
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

Shiromani Akali Dal ਸ਼ਹਿਰੀ ਦੇ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਦੱਸਿਆ ਕਿ ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 2 ਅਤੇ ਵਾਰਡ ਨੰਬਰ 36 ਦੇ ਉਮੀਦਵਾਰਾਂ ਵੱਲੋਂ ਚੋਣਾਂ ਵਾਲੇ ਦਿਨ ਤੋਂ ਲੈ ਕੇ ਗਿਣਤੀ ਵਾਲੇ ਦਿਨ ਤਕ ਸਮੇਤ ਸਟਰਾਂਗ ਰੂਮ ਦੀ ਵੀਡੀਓ ਲੈਣ ਸੰਬੰਧੀ ਇੱਕ ਆਰਟੀਆਈ ਪਾਈ ਗਈ ਸੀ ਤੇ ਵਾਰਡ ਨੰਬਰ 2 ਦੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਲੋਂ ਇਸ ਸਬੰਧੀ ਇੱਕ ਪਟੀਸ਼ਨ ਪਾਈ ਗਈ ਸੀ ਤੇ ਵਾਰਡ ਨੰਬਰ 36 ਦੇ ਉਮੀਦਵਾਰ ਵੱਲੋਂ ਇਕ ਪਟੀਸ਼ਨ ਨੋਟਿਸ ਭੇਜਿਆ ਗਿਆ ਸੀ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਨਗਰ ਨਿਗਮ ਬਰਨਾਲਾ ਦੀਆਂ ਚੋਣਾਂ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਾਰਡ ਨੰਬਰ 2 ਤੇ ਵਾਰਡ ਨੰਬਰ 36 ਦੇ ਪੋਲਿੰਗ ਬੂਥਾਂ ਦੀ ਤੇ ਸਟਰਾਂਗ ਰੂਮ ਦੀ ਮੰਗੀ ਗਈ ਵੀਡੀਓ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਨੋਟਿਸ ਲੈਂਦੇ ਹੋਏ ਚੋਣ ਪ੍ਰਕਿਰਿਆ ਨਾਲ ਸਬੰਧਿਤ ਅਧਿਕਾਰੀਆਂ ਤੇ ਕੁਝ ਪ੍ਰਾਈਵੇਟ ਵਿਅਕਤੀਆਂ ਨੂੰ ਪੇਸ਼ ਹੋਣ ਲਈ ਕਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਦੱਸਿਆ ਕਿ ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 2 ਅਤੇ ਵਾਰਡ ਨੰਬਰ 36 ਦੇ ਉਮੀਦਵਾਰਾਂ ਵੱਲੋਂ ਚੋਣਾਂ ਵਾਲੇ ਦਿਨ ਤੋਂ ਲੈ ਕੇ ਗਿਣਤੀ ਵਾਲੇ ਦਿਨ ਤਕ ਸਮੇਤ ਸਟਰਾਂਗ ਰੂਮ ਦੀ ਵੀਡੀਓ ਲੈਣ ਸੰਬੰਧੀ ਇੱਕ ਆਰਟੀਆਈ ਪਾਈ ਗਈ ਸੀ ਤੇ ਵਾਰਡ ਨੰਬਰ 2 ਦੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਲੋਂ ਇਸ ਸਬੰਧੀ ਇੱਕ ਪਟੀਸ਼ਨ ਪਾਈ ਗਈ ਸੀ ਤੇ ਵਾਰਡ ਨੰਬਰ 36 ਦੇ ਉਮੀਦਵਾਰ ਵੱਲੋਂ ਇਕ ਪਟੀਸ਼ਨ ਨੋਟਿਸ ਭੇਜਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਰਿਟਰਨਿੰਗ ਅਫਸਰ ਦੇ ਕਹਿਣ 'ਤੇ ਸਹਾਇਕ ਰਿਟਰਨਿੰਗ ਅਫ਼ਸਰ ਨਗਰ ਨਿਗਮ ਬਰਨਾਲਾ ਚੋਣਾਂ ਵੱਲੋਂ ਚੋਣਾਂ ਸਮੇਂ ਦੀ ਸਾਰੀ ਵੀਡੀਓ ਇੱਕ ਹਾਰਡ ਡਿਸਕ ’ਚ ਪਾ ਕੇ ਸਬੰਧਿਤ ਉਮੀਦਵਾਰਾਂ ਨੂੰ ਮੁਹੱਈਆ ਕਰਵਾ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਵੀਡੀਓ ਕਲਿੱਪ ਨੂੰ ਵਾਚਣ ਤੋਂ ਬਾਅਦ ਪਤਾ ਲੱਗਿਆ ਕਿ 28 ਤਰੀਕ ਨੂੰ ਰਾਤ ਸਮੇਂ ਸਟਰਾਂਗ ਰੂਮ ਦੇ ਬੈਲੇਟ ਬਾਕਸਿਆਂ ਨਾਲ ਛੇੜਛਾੜ ਹੋਈ ਜਾਪਦੀ ਹੈ।
ਬਿੱਟੂ ਦੀਵਾਨਾ ਨੇ ਦੱਸਿਆ ਕਿ ਉਹਨਾਂ ਨੇ ਮਾਮਲਾ ਤੁਰੰਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਧਿਆਨ ’ਚ ਲਿਆਂਦਾ ਜਿਸ ਤੋਂ ਬਾਅਦ ਪਾਰਟੀ ਦੇ ਲੀਗਲ ਸੈੱਲ ਦੇ ਐਡਵਾਈਜ਼ਰ ਤੇ ਆਰਟੀਆਈ ਦੇ ਸਟੇਟ ਪ੍ਰਧਾਨ ਐਡਵੋਕੇਟ ਪਰਮਵੀਰ ਸਿੰਘ ਵੱਲੋਂ ਇਸ ਮਾਮਲੇ ’ਚ ਪਹਿਲਾਂ ਸਿਵਲ ਪਟੀਸ਼ਨ ਦਾਇਰ ਕੀਤੀ ਗਈ ਤੇ 18 ਅਗਸਤ 2026 ਨੂੰ ਮਾਨਯੋਗ ਹਾਈਕੋਰਟ ਚੰਡੀਗੜ੍ਹ ਵਿਖੇ ਸੀਡਬਲਯੂਪੀ 2643-2026 ਰਿੱਟ ਫਾਈਲ ਕੀਤੀ ਗਈ ਜਿਸਦੀ ਸੁਣਵਾਈ 19 ਅਗਸਤ ਨੂੰ ਹੋਈ।
ਉਨ੍ਹਾਂ ਦੱਸਿਆ ਕਿ ਸੁਣਵਾਈ ਦੌਰਾਨ ਹਾਈਕੋਰਟ ਨੇ ਐਡਵੋਕੇਟ ਪਰਮਵੀਰ ਸਿੰਘ ਤੇ ਐਡਵੋਕੇਟ ਕਿਰਤਪਾਲ ਸਿੰਘ ਧਾਲੀਵਾਲ ਦੀਆਂ ਦਲੀਲਾਂ ਸੁਣਨ ਉਪਰੰਤ ਜਸਟਿਸ ਦੀਪਕ ਸਿਬਲ ਤੇ ਮਾਨਯੋਗ ਜਸਟਿਸ ਰੁਪਿੰਦਰਜੀਤ ਚਾਹਲ ਨੇ ਪੰਜਾਬ ਸਰਕਾਰ ਦੇ ਪ੍ਰਿੰਸੀਪਲ ਸਕੱਤਰ, ਪੰਜਾਬ ਰਾਜ ਚੋਣ ਕਮਿਸ਼ਨ, ਡਿਪਟੀ ਕਮਿਸ਼ਨਰ ਬਰਨਾਲਾ, ਏਡੀਸੀ ਬਰਨਾਲਾ, ਐਸਐਸਪੀ ਬਰਨਾਲਾ, ਸਤਬੀਰ ਸਿੰਘ ਬੈਂਸ ਡੀਐਸਪੀ ਬਰਨਾਲਾ, ਲਖਵਿੰਦਰ ਸਿੰਘ ਐਸਐਚਓ ਸਿਟੀ ਬਰਨਾਲਾ, ਮੋਨਿਕਾ ਬਾਸਲ ਕੌਂਸਲਰ, ਜਸਵਿੰਦਰ ਸਿੰਘ ਕੌਂਸਲਰ ਤੇ ਐਕਸੀਐਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਹਾਇਕ ਰਿਟਰਨਿੰਗ ਅਫਸਰ ਬਰਨਾਲਾ ਨੂੰ 23 ਸਤੰਬਰ 2026 ਨੂੰ ਪੁਖਤਾ ਸਬੂਤਾਂ ਸਮੇਤ ਹਾਈਕੋਰਟ ’ਚ ਅਗਲੀ ਸੁਣਵਾਈ 'ਤੇ ਹਾਜ਼ਰ ਹੋਣ ਲਈ ਹੁਕਮ ਦਿੱਤੇ ਹਨ।