ਮਿਹਨਤ ਨੂੰ ਪਿਆ ਫਲ: ਆਮ ਆਦਮੀ ਪਾਰਟੀ ਨੇ ਪੁਰਾਣੇ ਵਲੰਟੀਅਰ ਜਸਵਿੰਦਰ ਸਿੰਘ ਸੰਘੇੜਾ ਨੂੰ ਬਰਨਾਲਾ ਮਾਰਕੀਟ ਕਮੇਟੀ ਦੀ ਸੌਂਪੀ ਕਮਾਨ ਆਮ ਆਦਮੀ ਪਾਰਟੀ ਵੱਲੋਂ ਆਪਣੀ ਪਾਰਟੀ ਦੇ ਮਿਹਨਤੀ ਤੇ ਪੁਰਾਣੇ ਵਲੰਟੀਅਰਾਂ ਨੂੰ ਮਾਣ-ਸਤਿਕਾਰ ਦੇਣ ਦੀ ਲੜੀ ਨੂੰ ਜਾਰੀ ਰੱਖਦਿਆਂ, ਇੱਕ ਆਮ ਘਰ ਦੇ ਨੌਜਵਾਨ ਤੇ ਪਾਰਟੀ ਦੇ ਵਫ਼ਾਦਾਰ ਆਗੂ ਜਸਵਿੰਦਰ ਸਿੰਘ ਸੰਘੇੜਾ ਨੂੰ ਮਾਰਕੀਟ ਕਮੇਟੀ ਬਰਨਾਲਾ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਜਸਵਿੰਦਰ ਸਿੰਘ ਸੰਘੇੜਾ ਨੂੰ ਹਲਕੇ ਦੇ ਲੋਕਾਂ ਤੇ ਪਾਰਟੀ ਵਰਕਰਾਂ ਵੱਲੋਂ ਲੱਖ-ਲੱਖ ਮੁਬਾਰਕਬਾਦਾਂ ਮਿਲ ਰਹੀਆਂ ਹਨ। ਇਲਾਕੇ 'ਚ ਖੁਸ਼ੀ ਦੀ ਲਹਿਰ ਹੈ।
Publish Date: Wed, 15 Jul 2026 03:23 PM (IST)
Updated Date: Wed, 15 Jul 2026 03:25 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਆਮ ਆਦਮੀ ਪਾਰਟੀ ਵੱਲੋਂ ਆਪਣੀ ਪਾਰਟੀ ਦੇ ਮਿਹਨਤੀ ਤੇ ਪੁਰਾਣੇ ਵਲੰਟੀਅਰਾਂ ਨੂੰ ਮਾਣ-ਸਤਿਕਾਰ ਦੇਣ ਦੀ ਲੜੀ ਨੂੰ ਜਾਰੀ ਰੱਖਦਿਆਂ, ਇੱਕ ਆਮ ਘਰ ਦੇ ਨੌਜਵਾਨ ਤੇ ਪਾਰਟੀ ਦੇ ਵਫ਼ਾਦਾਰ ਆਗੂ ਜਸਵਿੰਦਰ ਸਿੰਘ ਸੰਘੇੜਾ ਨੂੰ ਮਾਰਕੀਟ ਕਮੇਟੀ ਬਰਨਾਲਾ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਜਸਵਿੰਦਰ ਸਿੰਘ ਸੰਘੇੜਾ ਨੂੰ ਹਲਕੇ ਦੇ ਲੋਕਾਂ ਤੇ ਪਾਰਟੀ ਵਰਕਰਾਂ ਵੱਲੋਂ ਲੱਖ-ਲੱਖ ਮੁਬਾਰਕਬਾਦਾਂ ਮਿਲ ਰਹੀਆਂ ਹਨ। ਇਲਾਕੇ 'ਚ ਖੁਸ਼ੀ ਦੀ ਲਹਿਰ ਹੈ।
'ਆਪ' ਆਗੂਆਂ ਦਾ ਕੀਤਾ ਵਿਸ਼ੇਸ਼ ਧੰਨਵਾਦ ਆਪਣੀ ਇਸ ਅਹਿਮ ਨਿਯੁਕਤੀ ਤੋਂ ਬਾਅਦ ਜਸਵਿੰਦਰ ਸਿੰਘ ਸੰਘੇੜਾ ਨੇ ਪਾਰਟੀ ਹਾਈਕਮਾਂਡ ਤੇ ਸੂਬਾ ਲੀਡਰਸ਼ਿਪ ਦਾ ਤਹਿ ਦਿਲੋਂ ਸ਼ੁਕਰੀਆ ਅਦਾ ਕੀਤਾ। ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਇੱਕ ਆਮ ਘਰ ਦੇ ਵਰਕਰ 'ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ 'ਤੇ ਪੂਰੀ ਤਰ੍ਹਾਂ ਖ਼ਰਾ ਉਤਰਨਗੇ।
ਆਮ ਘਰਾਂ ਦੇ ਨੌਜਵਾਨਾਂ ਨੂੰ ਮਿਲ ਰਿਹੈ ਅੱਗੇ ਆਉਣ ਦਾ ਮੌਕਾ ਨਵ ਨਿਯੁਕਤ ਚੇਅਰਮੈਨ ਮਾਰਕੀਟ ਕਮੇਟੀ ਬਰਨਾਲਾ ਜਸਵਿੰਦਰ ਸਿੰਘ ਸੰਘੇੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ, ਜਿੱਥੇ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਵਲੰਟੀਅਰਾਂ ਤੇ ਆਮ ਪਰਿਵਾਰਾਂ ਦੇ ਨੌਜਵਾਨਾਂ ਨੂੰ ਵੱਡੇ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਵਜੋਂ ਉਹ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨਗੇ। ਮੰਡੀਆਂ ਦੇ ਵਿਕਾਸ ਲਈ ਦਿਨ-ਰਾਤ ਕੰਮ ਕਰਨਗੇ। ਇਸ ਮੌਕੇ ਹਲਕੇ ਦੇ ਸਮੂਹ 'ਆਪ' ਵਰਕਰਾਂ ਨੇ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਜਸਵਿੰਦਰ ਸਿੰਘ ਸੰਘੇੜਾ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਦਾ ਮਨੋਬਲ ਹੋਰ ਉੱਚਾ ਹੋਇਆ ਹੈ।