10 ਲੱਖ ਰੁਪਏ ਤਕ ਮੁਫ਼ਤ ਇਲਾਜ ਦੇਣ ਦੀ ਕੀਤੀ ਸ਼ਲਾਘਾ
10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੇਣ ਦੀ ਕੀਤੀ ਸ਼ਲਾਘਾ
Publish Date: Wed, 28 Jan 2026 04:41 PM (IST)
Updated Date: Wed, 28 Jan 2026 04:43 PM (IST)

ਗੁਰਪ੍ਰੀਤ ਸਿੰਘ, ਪੰਜਾਬੀ ਜਾਗਰਣ ਹੰਡਿਆਇਆ : ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤਕ ਦਾ ਮੁਫ਼ਤ ਇਲਾਜ ਮਿਲੇਗਾ ਅਤੇ ਪੰਜਾਬ ਦੇ ਲੋਕਾਂ ਦੇ ਇਲਾਜ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਸਾਵਾ ਸਿੰਘ ਭਰੀ ਸੋਸ਼ਲ ਮੀਡੀਆ ਹਲਕਾ ਇੰਚਾਰਜ ਬਰਨਾਲਾ ਨੇ ਕੀਤਾ। ਬੀਤੇ ਦਿਨੀਂ ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁਹਾਲੀ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਇਤਿਹਾਸਕ ਉਦਘਾਟਨ ਕੀਤਾ ਗਿਆ। ਬਸਾਵਾ ਸਿੰਘ ਭਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੋਈ ਆਮਦਨ ਦੀ ਪਾਬੰਦੀ ਜਾਂ ਉਮਰ ਸੀਮਾ ਨਹੀਂ ਹੈ। ਪੰਜਾਬ ਦੇ ਲੋਕਾਂ ਕੋਲ ਆਧਾਰ ਕਾਰਡ ਅਤੇ ਵੋਟਰ ਕਾਰਡ ਹੋਣਾ ਜ਼ਰੂਰੀ ਹੈ ਅਤੇ ਪੂਰਾ ਪਰਿਵਾਰ ਇਸ ਯੋਜਨਾਂ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਇਕ ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਸਪਤਾਲ ਜਾਣ ਵੇਲੇ ਸਾਰੇ ਟੈਸਟਾਂ, ਦਵਾਈਆਂ ਅਤੇ ਸਰਜਰੀਆਂ ਦਾ ਸਾਰਾ ਖਰਚਾ ਸ਼ਾਮਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ’ਚ ਦਾਖਲ ਹੁੰਦੇ ਹੀ ਸਕੀਮ ਕਾਰਡ ਚਾਲੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਨਾਗਰਿਕ, ਪੈਨਸ਼ਨਰ, ਸਰਕਾਰੀ ਕਰਮਚਾਰੀ ਸਾਰੇ ਪੰਜਾਬ ਵਾਸੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੀ ਬਿਮਾਰੀ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕੰਪਨੀਆਂ ਪਹਿਲਾਂ ਬੀਮਾ ਲਾਭ ਦਿੰਦੀਆਂ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੀਆਂ ਸ਼ਰਤਾਂ ਖਤਮ ਕਰ ਦਿੱਤੀਆਂ ਹਨ ਅਤੇ ਪੰਜਾਬ ਦੇ ਹਰ ਵਾਸੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ, ਜਿਸ ਦੀ ਸ਼ੁਰੂਆਤ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰ ਦਿੱਤੀ ਗਈ ਹੈ। ਇਸ ਯੋਜਨਾ ਤਹਿਤ ਪੰਜਾਬ ਦੇ ਲੋਕਾਂ ’ਤੇ ਪੈਣ ਵਾਲਾ ਵੱਡਾ ਬੋਝ ਘਟੇਗਾ। ਆਮ ਆਦਮੀ ਪਾਰਟੀ ਦੇ ਯੂਥ ਵਲੰਟੀਅਰ ਅਤੇ ਸਿਹਤ ਕਰਮਚਾਰੀ ਘਰ ਘਰ ਜਾਣਗੇ ਅਤੇ ਲੋਕਾਂ ਨੂੰ ਇਸ ਯੋਜਨਾ ਵਿਚ ਰਜਿਸਟਰਡ ਕਰਨਗੇ। ਇਸ ਮੌਕੇ ਬਸਾਵਾ ਸਿੰਘ ਭਰੀ ਵੱਲੋ ਮਾਨ ਸਰਕਾਰ ਦਾ ਧੰਨਵਾਦ ਕੀਤਾ, ਉੱਥੇ ਹੀ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਇਲਾਜ਼ ਦੀ ਜ਼ਿੰਮੇਵਾਰੀ ਹੁਣ ਮਾਨ ਸਰਕਾਰ ਦੀ ਹੋਵੇਗੀ।