ਬਰਨਾਲਾ ਸ਼ਹਿਰ 'ਚ ਨਰਕ ਵਰਗੇ ਹਾਲਾਤ: ਥਾਂ-ਥਾਂ ਲੱਗੇ ਗੰਦਗੀ ਦੇ ਅੰਬਾਰ, ਭਿਆਨਕ ਬਿਮਾਰੀਆਂ ਫੈਲਣ ਦੇ ਖ਼ਦਸ਼ੇ ਕਾਰਨ ਲੋਕਾਂ 'ਚ ਭਾਰੀ ਸਹਿਮ! ਬਰਨਾਲਾ ਸ਼ਹਿਰ ਦੇ ਸਾਰੇ ਸਫਾਈ ਸੇਵਕ ਪਿਛਲੇ ਦੋ ਦਿਨਾਂ ਤੋਂ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਖਾਤਰ ਹੜਤਾਲ ਉੱਪਰ ਚੱਲ ਰਹੇ ਹਨ। ਜਿਸ ਕਰਕੇ ਸਫਾਈ ਦਾ ਕੰਮ ਬਿਲਕੁਲ ਹੀ ਠੱਪ ਹੋ ਚੁੱਕਾ ਹੈ। ਬਰਨਾਲੇ ਸ਼ਹਿਰ ਦੇ ਮੇਨ ਬਾਜ਼ਾਰ ’ਚ ਜਗ੍ਹਾ ਜਗ੍ਹਾ ਗੰਦਗੀ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਉੱਪਰ ਦੀ ਮੌਸਮ ਵੀ ਮੀਂਹ ਵਾਲਾ ਬਣਿਆ ਹੋਇਆ ਹੈ ਜਿਸ ਕਰਕੇ ਬਰਨਾਲਾ ਦੇ ਲੋਕਾਂ ’ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ ਨਾਣਾ ਨੇ ਕਿਹਾ ਕਿ ਦੋ ਮਹੀਨੇ ਪਹਿਲਾਂ ਦੀ ਸਫਾਈ ਸੇਵਕ ਹੜਤਾਲ ਉੱਪਰ ਗਏ ਸਨ ਉਦੋਂ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤ
Publish Date: Fri, 10 Jul 2026 04:07 PM (IST)
Updated Date: Fri, 10 Jul 2026 04:09 PM (IST)
ਰੇਸ਼ਮ ਦੂਆ, ਪੰਜਾਬੀ ਜਾਗਰਣ, ਬਰਨਾਲਾ - ਬਰਨਾਲਾ ਸ਼ਹਿਰ ਦੇ ਸਾਰੇ ਸਫਾਈ ਸੇਵਕ ਪਿਛਲੇ ਦੋ ਦਿਨਾਂ ਤੋਂ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਖਾਤਰ ਹੜਤਾਲ ਉੱਪਰ ਚੱਲ ਰਹੇ ਹਨ। ਜਿਸ ਕਰਕੇ ਸਫਾਈ ਦਾ ਕੰਮ ਬਿਲਕੁਲ ਹੀ ਠੱਪ ਹੋ ਚੁੱਕਾ ਹੈ। ਬਰਨਾਲੇ ਸ਼ਹਿਰ ਦੇ ਮੇਨ ਬਾਜ਼ਾਰ ’ਚ ਜਗ੍ਹਾ ਜਗ੍ਹਾ ਗੰਦਗੀ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਉੱਪਰ ਦੀ ਮੌਸਮ ਵੀ ਮੀਂਹ ਵਾਲਾ ਬਣਿਆ ਹੋਇਆ ਹੈ ਜਿਸ ਕਰਕੇ ਬਰਨਾਲਾ ਦੇ ਲੋਕਾਂ ’ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ ਨਾਣਾ ਨੇ ਕਿਹਾ ਕਿ ਦੋ ਮਹੀਨੇ ਪਹਿਲਾਂ ਦੀ ਸਫਾਈ ਸੇਵਕ ਹੜਤਾਲ ਉੱਪਰ ਗਏ ਸਨ ਉਦੋਂ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ ਅਤੇ ਸਫਾਈ ਸੇਵਕ ਹੜਤਾਲ ਖਤਮ ਕਰਕੇ ਆਪਣੇ ਆਪਣੇ ਕੰਮਾਂ ਤੇ ਵਾਪਸ ਆ ਗਏ ਸਨ। ਪਰ ਹੁਣ ਇਨੇ ਮਹੀਨੇ ਬੀਤਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ। ਜਿਸ ਕਰਕੇ ਸ਼ਹਿਰ ਦੇ ਸਾਰੇ ਸਫਾਈ ਸੇਵਕ ਮੁੜ ਤੋਂ ਹੜਤਾਲ ਉੱਪਰ ਚਲੇ ਗਏ ਹਨ। ਜਿਸ ਕਰਕੇ ਸ਼ਹਿਰ ਦੀ ਸਫਾਈ ਦਾ ਬਹੁਤ ਹੀ ਬੁਰਾ ਹਾਲ ਹੁੰਦਾ ਜਾ ਰਿਹਾ ਹੈ। ਅਨਿਲ ਬਾਂਸਲ ਨਾਣਾ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਗਈ ਕਿ ਜਲਦ ਤੋਂ ਜਲਦ ਇਸ ਸਮੱਸਿਆ ਦਾ ਕੋਈ ਸਮਾਧਾਨ ਕੀਤਾ ਜਾਵੇ ਅਤੇ ਸ਼ਹਿਰ ਦੀ ਸਫਾਈ ਦਾ ਇੰਤਜ਼ਾਮ ਕੀਤਾ ਜਾਵੇ।
ਭਿਆਨਕ ਬਿਮਾਰੀ ਫੈਲਣ ਦਾ ਖਤਰਾ ਸਮਾਜ ਸੇਵੀ ਮਦਨ ਲਾਲ ਆਨੰਦ ਨੇ ਕਿਹਾ ਕਿ ਸ਼ਹਿਰ ਦੇ ਸਫਾਈ ਸੇਵਕਾਂ ਦੇ ਹੜਤਾਲ ਤੇ ਚਲੇ ਜਾਣ ਨਾਲ ਆਮ ਜੀਵਨ ਖਤਰੇ ’ਚ ਪੈ ਰਿਹਾ ਹੈ ਤੇ ਨਾਲ ਹੀ ਆਉਣ ਵਾਲੇ ਦਿਨਾਂ ’ਚ ਵੱਡੇ ਖਤਰੇ ਦਾ ਸੰਕੇਤ ਵੀ ਬਣ ਗਿਆ ਹੈ। ਸਫਾਈ ਸੇਵਕਾਂ ਦੇ ਹੜਤਾਲ ਤੇ ਚਲੇ ਜਾਣ ਕਾਰਨ ਸ਼ਹਿਰ ’ਚ ਜਗ੍ਹਾ ਜਗ੍ਹਾ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਜਿਸ ਨਾਲ ਸ਼ਹਿਰ ਵਾਸੀਆਂ ’ਚ ਭਿਆਨਕ ਬਿਮਾਰੀ ਫੈਲਣ ਦਾ ਖਤਰਾ ਬਣ ਗਿਆ ਹੈ। ਜਿਸ ਨਾਲ ਸ਼ਹਿਰ ਵਾਸੀਆਂ ਦੀ ਨੀਂਦ ਉੱਡ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਲਦ ਤੋਂ ਜਲਦ ਸਫਾਈ ਸੇਵਕਾਂ ਨਾਲ ਮੀਟਿੰਗ ਕਰਕੇ ਇਸ ਦਾ ਕੋਈ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਗੰਦਗੀ ਦੇ ਢੇਰ ਤੋਂ ਨਿਜਾਤ ਮਿਲ ਸਕੇ।
ਆਮ ਪਬਲਿਕ ਨੂੰ ਹੋ ਰਹੀ ਹੈ ਪਰੇਸ਼ਾਨੀ ਸਮਾਜ ਸੇਵੀ ਕਪਿਲ ਅਰੋੜਾ ਨੇ ਕਿਹਾ ਕਿ ਸਫਾਈ ਸੇਵਕਾਂ ਦੇ ਹੜਤਾਲ ਉੱਪਰ ਜਾਣ ਨਾਲ ਆਮ ਪਬਲਿਕ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਸਰਕਾਰ ਤੇ ਸਫਾਈ ਸੇਵਕਾਂ ਦੀ ਇਸ ਲੜਾਈ ’ਚ ਆਮ ਜਨਤਾ ਨੂੰ ਖਮਿਆਜਾ ਭੁਗਤਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਹੜਤਾਲ ਦੇ ਦੌਰਾਨ ਬਾਰਿਸ਼ ਹੋ ਜਾਂਦੀ ਹੈ ਤਾਂ ਬਾਜ਼ਾਰ ’ਚ ਪਿਆ ਕੂੜਾ ਸੀਵਰੇਜ ਲਾਈਨਾਂ ’ਚ ਫਸ ਜਾਵੇਗਾ ਅਤੇ ਸੀਵਰੇਜ ਜਾਮ ਹੋਣ ਨਾਲ ਗੰਦਾ ਪਾਣੀ ਸੜਕਾਂ ਉੱਪਰ ਜਮਾ ਹੋ ਜਾਵੇਗਾ। ਜਿਸ ਨਾਲ ਭਿਆਨਕ ਬਿਮਾਰੀ ਫੈਲਣ ਦਾ ਖਤਰਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਪੀਲ ਹੈ ਕਿ ਜਲਦ ਤੋਂ ਜਲਦ ਇਸ ਸਮੱਸਿਆ ਦਾ ਸਮਾਧਾਨ ਕੀਤਾ ਜਾਵੇ।