ ਤਹਿਤ ਸਮੁੱਚਾ ਕਰਜ਼ਾ ਤੁਰੰਤ ਕਿਸਾਨਾਂ ਦਾ ਮਾਫ਼ ਕੀਤਾ ਜਾਵੇ। ਕਣਕ ਦੀ ਖ਼ਰੀਦ ਦੌਰਾਨ ਸਰਕਾਰ ਵੱਲੋਂ ਕੱਟੇ ਪੈਸੇ ਤੁਰੰਤ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਾਪਸ ਕੀਤੇ ਜਾਣ। ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿਚ ਉਨ੍ਹਾਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੈਪਟਨ ਸਰਕਾਰ ਦਾ ਪੁਤਲਾ ਵੀ ਫੂਕਿਆ ।ਕਿਸਾਨਾਂ ਨੇ ਖੇਤੀ ਮੋਟਰਾਂ ਦੇ ਬਿੱਲ ਲਾਉਣ ਵਾਲੀ ਨੀਤੀ ਖਿਲਾਫ਼ ਸਰਕਾਰ ਦਾ ਫੂਕਿਆ ਪੁਤਲਾ

Posted By: Sarabjeet Kaur