ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
Publish Date: Wed, 11 Mar 2026 06:39 PM (IST)
Updated Date: Wed, 11 Mar 2026 06:42 PM (IST)
ਤਪਾ ਮੰਡੀ : ਯੂਨੀਵਰਸਿਟੀ ਕਾਲਜ ਢਿੱਲਵਾਂ ’ਚ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਡਾ. ਸੋਨੀਆ ਅਗਰਵਾਲ ਨੇ ਦੱਸਿਆ ਕਿ ਸਮਾਜ ਦੀ ਹੋਂਦ ਔਰਤ ਨਾਲ ਹੀ ਸੰਭਵ ਹੈ, ਇਸ ਲਈ ਉਨ੍ਹਾਂ ਨੂੰ ਵੱਧ ਤੋਂ ਵੱਧ ਅਧਿਕਾਰ ਤੇ ਸੁਤੰਤਰਤਾ ਦਿੱਤੀ ਜਾਣੀ ਚਾਹੀਦੀ ਹੈ। ਡਾ. ਸੋਨੀਆ ਨੇ ਕਿਹਾ ਕਿ ਸਿੱਖਿਆ ਦਾ ਪ੍ਰਸਾਰ ਹੀ ਔਰਤ ਦੇ ਜੀਵਨ ਨੂੰ ਬਿਹਤਰ ਬਣਾ ਸਕਦਾ ਹੈ। ਉਨ੍ਹਾਂ ਕਿਹਾ ਕਿ ਧੀਆਂ ਤੇ ਔਰਤਾਂ ’ਤੇ ਮਾਣ ਹੈ, ਜਿਨ੍ਹਾਂ ਨੇ ਆਪਣੀ ਮਿਹਨਤ, ਹਿੰਮਤ ਤੇ ਪ੍ਰਤਿਭਾ ਨਾਲ ਨਾ ਸਿਰਫ ਸੂਬੇ ਦਾ ਬਲਕਿ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਕੋਆਰਡੀਨੇਟਰ ਪ੍ਰੋ. ਜਗਦੀਪ ਕੌਰ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਪ੍ਰੋ. ਅਨੂ ਬਾਲਾ, ਪ੍ਰੋ. ਜਗਦੀਪ ਕੌਰ, ਪ੍ਰੋ. ਦੇਵੀ, ਪ੍ਰੋ. ਅਮਨਦੀਪ ਕੌਰ, ਪ੍ਰੋ. ਹਰਵਿੰਦਰ ਕੌਰ, ਪ੍ਰੋ. ਅਮ੍ਰਿਤਪਾਲ ਕੌਰ ਆਦਿ ਹਾਜ਼ਰ ਸਨ।