ਸਰਕਾਰ ਵੱਲੋਂ ਮੰਗਾਂ ਪ੍ਰਵਾਨ : ਸਫ਼ਾਈ ਸੇਵਕਾਂ ਵੱਲੋਂ ਹੜਤਾਲ ਖ਼ਤਮ ਕਰਨ ਦਾ ਐਲਾਨ, ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਮਨਾਈ ਖ਼ੁਸ਼ੀ ਪੰਜਾਬ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਸਮੁੱਚੀਆਂ ਮੰਗਾਂ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਸਫ਼ਾਈ ਸੇਵਕਾਂ ਵੱਲੋਂ ਆਪਣੀ ਹੜਤਾਲ ਪੂਰੀ ਤਰ੍ਹਾਂ ਸਮਾਪਤ ਕਰਨ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਨਗਰ ਨਿਗਮ ਬਰਨਾਲਾ ਦੇ ਵਿਹੜੇ ਅੱਠ ਜੁਲਾਈ ਤੋਂ ਚੱਲ ਰਹੇ ਸਫਾਈ ਕਰਮਚਾਰੀਆਂ ਵੱਲੋਂ ਜ਼ਿਲਾ ਪ੍ਰਧਾਨ ਗੁਲਸ਼ਨ ਦੀ ਅਗਵਾਹੀ ਚ ਰੋਸ ਪ੍ਰਦਰਸ਼ਨ ਵੀ ਅੱਜ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾ ਸਰਕਾਰ ਦਾ ਧੰਨਵਾਦ ਕਰਦਿਆਂ ਬੰਦ ਕਰ ਦਿੱਤਾ ਹੈ।
Publish Date: Tue, 04 Aug 2026 12:48 PM (IST)
Updated Date: Tue, 04 Aug 2026 12:49 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਪੰਜਾਬ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਸਮੁੱਚੀਆਂ ਮੰਗਾਂ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਸਫ਼ਾਈ ਸੇਵਕਾਂ ਵੱਲੋਂ ਆਪਣੀ ਹੜਤਾਲ ਪੂਰੀ ਤਰ੍ਹਾਂ ਸਮਾਪਤ ਕਰਨ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਨਗਰ ਨਿਗਮ ਬਰਨਾਲਾ ਦੇ ਵਿਹੜੇ ਅੱਠ ਜੁਲਾਈ ਤੋਂ ਚੱਲ ਰਹੇ ਸਫਾਈ ਕਰਮਚਾਰੀਆਂ ਵੱਲੋਂ ਜ਼ਿਲਾ ਪ੍ਰਧਾਨ ਗੁਲਸ਼ਨ ਦੀ ਅਗਵਾਹੀ ਚ ਰੋਸ ਪ੍ਰਦਰਸ਼ਨ ਵੀ ਅੱਜ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾ ਸਰਕਾਰ ਦਾ ਧੰਨਵਾਦ ਕਰਦਿਆਂ ਬੰਦ ਕਰ ਦਿੱਤਾ ਹੈ।
ਸਰਕਾਰ ਨਾਲ ਮੰਗਾਂ ਬਾਰੇ ਬਣੀ ਸਹਿਮਤੀ ਅਤੇ ਹੜਤਾਲ ਦੀ ਸਫ਼ਲਤਾ ਦੀ ਖ਼ੁਸ਼ੀ ਵਿੱਚ ਸਫ਼ਾਈ ਕਰਮਚਾਰੀਆਂ ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਕਰਮਚਾਰੀਆਂ ਨੇ ਆਪਣੀ ਜਿੱਤ ਦਾ ਜਸ਼ਨ ਮਨਾਉਂਦਿਆਂ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਦੇ ਗਲ ਵਿੱਚ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ।
ਯੂਨੀਅਨ ਆਗੂਆਂ ਵਿੱਕੀ ਵਾਲਮੀਕੀ ਅਤੇ ਬਿਨੇ ਆਦਿ ਨੇ ਦੱਸਿਆ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਇਹ ਸੰਘਰਸ਼ ਵਿੱਢਿਆ ਗਿਆ ਸੀ। ਸਰਕਾਰ ਵੱਲੋਂ ਸਾਰੀਆਂ ਮੰਗਾਂ ਮੰਨ ਲਏ ਜਾਣ ਤੋਂ ਬਾਅਦ ਹੁਣ ਸਾਰੇ ਸਫ਼ਾਈ ਕਰਮਚਾਰੀ ਆਪੋ-ਆਪਣੀ ਡਿਊਟੀ 'ਤੇ ਪਰਤ ਰਹੇ ਹਨ, ਜਿਸ ਨਾਲ ਸ਼ਹਿਰ ਦੀ ਸਫ਼ਾਈ ਵਿਵਸਥਾ ਮੁੜ ਸੁਚਾਰੂ ਰੂਪ ਵਿੱਚ ਚੱਲ ਪਵੇਗੀ। ਇਸ ਮੌਕੇ ਸਮੂਹ ਸਫ਼ਾਈ ਕਰਮਚਾਰੀਆਂ ਨੇ ਯੂਨੀਅਨ ਦੀ ਲੀਡਰਸ਼ਿਪ ਅਤੇ ਸੰਘਰਸ਼ ਵਿੱਚ ਸਾਥ ਦੇਣ ਵਾਲੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ।