ਨਸ਼ਾ ਮੁਕਤੀ ਮੋਰਚੇ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਅਹਿਮ ਮੀਟਿੰਗ; MP ਮੀਤ ਹੇਅਰ ਵੱਲੋਂ ਨਸ਼ਾ ਤਸਕਰਾਂ 'ਤੇ ਨਕੇਲ ਕੱਸਣ ਦੇ ਹੁਕਮ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜਿੱਥੇ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੂਰੀ ਸਰਗਰਮੀ ਨਾਲ ਚਲਾਈ ਜਾ ਰਹੀ ਹੈ, ਓਥੇ ਸਾਡੀ ਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਵੀ ਵੱਡੇ ਉਪਰਾਲੇ ਕੀਤੇ ਹਨ, ਜੋ ਕਿ ਪਿਛਲੀ ਕਿਸੇ ਵੀ ਸਰਕਾਰ ਵਲੋਂ ਨਹੀਂ ਕੀਤੇ ਗਏ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਅਤੇ ਸਾਬਕਾ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਵਾਈ ਐੱਸ ਕਾਲਜ ਦੇ ਆਡੀਟੋਰੀਅਮ ’ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਈ ਸਿਵਲ ਅਤੇ ਪੁਲੀਸ-ਪ੍ਰਸ਼ਾਸਨ ਅਤੇ ਨਸ਼ਾ ਮੁਕਤੀ ਮੋਰਚੇ ਦੇ ਅਹੁਦੇਦਾਰਾਂ ਨ
Publish Date: Wed, 24 Jun 2026 04:31 PM (IST)
Updated Date: Wed, 24 Jun 2026 04:32 PM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜਿੱਥੇ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੂਰੀ ਸਰਗਰਮੀ ਨਾਲ ਚਲਾਈ ਜਾ ਰਹੀ ਹੈ, ਓਥੇ ਸਾਡੀ ਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਵੀ ਵੱਡੇ ਉਪਰਾਲੇ ਕੀਤੇ ਹਨ, ਜੋ ਕਿ ਪਿਛਲੀ ਕਿਸੇ ਵੀ ਸਰਕਾਰ ਵਲੋਂ ਨਹੀਂ ਕੀਤੇ ਗਏ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਅਤੇ ਸਾਬਕਾ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਨੇ ਵਾਈ ਐੱਸ ਕਾਲਜ ਦੇ ਆਡੀਟੋਰੀਅਮ ’ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਈ ਸਿਵਲ ਅਤੇ ਪੁਲੀਸ-ਪ੍ਰਸ਼ਾਸਨ ਅਤੇ ਨਸ਼ਾ ਮੁਕਤੀ ਮੋਰਚੇ ਦੇ ਅਹੁਦੇਦਾਰਾਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ ਹਨ। ਉਨ੍ਹਾਂ ਕਿਹਾ ਕਿ ਅੱਜ ਪਿੰਡਾਂ ਤੋਂ ਆਏ ਨਸ਼ਾ ਮੁਕਤੀ ਮੋਰਚੇ ਦੇ ਅਹੁਦੇਦਾਰਾਂ ਨੇ ਖੁਦ ਕਿਹਾ ਹੈ ਕਿ ਨਸ਼ਿਆਂ ਨੂੰ ਠੱਲ੍ਹ ਪਈ ਹੈ। ਉਨ੍ਹਾਂ ਕਿਹਾ ਕਿ ਪਰ ਅਜੇ ਵੀ ਪੂਰੀ ਸ਼ਿੱਦਤ ਅਤੇ ਸਰਗਰਮੀ ਨਾਲ ਕੰਮ ਕਰਨਾ ਹੈ ਅਤੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨਾ ਹੈ। ਉਨ੍ਹਾਂ ਕਿਹਾ 'ਯੁੱਧ ਨਸ਼ਿਆਂ ਵਿਰੁੱਧ' ਬਣੀ ਲੋਕ ਲਹਿਰ ਨੂੰ ਕਾਮਯਾਬ ਕਰਕੇ ਸੂਬੇ ਅਤੇ ਜ਼ਿਲ੍ਹਾ ਬਰਨਾਲਾ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਵੱਡੇ ਉਪਰਾਲੇ ਕੀਤੇ ਹਨ। ਜਿੱਥੇ ਖੇਡਾਂ ਦਾ ਬਜਟ ਕਈ ਗੁਣਾ ਵਧਾਇਆ ਹੈ, ਓਥੇ ਨਵੀਂ ਖੇਡ ਨੀਤੀ ਲਿਆਂਦੀ ਗਈ ਹੈ।
ਜ਼ਿਲ੍ਹੇ ’ਚ 25 ਕਰੋੜ ਦੀ ਲਾਗਤ ਨਾਲ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਪਿੰਡਾਂ ’ਚ ਜਿਮ ਦਾ ਸਮਾਨ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕੀਤੀਆਂ ਗਈਆਂ, ਜਿਨ੍ਹਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ੋਨਲ (ਮਾਲਵਾ ਵੈਸਟ) ਕੋਆਰਡੀਨੇਟਰ ਅਤੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਮਾਨ ਸਰਕਾਰ ਦੀ ਨਸ਼ਿਆਂ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਹੈ। ਉਨ੍ਹਾਂ ਮੌਜੂਦ ਅਹੁਦੇਦਾਰਾਂ ਤੋਂ ਫੀਡਬੈਕ ਲਿਆ ਅਤੇ ਕਿਹਾ ਕਿ ਜਿੱਥੇ ਕੋਈ ਮੁਸ਼ਕਿਲ ਆ ਰਹੀ ਹੈ, ਤੁਰੰਤ ਪੁਲਿਸ/ ਪ੍ਰਸ਼ਾਸਨ ਤੱਕ ਪਹੁੰਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮਿਲ ਕੇ ਇਸ ਮੁਹਿੰਮ ਤਹਿਤ ਸਰਗਰਮੀ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫਰਾਜ਼ ਆਲਮ ਨੇ ਕਿਹਾ ਕਿ ਪੁਲੀਸ ਲਗਾਤਾਰ ਨਸ਼ਿਆਂ ਅਤੇ ਨਸ਼ਾ ਤਸਕਰਾਂ ਦਾ ਲੱਕ ਤੋੜਨ ਲਈ ਡਟੀ ਹੋਈ ਹੈ। ਉਨ੍ਹਾਂ ਕਿਹਾ ਬਰਨਾਲਾ ਪੁਲੀਸ ਵਲੋਂ ਜਿੱਥੇ ਵੱਡੇ ਪੱਧਰ ਉੱਤੇ ਨਸ਼ਿਆਂ ਦੀ ਰਿਕਵਰੀ ਕੀਤੀ ਗਈ ਹੈ, ਓਥੇ ਨਸ਼ਾ ਤਸਕਰਾਂ ਉੱਤੇ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੇਸਾਂ ’ਚ ਤੁਰੰਤ ਐਕਸ਼ਨ ਲਿਆ ਜਾਂਦਾ ਹੈ ਅਤੇ ਜ਼ਿਲ੍ਹਾ ਬਰਨਾਲਾ ਕਾਰਗੁਜ਼ਾਰੀ ਪੱਖੋਂ ਮੋਹਰੀ ਜ਼ਿਲ੍ਹਿਆਂ ’ਚ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਮੋਦੀ ਨੇ ਕਿਹਾ ਕਿ ਅੱਜ ਦੀ ਮੀਟਿੰਗ ਦਾ ਮਕਸਦ ਜ਼ਿਲ੍ਹਾ ਪੱਧਰ ਤੋਂ ਪਿੰਡ ਪੱਧਰ ਤੱਕ ਬਣਾਈਆਂ ਕਮੇਟੀਆਂ ਦੀ ਕਾਰਗੁਜ਼ਾਰੀ ਨੂੰ ਵਾਚਣਾ ਅਤੇ ਬਿਹਤਰ ਤਾਲਮੇਲ ਬਣਾਉਣਾ ਹੈ। ਇਸ ਮੌਕੇ ਜ਼ੋਨਲ ਵਾਈਸ ਕੋਆਰਡੀਨੇਟਰ ਐਡਵੋਕੇਟ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਾਂਝੇ ਹੰਭਲੇ ਨਾਲ ਹੀ ਇਹ ਜੰਗ ਮੁਕੰਮਲ ਰੂਪ ’ਚ ਜਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਮਹਿਜ਼ ਇੱਕ ਪ੍ਰੋਗਰਾਮ ਨਹੀਂ ਬਲਕਿ ਸਮਾਜ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਇਕ ਅੰਦੋਲਨ ਹੈ ਜਿਸ ’ਚ ਹਰ ਵਰਗ ਨੂੰ ਸ਼ਾਮਿਲ ਕਰਨ ਦਾ ਮੁੱਖ ਮਕਸਦ ਇਸ ਸਮਾਜਿਕ ਬੁਰਾਈ ਦਾ ਰਲ ਮਿਲ ਕੇ ਖਾਤਮਾ ਕਰਨਾ ਮਿਥਿਆ ਗਿਆ ਹੈ। ਇਸ ਮੌਕੇ ਬਰਨਾਲਾ ਦੇ ਹਲਕਾ ਕੋਆਰਡੀਨੇਟਰ ਮਲਕੀਤ ਸਿੰਘ ਔਲਖ ਨੇ ਕਿਹਾ ਕਿ ਆਉਂਦੇ ਸਮੇਂ ਵੀ ਅਜਿਹੇ ਪ੍ਰੋਗਰਾਮ ਹਲਕਾ ਅਤੇ ਜ਼ਿਲ੍ਹਾ ਪੱਧਰ ਉੱਤੇ ਉਲੀਕੇ ਜਾਣਗੇ ਤਾਂ ਜੋ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।
ਇਸ ਮੌਕੇ ਐੱਸਪੀ ਅਸ਼ੋਕ ਸ਼ਰਮਾ, ਐੱਸਪੀ ਸੋਹਣ ਲਾਲ, ਐੱਸਡੀਐਮ ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ, ਐੱਸਡੀਐਮ ਤਪਾ ਆਯੂਸ਼ ਗੋਇਲ, ਐੱਸਡੀਐਮ ਮਹਿਲ ਕਲਾਂ ਬੇਅੰਤ ਸਿੰਘ ਸਿੱਧੂ, ਡੀਐੱਸਪੀ ਬਰਨਾਲਾ ਸਤਵੀਰ ਸਿੰਘ, ਡੀਐਸਪੀ ਮਹਿਲ ਕਲਾਂ ਸਤਵਿੰਦਰ ਸਿੰਘ, ਡੀਐਸਪੀ ਤਪਾ ਜਸਕਰਨ ਸਿੰਘ, ਡੀਐਸਪੀ (ਡੀ) ਰਾਜਿੰਦਰ ਪਾਲ ਸਿੰਘ ਤੋਂ ਇਲਾਵਾ ਨਸ਼ਾ ਮੁਕਤੀ ਮੋਰਚਾ ਦੇ ਭਦੌੜ ਹਲਕੇ ਦੇ ਕੋਆਰਡੀਨੇਟਰ ਜਗਸੀਰ ਸਿੰਘ, ਮਹਿਲ ਕਲਾਂ ਹਲਕੇ ਤੋਂ ਜਸਦੀਪ ਸਿੰਘ, ਸਮੂਹ ਵਾਈਸ ਕੋਆਰਡੀਨੇਟਰ, ਬਲਾਕ ਕੋਆਰਡੀਨੇਟਰ ਮੌਜੂਦ ਸਨ।