ਮਾਤਾ ਗੁਜਰੀ ਸਕੂਲ ਦੀ ਵਿਦਿਆਰਥਣ ਨੇ ਜਿੱਤਿਆ ਮੈਡਲ
ਮਾਤਾ ਗੁਜਰੀ ਸਕੂਲ ਧਨੌਲਾ ਦੀ ਵਿਦਿਆਰਥਣ ਗੁਰਮਾਨਪ੍ਰੀਤ ਕੌਰ ਨੇ ਹਾਸਿਲ ਕੀਤਾ ਸਿਲਵਰ ਮੈਡਲ
Publish Date: Wed, 28 Jan 2026 03:39 PM (IST)
Updated Date: Wed, 28 Jan 2026 03:40 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੀ ਵਿਦਿਆਰਥਣ ਗੁਰਮਾਨਪ੍ਰੀਤ ਕੌਰ ਕਲਾਸ ਬਾਰ੍ਹਵੀਂ ਨੇ ਕਿੱਕ ਬਾਕਸਿੰਗ (65 ਕਿੱਲੋ ਭਾਰ) ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨੈਸ਼ਨਲ ਪੱਧਰ ’ਤੇ ਸਿਲਵਰ ਮੈਡਲ ਆਪਣੇ ਨਾਂ ਕੀਤਾ ਹੈ। ਇਸ ਉਪਲਬਧੀ ਨਾਲ ਨਾ ਸਿਰਫ਼ ਸਕੂਲ ਦਾ ਨਾਮ ਰੌਸ਼ਨ ਹੋਇਆ ਹੈ, ਸਗੋਂ ਇਲਾਕੇ ਅਤੇ ਮਾਪਿਆਂ ਦਾ ਮਾਣ ਵੀ ਵਧਿਆ ਹੈ। ਵਿਦਿਆਰਥਣ ਨੇ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਵਰੁਣਦੀਪ ਕੌਰ ਵਾਲੀਆ ਅਤੇ ਸਮੂਹ ਸਟਾਫ ਨੇ ਵਿਦਿਆਰਥਣ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੰਦੇ ਹੋਏ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਫਲਤਾ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਸਰੋਤ ਬਣੇਗੀ। ਸਕੂਲ ਦੇ ਚੇਅਰਮੈਨ ਬਿਕਰਮਜੀਤ ਸਿੰਘ ਵਾਲੀਆ ਵੱਲੋਂ ਵੀ ਵਿਦਿਆਰਥਣ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ਅਤੇ ਭਵਿੱਖ ’ਚ ਅੰਤਰਰਾਸ਼ਟਰੀ ਪੱਧਰ ’ਤੇ ਵੀ ਦੇਸ਼ ਦਾ ਨਾਂ ਰੋਸ਼ਨ ਕਰਨ ਦੀ ਆਸ ਜਤਾਈ।