ਬਰਨਾਲਾ 'ਚ ਅੱਗ ਦਾ ਕਹਿਰ: 25 ਏਕੜ ਖੜ੍ਹੀ ਕਣਕ ਸੜ ਕੇ ਸੁਆਹ, ਕਿਸਾਨਾਂ ਨੇ ਸਰਕਾਰ ਤੋਂ ਮੰਗਿਆ ਮੁਆਵਜ਼ਾ
ਇਸ ਮੌਕੇ ਕਰਮਜੀਤ ਸਿੰਘ ਮਾਨ ਜ਼ਿਲ੍ਹਾ ਪ੍ਰੈਸ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਕੁਲਵੰਤ ਸਿੰਘ ਮਾਨ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ, ਜਸਵੀਰ ਸਿੰਘ ਧੰਮੀ ਸਾਬਕਾ ਪ੍ਰਧਾਨ ਨਗਰ ਕੌਂਸਲ ਭਦੌੜ ਤੇ ਅਮਨਿੰਦਰ ਸਿੰਘ ਗੋਲਡੀ ਭੁੱਲਰ ਆਦਿ ਨੇ ਕਿਹਾ ਕਿ ਨੁਕਸਾਨੀਆਂ ਫਸਲਾਂ ਦਾ ਪੰਜਾਬ ਸਰਕਾਰ ਤੁਰੰਤ ਮੁਆਵਜ਼ਾ ਜਾਰੀ ਕਰੇ ਕਿਉਂਕਿ ਕਿਸਾਨ ਮਹਿੰਗੇ ਭਾਅ ਦੇ ਠੇਕੇ ਤੇ ਜ਼ਮੀਨਾਂ ਲੈ ਕੇ ਖੇਤੀ ਕਰਦੇ ਹਨ।
Publish Date: Fri, 17 Apr 2026 12:10 PM (IST)
Updated Date: Fri, 17 Apr 2026 12:11 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ। ਜ਼ਿਲ੍ਹੇ ਦੇ ਪਿੰਡ ਕੋਠੇ ਖਿਊਣ ਸਿੰਘ ਵਿਖੇ 25 ਏਕੜ ਦੇ ਕਰੀਬ ਕਣਕ ਨੂੰ ਅੱਗ ਲੱਗ ਕੇ ਸੁਆਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਵਿੱਕੀ ਸਿੰਘ ਪੁੱਤਰ ਗੁਰਚਰਨ ਸਿੰਘ ਮਾਨ ਸਾਬਕਾ ਸਰਪੰਚ, ਕਿਸਾਨ ਜਸਮੇਲ ਸਿੰਘ, ਕਿਸਾਨ ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਕਈ ਕਿਸਾਨਾਂ ਦੀ ਖੜੀ ਕਣਕ ਨੂੰ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ।