- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰ ਵੱਲੋਂ ਫਸਲਾਂ ਦੀ ਐਮਐਸਪੀ 'ਚ ਨਿਗੂਣਾ ਵਾਧਾ ਰੱਦ ਕੀਤਾ ਜਾਂਦਾ ਹੈ ਅਤੇ C2 50% ਫਾਰਮੂਲੇ ਮੁਤਾਬਕ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣਾ ਚਾਹੀਦਾ। ਵਧਦੀ ਹੋਈ ਮਹਿੰਗਾਈ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਵੱਲੋਂ ਨਵਾਂ ਹੱਦ ਕਰਜ਼ਾ ਤੁਰੰਤ ਲਾਗੂ ਕੀਤਾ ਜਾਵੇ ਅਤੇ ਨਵੇਂ ਹੱਦ ਬਣਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕੀ ਰਜਿਸਟਰਾਰ ਸਹਿਕਾਰੀ ਸਭਾਵਾਂ ਨੇ 15 ਮਈ ਤੱਕ ਵਾਅਦਾ ਕੀਤਾ ਸੀ, ਪਰ ਅਜੇ ਤੱਕ ਨੋਟੀਫਿਕੇਸ਼ਨ ਨਹੀਂ ਆਇਆ ਜਿਸ ਤੇ ਆਉਣ ਵਾਲੇ ਦਿਨਾਂ ’ਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ। ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੇ ਸੱਦੇ ਤੇ ਪੂਰੇ ਪੰਜਾਬ ਭਰ ’ਚ ਡੀ.ਸੀ. ਦਫਤਰਾਂ ਅੱਗੇ ਆਪਣੀਆਂ ਹੱਕੀ ਮੰਗਾਂ ਲਈ ਰੋਸ਼ ਪ੍ਰਦਰਸ਼ਨ ਕੀਤੇ ਗਏ ਜਿਸ ਲੜੀ ਤਹਿਤ ਬਰਨਾਲਾ ਜ਼ਿਲ੍ਹਾ ਦੇ ਡੀਸੀ ਦਫਤਰ ਅੱਗੇ ਸੰਯੁਕਤ ਮੋਰਚੇ ਦੇ ਝੰਡੇ ਹੇਠ ਵੱਡੀ ਗਿਣਤੀ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ।
ਇਸ ਮੋਦੀ ਸਰਕਾਰ ਵੱਲੋਂ ਖਾਦ,ਡੀਜ਼ਲ,ਯੂਰੀਆ ਅਤੇ ਡੀਏਪੀ ਖਾਦ ਦੀ ਸਪਲਾਈ ਯਕੀਨੀ ਬਣਾਵੇ ਤਾਂ ਜੋ ਕਿਸਾਨਾਂ ਨੂੰ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸਦੇ ਨਾਲ ਹੀ ਬੈਂਕਾਂ ਵੱਲੋਂ ਨਗਦੀ ਦੇਣ 'ਤੇ ਲਾਈਆਂ ਰੁਕਾਵਟਾਂ ਹਟਾਈਆਂ ਜਾਣ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ 'ਚ ਪੰਜਾਬ ਦੀ ਸਥਾਈ ਮੈਂਬਰੀ ਦਾ ਹੱਕ ਬਹਾਲ ਕੀਤਾ ਜਾਵੇ।
ਕੇਂਦਰ ਵੱਲੋਂ ਫਸਲਾਂ ਦੀ ਐਮਐਸਪੀ 'ਚ ਨਿਗੂਣਾ ਵਾਧਾ ਰੱਦ ਕੀਤਾ ਜਾਂਦਾ ਹੈ ਅਤੇ C2 50% ਫਾਰਮੂਲੇ ਮੁਤਾਬਕ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣਾ ਚਾਹੀਦਾ। ਵਧਦੀ ਹੋਈ ਮਹਿੰਗਾਈ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਵੱਲੋਂ ਨਵਾਂ ਹੱਦ ਕਰਜ਼ਾ ਤੁਰੰਤ ਲਾਗੂ ਕੀਤਾ ਜਾਵੇ ਅਤੇ ਨਵੇਂ ਹੱਦ ਬਣਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕੀ ਰਜਿਸਟਰਾਰ ਸਹਿਕਾਰੀ ਸਭਾਵਾਂ ਨੇ 15 ਮਈ ਤੱਕ ਵਾਅਦਾ ਕੀਤਾ ਸੀ, ਪਰ ਅਜੇ ਤੱਕ ਨੋਟੀਫਿਕੇਸ਼ਨ ਨਹੀਂ ਆਇਆ ਜਿਸ ਤੇ ਆਉਣ ਵਾਲੇ ਦਿਨਾਂ ’ਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਾਰੇ ਕਿਸਾਨ-ਮਜ਼ਦੂਰਾਂ ਦੀ ਪੂਰਨ ਕਰਜ਼ਾ ਮੁਕਤੀ ਅਤੇ 58 ਸਾਲ ਦੀ ਉਮਰ 'ਤੇ ਕਿਸਾਨ ਨੂੰ 10,000 ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇ ਅਤੇ ਡਿਮਾਂਡ ਨੋਟਿਸਾਂ ਦੀ ਮਿਆਦ ਵਧਾ ਕੇ ਮੋਟਰ ਕੁਨੈਕਸ਼ਨ ਜਾਰੀ ਕੀਤੇ ਜਾਣ। ਉਨ੍ਹਾਂ ਮੰਗ ਕੀਤੀ ਕਿ ਬੀਜ ਬਿੱਲ, ਬਿਜਲੀ ਸੋਧ ਬਿੱਲ ਦਾ ਰੱਦ ਕੀਤੇ ਜਾਣ ਅਤੇ ਨਾਲ ਹੀ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ 'ਚੋਂ ਖੇਤੀ ਖੇਤਰ ਬਾਹਰ ਰੱਖਿਆ ਜਾਵੇ। ਇਸ ਮੌਕੇ ਚਮਕੌਰ ਸਿੰਘ, ਕਮਲਜੀਤ ਕੌਰ, ਜਰਨੈਲ ਸਿੰਘ, ਨਗਿੰਦਰ ਸਿੰਘ, ਭੁਪਿੰਦਰ ਸਿੰਘ, ਗੋਰਾ ਸਿੰਘ, ਮਨਜੀਤ ਰਾਜ, ਗੁਰਚਰਨ ਸਿੰਘ, ਗੁਰਜੰਟ ਸਿੰਘ, ਰਾਜਿੰਦਰ ਸਿੰਘ ਕਾਹਨੇਕੇ, ਦਰਸ਼ਨ ਸਿੰਘ ਉੱਗੋਕੇ, ਦਰਸ਼ਨ ਸਿੰਘ ਮਹਿਤਾ, ਗੁਰਦੇਵ ਸਿੰਘ, ਨਾਨਕ ਸਿੰਘ, ਅਮਰਜੀਤ ਸਿੰਘ, ਜੱਗਾ ਸਿੰਘ ਬਦਰਾ, ਹਰਦੀਪ ਸਿੰਘ, ਹਰਭੇਜ ਸਿੰਘ, ਸੁਦਾਗਰ ਸਿੰਘ ਭੋਤਨਾ, ਸੈਬਰ ਸਿੰਘ ਸੇਵਾ ਕੇਂਦਰ ਯੂਨੀਅਨ ਪੰਜਾਬ ਮੈਡੀਕਲ ਪ੍ਰੈਕਟੀਸ਼ਨਰਜ਼ ਯੂਨੀਅਨ, ਰੋਡ ਸੰਘਰਸ਼ ਕਮੇਟੀ ਬਰਨਾਲਾ ਨੇ ਸ਼ਮੂਲੀਅਤ ਕੀਤੀ।