ਯੋਗੇਸ਼ ਸ਼ਰਮਾ, ਭਦੌੜ

ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਭਦੌੜ ਵਿਖੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿੰ੍ਗ ਕਮੇਟੀ ਮੈਂਬਰ ਜੱਥੇਦਾਰ ਬਲਦੇਵ ਸਿੰਘ ਚੂੰਘਾਂ ਨੇ ਲੋੜਵੰਦ ਵਿਦਿਆਰਥੀਆਂ ਦੀਆਂ ਫੀਸਾਂ, ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਤੇ ਗੁਰਦੁਆਰਾ ਸਾਹਿਬ ਪਿੰਡ ਚੂੰਘਾਂ ਸਮੇਤ 1 ਲੱਖ 70 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ। ਇਸ ਮੌਕੇ ਜਥੇਦਾਰ ਬਲਦੇਵ ਸਿੰਘ ਚੂੰਘਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਹੀ ਲੋੜਵੰਦਾਂ ਦੀ ਬਾਂਹ ਫੜਦੀ ਆਈ ਹੈ। ਇਸੇ ਤਹਿਤ ਲੋੜਵੰਦ ਵਿਦਿਆਰਥੀਆਂ ਤੇ ਪਰਿਵਾਰਾਂ ਨੂੰ ਲਗਪਗ 1 ਲੱਖ 20 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਗਈ ਹੈ, ਜਦੋਂਕਿ ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਪਿੰਡ ਚੂੰਘਾਂ ਵਿਖੇ 50 ਹਜ਼ਾਰ ਰੁਪਏ ਦੇ ਭਾਂਡੇ ਖਰੀਦ ਕੇ ਦਿੱਤੇ ਗਏ ਹਨ। ਉਨਾਂ੍ਹ ਕਿਹਾ ਕਿ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਹੀ ਲੋੜਵੰਦਾਂ ਦੀ ਸਹਾਇਤਾ ਕਰਨ ਲਈ ਵਚਨਬੱਧ ਹੈ। ਇਸ ਸਮੇਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਅਮਰੀਕ ਸਿੰਘ, ਖਜ਼ਾਨਚੀ ਜਸਵਿੰਦਰ ਸਿੰਘ, ਸੁਖਪਾਲ ਸਿੰਘ, ਮਨਪ੍ਰਰੀਤ ਸਿੰਘ, ਗਗਨਦੀਪ ਸਿੰਘ ,ਭਾਈ ਹਰਪ੍ਰਰੀਤ ਸਿੰਘ ਹੈੱਡ ਗੰ੍ਥੀ, ਭਾਈ ਸਤਨਾਮ ਸਿੰਘ ਕਥਾਵਾਚਕ, ਮਾਸਟਰ ਬਲਵਿੰਦਰ ਸਿੰਘ ਤੋ ਇਲਾਵਾ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।