- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੜਤਾਲ ਦੌਰਾਨ ਪਤਾ ਲੱਗਿਆ ਕਿ ਮੁਲਜ਼ਮ ਦੇ ਨਾਂ 'ਤੇ ਕੋਈ ਵੀ ਜਗ੍ਹਾ ਨਹੀਂ ਹੈ। ਪੁਲਿਸ ਵਲੋਂ ਨਾਮਜ਼ਦ ਕੀਤੇ ਗੁਰਪ੍ਰੀਤ ਸਿੰਘ ਪੁੱਤਰ ਰਘਵੀਰ ਸਿੰਘ, ਮਨਪ੍ਰੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀਅਨ ਹੀਰੋ ਕਲਾਂ ਭੀਖੀ (ਮਾਨਸਾ), ਸੁਖਜੀਤ ਕੌਰ ਪਤਨੀ ਹਰਦੀਪ ਸਿੰਘ ਵਾਸੀ ਮੈਦੇਵਾਸ (ਸੁਨਾਮ) ’ਚੋਂ ਮਨਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਬਰਨਾਲਾ : ਕਰੀਬ 3 ਮਹੀਨੇ ਪਹਿਲਾਂ ਥਾਣਾ ਸਿਟੀ ਪੁਲਿਸ ਵਲੋਂ ਇਕ ਵਿਅਕਤੀ ਨਾਲ ਵਿਦੇਸ਼ ਭੇਜਣ ਦੀ ਆੜ 'ਚ 35 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਸਮੇਤ ਤਿੰਨ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਤੇ ਇਸ ਮਾਮਲੇ ’ਚ ਪੁਲਿਸ ਵਲੋਂ ਇਕ ਔਰਤ ਨੂੰ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਹੋਈ ਹੈ।
ਜਾਣਕਾਰੀ ਦਿੰਦਿਆਂ ਐਸਐਚਓ ਚਰਨਜੀਤ ਸਿੰਘ ਨੇ ਦੱਸਿਆ ਕਿ ਮਿਤੀ 3 ਅਪ੍ਰੈਲ 2026 ਨੂੰ ਮੁੱਦਈ ਅਵਤਾਰ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਨੇੜੇ ਆਈਟੀਆਈ ਚੌਕ ਬਰਨਾਲਾ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਕੋਲ ਇਕ ਦਰਖ਼ਾਸਤ ਦਿੱਤੀ ਸੀ ਕਿ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦੀ ਆੜ 'ਚ ਗੁਰਪ੍ਰੀਤ ਸਿੰਘ, ਮਨਪ੍ਰੀਤ ਕੌਰ, ਸੁਖਜੀਤ ਕੌਰ ਨੇ 35 ਲੱਖ 45 ਹਜ਼ਾਰ ਰੁਪਏ ਦੀ ਠੱਗੀ ਮਾਰੀ ਸੀ। ਇਸ ਦੇ ਸਬੰਧ ’ਚ ਪੁਲਿਸ ਵਲੋਂ ਤਿੰਨੋਂ ਜਣਿਆਂ ਨੂੰ ਪੁੱਛ ਪੜਤਾਲ ਲਈ ਬੁਲਾਇਆ ਗਿਆ ਸ ਜਿਨ੍ਹਾਂ ਨੇ ਮੰਨਿਆ ਕਿ ਉਹ 35 ਲੱਖ 45 ਹਜ਼ਾਰ ਰੁਪਏ ਬਦਲੇ ਆਪਣੀ ਜ਼ਮੀਨ 6.5 ਕਨਾਲਾਂ ਦੀ ਰਜਿਸਟਰੀ ਮੁੱਦਈ ਦੇ ਨਾਂ ਕਰਵਾ ਦੇਣਗੇ ਤੇ ਜਦੋਂ ਪੈਸੇ ਵਾਪਸ ਕਰਨਗੇ ਤਾਂ ਜ਼ਮੀਨ ਦੀ ਰਜਿਸਟਰੀ ਮੁੱਦਈ ਤੋਂ ਆਪਣੇ ਨਾਂਅ ਕਰਵਾ ਲੈਣਗੇ। ਪੜਤਾਲ ਦੌਰਾਨ ਪਤਾ ਲੱਗਿਆ ਕਿ ਮੁਲਜ਼ਮ ਦੇ ਨਾਂ 'ਤੇ ਕੋਈ ਵੀ ਜਗ੍ਹਾ ਨਹੀਂ ਹੈ। ਪੁਲਿਸ ਵਲੋਂ ਨਾਮਜ਼ਦ ਕੀਤੇ ਗੁਰਪ੍ਰੀਤ ਸਿੰਘ ਪੁੱਤਰ ਰਘਵੀਰ ਸਿੰਘ, ਮਨਪ੍ਰੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀਅਨ ਹੀਰੋ ਕਲਾਂ ਭੀਖੀ (ਮਾਨਸਾ), ਸੁਖਜੀਤ ਕੌਰ ਪਤਨੀ ਹਰਦੀਪ ਸਿੰਘ ਵਾਸੀ ਮੈਦੇਵਾਸ (ਸੁਨਾਮ) ’ਚੋਂ ਮਨਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।