- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੋਵਾਂ ਆਗੂਆਂ ਵੱਲੋਂ ਪਾਰਟੀ ਨੂੰ ਲਿਖਤੀ ਤੌਰ ’ਤੇ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਨੇ ਹਮੇਸ਼ਾ ਕਾਂਗਰਸ ਪਾਰਟੀ ਦੀ ਮਜ਼ਬੂਤੀ ਤੇ ਬਿਹਤਰੀ ਲਈ ਕੰਮ ਕੀਤਾ ਹੈ ਤੇ ਭਵਿੱਖ ’ਚ ਵੀ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਵਫ਼ਾਦਾਰੀ ਨਾਲ ਕੰਮ ਕਰਦੇ ਰਹਿਣਗੇ।

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਪਿਛਲੇ ਦਿਨੀਂ ਮਹਿਲ ਕਲਾਂ ਵਿਖੇ ਟਕਸਾਲੀ ਕਾਂਗਰਸੀ ਆਗੂਆਂ ਵੱਲੋਂ ਕੀਤੀ ਗਈ ਮੀਟਿੰਗ ਤੋਂ ਬਾਅਦ ਕਾਂਗਰਸ ਹਾਈਕਮਾਨ ਵੱਲੋਂ ਪਾਰਟੀ ਅੰਦਰੋਂ ਕੀਤੀ ਗਈ ਕਾਰਵਾਈ ਦੇ ਮਾਮਲੇ ’ਚ ਅਹਿਮ ਫੈਸਲਾ ਲੈਂਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਹਲਕਾ ਮਹਿਲ ਕਲਾਂ ਦੇ ਸੋਸ਼ਲ ਮੀਡੀਆ ਇੰਚਾਰਜ ਬਲਜੀਤ ਸਿੰਘ ਨਿਹਾਲੂਵਾਲ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਬਰਨਾਲਾ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਪ੍ਰੀਤ ਰੰਧਾਵਾ ਬੀਹਲਾ ਦੀਆਂ ਸੇਵਾਵਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ।
ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਜਾਰੀ ਪੱਤਰ ਅਨੁਸਾਰ ਬਲਜੀਤ ਸਿੰਘ ਨਿਹਾਲੂਵਾਲ ਤੇ ਹਰਪ੍ਰੀਤ ਸਿੰਘ ਰੰਧਾਵਾ ਬੀਹਲਾ ਨੂੰ ਪਾਰਟੀ ਦੇ ਗਰੁੱਪ ’ਚ ਸੰਦੇਸ਼ ਪਾਉਣ ਦੇ ਮਾਮਲੇ ’ਚ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਦੋਵਾਂ ਆਗੂਆਂ ਵੱਲੋਂ ਪਾਰਟੀ ਨੂੰ ਲਿਖਤੀ ਤੌਰ ’ਤੇ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਨੇ ਹਮੇਸ਼ਾ ਕਾਂਗਰਸ ਪਾਰਟੀ ਦੀ ਮਜ਼ਬੂਤੀ ਤੇ ਬਿਹਤਰੀ ਲਈ ਕੰਮ ਕੀਤਾ ਹੈ ਤੇ ਭਵਿੱਖ ’ਚ ਵੀ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਵਫ਼ਾਦਾਰੀ ਨਾਲ ਕੰਮ ਕਰਦੇ ਰਹਿਣਗੇ।
ਪੱਤਰ ’ਚ ਕਿਹਾ ਗਿਆ ਹੈ ਕਿ ਬਲਾਕ ਪ੍ਰਧਾਨ ਨੂੰ ਭਰੋਸੇ ’ਚ ਲੈਂਦਿਆਂ ਦੋਵਾਂ ਆਗੂਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਵਾਪਸ ਲਿਆ ਜਾਂਦਾ ਹੈ ਤੇ ਉਨ੍ਹਾਂ ਦੀਆਂ ਸੇਵਾਵਾਂ ਬਹਾਲ ਕੀਤੀਆਂ ਜਾਂਦੀਆਂ ਹਨ। ਸੇਵਾਵਾਂ ਬਹਾਲ ਹੋਣ ਤੋਂ ਬਾਅਦ ਬਲਜੀਤ ਸਿੰਘ ਨਿਹਾਲੂਵਾਲ ਤੇ ਹਰਪ੍ਰੀਤ ਸਿੰਘ ਪ੍ਰੀਤ ਰੰਧਾਵਾ ਬੀਹਲਾ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਸੱਚੇ ਤੇ ਵਫ਼ਾਦਾਰ ਸਿਪਾਹੀ ਹਨ।
ਉਨ੍ਹਾਂ ਦੇ ਅਹੁਦਿਆਂ ਦੀ ਬਹਾਲੀ ਨਾਲ ਉਨ੍ਹਾਂ ਨੂੰ ਹੋਰ ਵੀ ਉਤਸ਼ਾਹ ਮਿਲਿਆ ਹੈ ਤੇ ਉਹ ਭਵਿੱਖ ‘ਚ ਵੀ ਪਾਰਟੀ ਦੀ ਚੜ੍ਹਦੀ ਕਲਾ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ। ਇਸ ਮੌਕੇ ਸਾਬਕਾ ਬਲਾਕ ਪ੍ਰਧਾਨ ਜਗਰੂਪ ਸਿੰਘ ਕਲਾਲਮਾਜਰਾ, ਤੇਜਪਾਲ ਸਿੰਘ ਸੱਦੋਵਾਲ, ਸਾਬਕਾ ਚੇਅਰਮੈਨ ਬਾਬੂ ਰੋਸ਼ਨ ਲਾਲ ਬਾਂਸਲ, ਸਾਬਕਾ ਸਰਪੰਚ ਪਰਗਟ ਸਿੰਘ ਠੀਕਰੀਵਾਲ, ਸਿੰਗਾਰਾ ਸਿੰਘ ਵਜੀਦਕੇ ਕਲਾਂ, ਬੂਟਾ ਸਿੰਘ ਬਾਹਮਣੀਆਂ, ਸਿਮਰਜੀਤ ਸਿੰਘ ਜੌਹਲ ਪੰਡੋਰੀ, ਮਲਕੀਤ ਮਾਨ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਸੁੱਖੀ ਗਰੇਵਾਲ ਰਾਏਸਰੀਆ ਜਨਰਲ ਸਕੱਤਰ, ਜ਼ਿਲ੍ਹਾ ਯੂਥ ਕਾਂਗਰਸ ਬਰਨਾਲਾ, ਬਲਵੰਤ ਸਿੰਘ ਮਹਿਲ ਕਲਾਂ ਪ੍ਰਧਾਨ ਬੀਸੀ ਵਿੰਗ, ਚੇਤਨ ਸਿੰਘ ਕਲਾਲਮਾਜਰਾ, ਜਸਵੀਰ ਸਿੰਘ ਭੁੱਲਰ ਠੀਕਰੀਵਾਲ, ਅਮਰਜੀਤ ਸਿੰਘ ਵਜੀਦਕੇ ਕਲਾਂ ਤੇ ਹਰਪਾਲ ਸਿੰਘ ਵਜੀਦਕੇ ਕਲਾਂ ਨੇ ਪਾਰਟੀ ਹਾਈਕਮਾਨ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਬਲਜੀਤ ਸਿੰਘ ਨਿਹਾਲੂਵਾਲ ਤੇ ਹਰਪ੍ਰੀਤ ਸਿੰਘ ਬੀਹਲਾ ਨੂੰ ਵਧਾਈ ਦਿੱਤੀ।
ਜ਼ਿਕਰਯੋਗ ਹੈ ਪਿਛਲੇ ਦਿਨੀ ਮਹਿਲ ਕਲਾਂ ਚ ਟਕਸਾਲੀ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ ਨੂੰ ਪੰਜਾਬੀ ਜਾਗਰਣ ਵੱਲੋਂ ਪ੍ਰਮੁੱਖਤਾ ਨਾਲ ਪਾਰਟੀ ਹਾਈਕਮਾਨ ਦੇ ਅੱਗੇ ਲਿਆਂਦਾ ਗਿਆ ਸੀ । ਇਸ ਮੀਟਿੰਗ ਚ ਪਾਰਟੀ ਤੋਂ ਬਾਹਰ ਕੀਤੇ ਗਏ ਬਲਜੀਤ ਸਿੰਘ ਨਿਹਾਲੂਵਾਲ ਤੇ ਹਰਪ੍ਰੀਤ ਸਿੰਘ ਪ੍ਰੀਤ ਬੀਹਲਾ ਵੱਲੋਂ ਕੀਤੀ ਸਮੂਲੀਅਤ ਦਾ ਵਿਸੇਸ ਜ਼ਿਕਰ ਹੋਇਆ ਸੀ । ਹਾਈਕਮਾਨ ਵੱਲੋਂ ਦੋਵੇਂ ਆਗੂਆਂ ਦੇ ਬਹਾਲ ਕਰਨ ਦੇ ਫੈਸਲੇ ਨਾਲ ਨਾਲ ਜਿੱਥੇ ਟਕਸਾਲੀ ਆਗੂਆਂ ਵੱਲੋਂ ਪਾਰਟੀ ਖੁਸੀ ਪ੍ਰਗਟ ਕੀਤੀ ਉੱਥੇ ਪੰਜਾਬੀ ਜਾਗਰਣ ਦਾ ਵਿਸੇਸ ਧੰਨਵਾਦ ਕੀਤਾ।