ਭਿਆਨਕ ਸੜਕ ਹਾਦਸਾ: ਮੋਟਰਸਾਈਕਲ ਸਵਾਰ ਪਤੀ-ਪਤਨੀ ਗੰਭੀਰ ਜ਼ਖ਼ਮੀ, ਹਸਪਤਾਲ ਦਾਖ਼ਲ
ਤਪਾ ਦੇ ਸਾਂਤੀ ਹਾਲ ਨਜ਼ਦੀਕ ਇੱਕ ਅਵਾਰਾ ਪਸ਼ੂ ਕਾਰਨ ਮੋਟਰਸਾਈਕਲ ਸਵਾਰ ਪਤੀ ਪਤਨੀ ਦੇ ਡਿੱਗ ਕੇ ਗੰਭੀਰ ਜ਼ਖਮੀ ਹੋ ਜਾਣ ਸਮਾਚਾਰ ਸਾਹਮਣੇ ਆਇਆ ਹੈ। ਸਿਵਲ ਹਸਪਤਾਲ ਤਪਾ ‘ਚ ਜੇਰੇ ਇਲਾਜ ਅਰਸ਼ਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਢਪਾਲੀ ਨੇ ਦੱਸਿਆ ਕਿ ਉਹ ਅਪਣੀ ਪਤਨੀ ਜਸਪ੍ਰੀਤ ਕੌਰ ਨਾਲ ਮੋਟਰਸਾਇਕਲ 'ਤੇ ਸਵਾਰ ਹੋ ਕੇ ਪਿੰਡ ਤੋਂ ਅਪਣੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ।
Publish Date: Wed, 18 Feb 2026 12:46 PM (IST)
Updated Date: Wed, 18 Feb 2026 12:49 PM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ - ਤਪਾ ਦੇ ਸਾਂਤੀ ਹਾਲ ਨਜ਼ਦੀਕ ਇੱਕ ਅਵਾਰਾ ਪਸ਼ੂ ਕਾਰਨ ਮੋਟਰਸਾਈਕਲ ਸਵਾਰ ਪਤੀ ਪਤਨੀ ਦੇ ਡਿੱਗ ਕੇ ਗੰਭੀਰ ਜ਼ਖਮੀ ਹੋ ਜਾਣ ਸਮਾਚਾਰ ਸਾਹਮਣੇ ਆਇਆ ਹੈ। ਸਿਵਲ ਹਸਪਤਾਲ ਤਪਾ ‘ਚ ਜੇਰੇ ਇਲਾਜ ਅਰਸ਼ਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਢਪਾਲੀ ਨੇ ਦੱਸਿਆ ਕਿ ਉਹ ਅਪਣੀ ਪਤਨੀ ਜਸਪ੍ਰੀਤ ਕੌਰ ਨਾਲ ਮੋਟਰਸਾਇਕਲ 'ਤੇ ਸਵਾਰ ਹੋ ਕੇ ਪਿੰਡ ਤੋਂ ਅਪਣੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ।
ਜਦ ਉਹ ਤਪਾ ਦੇ ਸਾਂਤੀ ਹਾਲ ਨਜ਼ਦੀਕ ਪੁੱਜੇ ਤਾਂ ਇੱਕ ਪਸ਼ੂ ਅਚਾਨਕ ਮੋਟਰਸਾਈਕਲ ਅੱਗੇ ਆ ਗਿਆ, ਜਿਸ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ 'ਤੇ ਡਿੱਗ ਕੇ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਨਜ਼ਦੀਕੀ ਲੋਕਾਂ ਨੇ ਤੁਰੰਤ ਇਸਦੀ ਸੂਚਨਾ108 ਐਂਬੂਲੈਂਸ ਨੂੰ ਦਿੱਤੀ, ਜਿੰਨਾਂ ਜਖਮੀਆਂ ਨੂੰ ਚੁੱਕ ਕੇ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ। ਇਸ ਹਾਦਸੇ 'ਚ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ।