ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ੇ ਤੋਂ ਦੂਰ ਰੱਖਣ ਦੀ ਮੁਹਿੰਮ ਜ਼ੋਰ ਫੜਦੀ ਜਾ ਰਹੀ ਹੈ। ਪਿੰਡਾਂ ਅੰਦਰ ਅਤਿ ਆਧੁਨਿਕ ਸਟੇਡੀਅਮ ਬਣਾਉਣ ਦੇ ਸਰਕਾਰ ਦੀ ਸਕੀਮ ਤਹਿਤ ਹਲਕਾ ਦਿੜ੍ਹਬਾ ਦੇ ਪਿੰਡ ਸ਼ਾਦੀਹਰੀ ਅੰਦਰ ਅੱਠ ਏਕੜ ਜ਼ਮੀਨ ’ਤੇ ਇੱਕ ਸ਼ਾਨਦਾਰ ਸਟੇਡੀਅਮ ਬਣ ਕੇ ਤਿਆਰ ਹੋਣ ਜਾ ਰਿਹਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਸ਼ਾਦੀਹਰੀ ਅੰਦਰ ਸਟੇਡੀਅਮ ਦਾ ਉਦਘਾਟਨ ਕੀਤਾ।

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ੇ ਤੋਂ ਦੂਰ ਰੱਖਣ ਦੀ ਮੁਹਿੰਮ ਜ਼ੋਰ ਫੜਦੀ ਜਾ ਰਹੀ ਹੈ। ਪਿੰਡਾਂ ਅੰਦਰ ਅਤਿ ਆਧੁਨਿਕ ਸਟੇਡੀਅਮ ਬਣਾਉਣ ਦੇ ਸਰਕਾਰ ਦੀ ਸਕੀਮ ਤਹਿਤ ਹਲਕਾ ਦਿੜ੍ਹਬਾ ਦੇ ਪਿੰਡ ਸ਼ਾਦੀਹਰੀ ਅੰਦਰ ਅੱਠ ਏਕੜ ਜ਼ਮੀਨ ’ਤੇ ਇੱਕ ਸ਼ਾਨਦਾਰ ਸਟੇਡੀਅਮ ਬਣ ਕੇ ਤਿਆਰ ਹੋਣ ਜਾ ਰਿਹਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਸ਼ਾਦੀਹਰੀ ਅੰਦਰ ਸਟੇਡੀਅਮ ਦਾ ਉਦਘਾਟਨ ਕੀਤਾ।
ਉਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਸਟੇਡੀਅਮ ਆਧੁਨਿਕ ਸਹੂਲਤਾਂ ਨਾਲ ਬਣਾਇਆ ਜਾ ਰਿਹਾ ਹੈ ਜੋ ਕਿ ਪੰਚਾਇਤ ਵੱਲੋਂ ਦਿੱਤੀ ਗਈ 8 ਏਕੜ ਜ਼ਮੀਨ ਦੇ ਅੰਦਰ ਬਣ ਕੇ ਤਿਆਰ ਹੋਣ ਜਾ ਰਿਹਾ ਹੈ, ਜਿਸ ’ਤੇ ਇੱਕ ਕਰੋੜ 61 ਲੱਖ ਦੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਟੇਡੀਅਮ ਸ਼ਹਿਰਾਂ ਅੰਦਰ ਬਣੇ ਹੋਏ ਸਟੇਡੀਅਮ ਤੋਂ ਵੀ ਵੱਧ ਸਹੂਲਤਾਂ ਦੇਵੇਗਾ, ਜਿਸ ਅੰਦਰ 400 ਮੀਟਰ ਦਾ ਟਰੈਕ ਵੀ ਹੋਵੇਗਾ ਅਤੇ ਹੋਰ ਵੀ ਵੱਖ-ਵੱਖ ਗੇਮਾਂ ਇਸ ਸਟੇਡੀਅਮ ਦੇ ਅੰਦਰ ਖੇਡੀਆਂ ਜਾ ਸਕਣਗੀਆਂ।
ਉਨ੍ਹਾਂ ਕਿਹਾ ਕਿ ਇਹ ਸਟੇਡੀਅਮ ਜਲਦੀ ਹੀ ਬਣ ਕੇ ਤਿਆਰ ਹੋ ਜਾਵੇਗਾ, ਜਿਸ ਦਾ ਉਦਘਾਟਨ ਵੀ ਆਉਣ ਵਾਲੇ ਸਮੇਂ ਵਿੱਚ ਜਲਦੀ ਹੀ ਕੀਤਾ ਜਾਵੇਗਾ। ਇਸ ਸਟੇਡੀਅਮ ਦੇ ਬਣ ਕੇ ਤਿਆਰ ਹੋਣ ਨਾਲ ਇਸ ਇਲਾਕੇ ਦੇ ਇੱਕ ਦਰਜਨ ਪਿੰਡਾਂ ਦੇ ਨੌਜਵਾਨਾਂ ਨੂੰ ਵੱਖ-ਵਖ ਖੇਡਾਂ ਵਿੱਚ ਆਪਣੇ ਜੌਹਰ ਦਿਖਾਉਣੇ ਅਤੇ ਤਿਆਰੀ ਕਰਨੀ ਆਸਾਨ ਹੋ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾਂ ਅੰਦਰ ਖੇਡਾਂ ਪ੍ਰਤੀ ਨੌਜਵਾਨਾਂ ਦੇ ਅੰਦਰ ਟੈਲੈਂਟ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਨੂੰ ਮੌਕਾ ਦਿੱਤੇ ਜਾਣ ਦੀ ਜ਼ਰੂਰਤ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਹੀ ਵਾਲੀ ਪੰਜਾਬ ਦੀ ਸਰਕਾਰ ਪਿੰਡਾਂ ਅੰਦਰ ਰਹਿੰਦੇ ਨੌਜਵਾਨਾਂ ਨੂੰ ਖੇਡਾਂ ਅੰਦਰ ਆਪਣੀ ਕਲਾ ਵਿਖਾਉਣ ਦਾ ਮੌਕਾ ਦੇ ਰਹੀ ਹੈ ਅਤੇ ਹੁਣ ਉਨ੍ਹਾਂ ਨੂੰ ਤਿਆਰੀ ਕਰਨ ਲਈ ਜ਼ਿਆਦਾ ਦੂਰ ਨਹੀਂ ਜਾਣਾ ਪਵੇਗਾ ਕਿਉਂਕਿ ਸਰਕਾਰ ਵੱਲੋਂ ਹਰ ਚੌਥੇ ਪਿੰਡ ਵਿੱਚ ਸਟੇਡੀਅਮ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ ਦਾ ਪੰਜਾਬ ਸਰਕਾਰ ਵੱਲੋਂ ਨਿਵੇਕਲਾ ਫੰਡ ਵੀ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸਟੇਡੀਅਮ ’ਚੋਂ ਤਿਆਰ ਹੋ ਕੇ ਨੌਜਵਾਨ ਸੂਬੇ ਅੰਦਰ ਕੌਮੀ ਪੱਧਰ ’ਤੇ ਅਤੇ ਕੌਮਾਂਤਰੀ ਪੱਧਰ ’ਤੇ ਵੀ ਆਪਣਾ ਨਾਮ ਚਮਕਾਉਣਗੇ, ਜਿਸ ਨਾਲ ਸੂਬੇ ਦਾ ਅਤੇ ਦੇਸ਼ ਦਾ ਨਾਂ ਉੱਚਾ ਹੋਵੇਗਾ।