- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਪਾ ਇਲਾਕੇ ਦੇ ਪਿੰਡ ਢਿਲਵਾਂ ਨੇੜੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋਣ ਕਾਰਨ ਦੋ ਵਿਅਕਤੀ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਤਪਾ ਵਾਸੀ ਦਰਸ਼ਨ ਸਿੰਘ ਮੋਟਰਸਾਈਕਲ ਰਾਹੀਂ ਪਿੰਡ ਢਿਲਵਾਂ ਤੋਂ ਵਾਪਸ ਤਪਾ ਆ ਰਿਹਾ ਸੀ।

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਤਪਾ ਇਲਾਕੇ ਦੇ ਪਿੰਡ ਢਿਲਵਾਂ ਨੇੜੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋਣ ਕਾਰਨ ਦੋ ਵਿਅਕਤੀ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਤਪਾ ਵਾਸੀ ਦਰਸ਼ਨ ਸਿੰਘ ਮੋਟਰਸਾਈਕਲ ਰਾਹੀਂ ਪਿੰਡ ਢਿਲਵਾਂ ਤੋਂ ਵਾਪਸ ਤਪਾ ਆ ਰਿਹਾ ਸੀ। ਇਸੇ ਦੌਰਾਨ ਪਿੰਡ ਮੌੜ ਨਾਭਾ ਦਾ ਰਹਿਣ ਵਾਲਾ ਇਕ ਹੋਰ ਦਰਸ਼ਨ ਸਿੰਘ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਵੱਲ ਜਾ ਰਿਹਾ ਸੀ। ਜਦੋਂ ਦੋਵੇਂ ਪਿੰਡ ਢਿਲਵਾਂ ਨੇੜੇ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲਾਂ ਦੀ ਆਪਸ ਵਿੱਚ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋਵੇਂ ਮੋਟਰਸਾਈਕਲ ਸਵਾਰ ਸੜਕ 'ਤੇ ਡਿੱਗ ਕੇ ਜ਼ਖ਼ਮੀ ਹੋ ਗਏ।
ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਤੁਰੰਤ ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਤਪਾ ਵਿਖੇ ਪਹੁੰਚਾਇਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਗਿਆ। ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਵਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।