- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਿਉਹਾਰਾਂ ਦਾ ਸੀਜ਼ਨ ਸ਼ੁਰੂ, ਬਰਨਾਲਾ ਦੇ ਬਾਜ਼ਾਰਾਂ ’ਚ ਲੱਗੇ ਕੂੜੇ ਦੇ ਢੇਰ

: ਸਦਰ ਬਾਜ਼ਾਰ ’ਚ ਲੱਗੇ ਕੂੜੇ ਦੇ ਢੇਰ, ਦੁਕਾਨਦਾਰਾਂ ਤੇ ਰਾਹਗੀਰ ਪ੍ਰੇਸ਼ਾਨ
ਨਵਦੀਪ ਸੇਖਾ, ਪੰਜਾਬੀ ਜਾਗਰਣ,
ਬਰਨਾਲਾ ਛ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਜਿੱਥੇ ਸ਼ਹਿਰ ਦੇ ਬਾਜ਼ਾਰਾਂ ’ਚ ਖਰੀਦਦਾਰੀ ਲਈ ਲੋਕਾਂ ਦੀ ਭੀੜ ਵਧਣ ਲੱਗੀ ਹੈ, ਉੱਥੇ ਹੀ ਬਰਨਾਲਾ ਸ਼ਹਿਰ ਦੇ ਕਈ ਬਾਜ਼ਾਰਾਂ ਤੇ ਮੁੱਖ ਰਸਤਿਆਂ ’ਤੇ ਲੱਗੇ ਕੂੜੇ ਦੇ ਢੇਰ ਨਗਰ ਨਿਗਮ ਦੇ ਸਫ਼ਾਈ ਪ੍ਰਬੰਧਾਂ ਦੀ ਪੋਲ ਖੋਲ੍ਹ ਰਹੇ ਹਨ। ਬਾਜ਼ਾਰਾਂ ’ਚ ਵੱਡੀ ਗਿਣਤੀ ’ਚ ਲੋਕਾਂ ਦੀ ਆਵਾਜਾਈ ਦੇ ਬਾਵਜੂਦ ਕਈ ਥਾਵਾਂ ’ਤੇ ਕੂੜਾ ਸਮੇਂ ਸਿਰ ਨਾ ਚੁੱਕੇ ਜਾਣ ਕਾਰਨ ਗੰਦਗੀ ਦੇ ਢੇਰ ਲੱਗੇ ਹੋਏ ਹਨ।
: ਸਦਰ ਬਾਜ਼ਾਰ ’ਚ ਲੱਗੇ ਕੂੜੇ ਦੇ ਢੇਰ, ਦੁਕਾਨਦਾਰਾਂ ਤੇ ਰਾਹਗੀਰ ਪਰੇਸ਼ਾਨ
ਸ਼ਹਿਰ ਦੇ ਮੁੱਖ ਸਦਰ ਬਾਜ਼ਾਰ ਵਿੱਚ ਕੂੜੇ ਦੇ ਢੇਰ ਸੜਕਾਂ ਤੇ ਫੁੱਟਪਾਥਾਂ ਤੱਕ ਫੈਲ ਜਾਣ ਕਾਰਨ ਰਾਹਗੀਰਾਂ ਨੂੰ ਲੰਘਣ ਵਿੱਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਿਉਹਾਰਾਂ ਦੇ ਦਿਨਾਂ ’ਚ ਖਰੀਦਦਾਰੀ ਕਰਨ ਲਈ ਬਾਜ਼ਾਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਗੰਦਗੀ ਵਿਚੋਂ ਲੰਘਣਾ ਪੈ ਰਿਹਾ ਹੈ। ਦੁਕਾਨਦਾਰਾਂ ਤੇ ਸਥਾਨਕ ਲੋਕਾਂ ਹਰਮੇਲ ਸਿੰਘ, ਨਛੱਤਰ ਸਿੰਘ, ਗੁਰਮੇਲ ਸਿੰਘ, ਵਿਨੋਦ ਕੁਮਾਰ ਆਦਿ ਦਾ ਕਹਿਣਾ ਹੈ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਬਾਜ਼ਾਰਾਂ ’ਚ ਰੋਜ਼ਾਨਾ ਆਮ ਦਿਨਾਂ ਨਾਲੋਂ ਕਈ ਗੁਣਾ ਜ਼ਿਆਦਾ ਭੀੜ ਹੁੰਦੀ ਹੈ। ਇਸ ਕਾਰਨ ਕੂੜਾ ਵੀ ਵੱਧ ਪੈਦਾ ਹੁੰਦਾ ਹੈ, ਪਰ ਇਸ ਦੇ ਮੁਕਾਬਲੇ ਸਫ਼ਾਈ ਪ੍ਰਬੰਧ ਨਜ਼ਰ ਨਹੀਂ ਆ ਰਹੇ। ਉਨ੍ਹਾਂ ਮੰਗ ਕੀਤੀ ਕਿ ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਬਾਜ਼ਾਰਾਂ ਵਿੱਚ ਵਾਧੂ ਸਫ਼ਾਈ ਕਰਮਚਾਰੀ ਤਾਇਨਾਤ ਕੀਤੇ ਜਾਣ ਅਤੇ ਕੂੜਾ ਚੁੱਕਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਤਿਉਹਾਰਾਂ ਮੌਕੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਨਗਰ ਨਿਗਮ ਵੱਲੋਂ ਵਿਸ਼ੇਸ਼ ਮੁਹਿੰਮ ਚਲਾਉਣੀ ਚਾਹੀਦੀ ਹੈ। ਬਾਜ਼ਾਰਾਂ ’ਚ ਸਫ਼ਾਈ ਦੇ ਨਾਲ-ਨਾਲ ਕੂੜੇਦਾਨਾਂ ਦੀ ਗਿਣਤੀ ਵਧਾਉਣ ਤੇ ਕੂੜਾ ਸਮੇਂ ਸਿਰ ਚੁੱਕਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਸਫ਼ਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਇਆ ਜਾਵੇ ਤਾਂ ਜੋ ਬਾਹਰੋਂ ਆਉਣ ਵਾਲੇ ਲੋਕਾਂ ਸਾਹਮਣੇ ਵੀ ਸ਼ਹਿਰ ਦੀ ਚੰਗੀ ਤਸਵੀਰ ਪੇਸ਼ ਹੋ ਸਕੇ।