43 ਸਕਿੰਟਾਂ 'ਚ ਕਰ 'ਤੀ ਕਮਾਲ ! 14 ਸਾਲਾ ਹਿਮਾਂਕ ਨੇ ਵਿਸ਼ਵ ਰਿਕਾਰਡ ਕਾਇਮ ਕਰ ਕੇ ਰਚਿਆ ਇਤਿਹਾਸ, DC ਬਰਨਾਲਾ ਵੱਲੋਂ ਸਨਮਾਨਿਤ
ਹਿਮਾਂਕ ਗਰਗ ਨੇ ਸਿਰਫ਼ 43.05 ਸਕਿੰਟਾਂ ’ਚ ਚਾਰ ਅੰਕਾਂ ਨੂੰ ਦੋ ਅੰਕਾਂ ਨਾਲ ਭਾਗ ਦੇ 50 ਪ੍ਰਸ਼ਨ ਹੱਲ ਕਰਕੇ ਸਭ ਤੋਂ ਤੇਜ਼ ਹੱਲ ਕਰਨ ਦਾ ਵਿਸ਼ਵ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਹਿਮਾਂਕ ਗਰਗ ਨੂੰ ਪ੍ਰਸੰਸ਼ਾ ਪੱਤਰ ਨਾਲ ਸਨਮਾਨਿਤ ਕੀਤਾ।
Publish Date: Wed, 04 Feb 2026 03:29 PM (IST)
Updated Date: Wed, 04 Feb 2026 03:33 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਬਰਨਾਲਾ ਦੇ ਵਸਨੀਕ 14 ਸਾਲਾ ਹੋਣਹਾਰ ਵਿਦਿਆਰਥੀ ਹਿਮਾਂਕ ਗਰਗ ਨੇ ਅੰਤਰਰਾਸ਼ਟਰੀ ਰਿਕਾਰਡ ਪੁਸਤਕ ’ਚ ਆਪਣਾ ਨਾਮ ਦਰਜ ਕਰਵਾ ਕੇ ਬਰਨਾਲਾ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਹਿਮਾਂਕ ਗਰਗ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਅਤੇ ਭਵਿੱਖ ਵਿੱਚ ਹੋਰ ਵੀ ਵੱਡੀਆਂ ਮੱਲਾਂ ਮਾਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਅਜਿਹੇ ਵਿਦਿਆਰਥੀ ਬਾਕੀਆਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਹਿਮਾਂਕ ਗਰਗ ਦੇ ਪਿਤਾ ਸੰਜੀਵ ਗਰਗ, ਮਾਤਾ ਸ੍ਰੀਮਤੀ ਰਿਤੂ, ਅਧਿਆਪਕ ਅਸ਼ੀਸ਼ ਸਿੰਗਲਾ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਬਰਨਾਲਾ ਦੇ ਹਿਮਾਂਕ ਨੇ ਵਿਸ਼ਵ ਰਿਕਾਰਡ ਬਣਾ ਕੇ ਸਿਰਫ਼ ਬਰਨਾਲਾ ਅਤੇ ਪੂਰੇ ਪੰਜਾਬ ਦਾ ਨਾਮ ਵਧਾਇਆ ਹੈ।
ਹਿਮਾਂਕ ਗਰਗ ਨੇ ਸਿਰਫ਼ 43.05 ਸਕਿੰਟਾਂ ’ਚ ਚਾਰ ਅੰਕਾਂ ਨੂੰ ਦੋ ਅੰਕਾਂ ਨਾਲ ਭਾਗ ਦੇ 50 ਪ੍ਰਸ਼ਨ ਹੱਲ ਕਰਕੇ ਸਭ ਤੋਂ ਤੇਜ਼ ਹੱਲ ਕਰਨ ਦਾ ਵਿਸ਼ਵ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਹਿਮਾਂਕ ਗਰਗ ਨੂੰ ਪ੍ਰਸੰਸ਼ਾ ਪੱਤਰ ਨਾਲ ਸਨਮਾਨਿਤ ਕੀਤਾ। 14 ਸਾਲਾ ਹਿਮਾਂਕ ਗਰਗ ਵਾਈ ਐੱਸ ਸਕੂਲ ’ਚ 10ਵੀਂ ਦਾ ਵਿਦਿਆਰਥੀ ਹੈ ਅਤੇ ਨਾਲ ਐਬੇਕਸ (ਮੈਂਟਲ ਮੈਥ) ਦੀ ਕੋਚਿੰਗ ਲੈ ਰਿਹਾ ਹੈ। ਹਿਮਾਂਕ ਗਰਗ ਦਾ ਕਹਿਣਾ ਹੈ ਕਿ ਉਹ ਹੁਣ ਗਿੰਨੀਜ਼ ਵਿਸ਼ਵ ਰਿਕਾਰਡ ਲਈ ਤਿਆਰੀ ਕਰ ਰਿਹਾ ਹੈ।