- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਸਵੀਰ ਸਿੰਘ ਸੀਰਾ ਸਰਬਸੰਮਤੀ ਨਾਲ ਬਣੇ ਸ੍ਰੀ ਗੁਰੂ ਰਵਿਦਾਸ ਕਮੇਟੀ ਧਨੌਲਾ ਖੁਰਦ ਦੇ ਪ੍ਰਧਾਨ

ਨਵਦੀਪ ਸੇਖਾ , ਪੰਜਾਬੀ ਜਾਗਰਣ, ਬਰਨਾਲਾ : ਸ੍ਰੀ ਗੁਰੂ ਰਵਿਦਾਸ ਮੰਦਰ ਧਨੌਲਾ ਖੁਰਦ ਵਿਖੇ ਸ੍ਰੀ ਗੁਰੂ ਰਵਿਦਾਸ ਕਮੇਟੀ ਦੀ ਚੋਣ ਸਰਪੰਚ ਗੁਰਵਿੰਦਰ ਸਿੰਘ ਗੋਗੀ ਦੀ ਰਹਿਨੁਮਾਈ ਹੇਠ ਕਰਵਾਈ ਗਈ। ਇਸ ਦੌਰਾਨ ਜਸਵੀਰ ਸਿੰਘ ਸੀਰਾ ਨੂੰ ਸਰਬਸੰਮਤੀ ਨਾਲ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ। ਚੋਣ ਪ੍ਰਕਿਰਿਆ ਸ਼ਾਂਤੀਪੂਰਨ ਅਤੇ ਸੁਖਾਵੇਂ ਮਾਹੌਲ ਵਿੱਚ ਸੰਪੰਨ ਹੋਈ। ਇਸ ਮੌਕੇ ਹਾਜ਼ਰ ਕਮੇਟੀ ਮੈਂਬਰਾਂ, ਨੌਜਵਾਨਾਂ ਅਤੇ ਪਤਵੰਤੇ ਸੱਜਣਾਂ ਨੇ ਨਵੇਂ ਚੁਣੇ ਗਏ ਪ੍ਰਧਾਨ ਜਸਵੀਰ ਸਿੰਘ ਸੀਰਾ ਨੂੰ ਵਧਾਈ ਦਿੱਤੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵੇਂ ਪ੍ਰਧਾਨ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਕਮੇਟੀ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣਗੇ ਅਤੇ ਸਮਾਜ ਦੀ ਭਲਾਈ ਲਈ ਵਡਮੁੱਲਾ ਯੋਗਦਾਨ ਪਾਉਣਗੇ। ਇਸ ਮੌਕੇ ਸਰਪੰਚ ਗੁਰਵਿੰਦਰ ਸਿੰਘ ਗੋਗੀ, ਸ੍ਰੀ ਗੁਰੂ ਰਵਿਦਾਸ ਕਮੇਟੀ ਧਨੌਲਾ ਖੁਰਦ ਦੇ ਸਾਬਕਾ ਪ੍ਰਧਾਨ ਨਿਰਮਲ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ ਕਾਕਾ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ, ਕਾਕਾ ਮੈਂਬਰ, ਕੁਲਵੰਤ ਸਿੰਘ, ਗੁਰਜੰਟ ਸਿੰਘ, ਬੁੱਧ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਅਤੇ ਨੌਜਵਾਨ ਹਾਜ਼ਰ ਸਨ। ਸਮੂਹ ਹਾਜ਼ਰੀਨ ਨੇ ਨਵੇਂ ਪ੍ਰਧਾਨ ਜਸਵੀਰ ਸਿੰਘ ਸੀਰਾ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਕਮੇਟੀ ਦੇ ਕਾਰਜਾਂ ਨੂੰ ਅੱਗੇ ਵਧਾਉਣਗੇ।