- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਿੱਤ ਤੋਂ ਬਾਅਦ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਜਤਿੰਦਰ ਕੁਮਾਰ ਨੇ ਵਕੀਲ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਕੀਲਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਐਸੋਸੀਏਸ਼ਨ ਦੀ ਭਲਾਈ ਤੇ ਵਕੀਲ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨਗੇ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ ਬਾਰ ਐਸੋਸੀਏਸ਼ਨ ਬਰਨਾਲਾ ਦੀਆਂ ਸਾਲਾਨਾ ਚੋਣਾਂ 'ਚ ਇਸ ਵਰ੍ਹੇ ਸੀਨੀਅਰ ਐਡਵੋਕੇਟ ਜਤਿੰਦਰ ਕੁਮਾਰ ਬਹਾਦਰਪੁਰੀਆ ਨੇ 241 ਵੋਟਾਂ ਹਾਸਲ ਕਰਕੇ ਪ੍ਰਧਾਨਗੀ ਦੇ ਅਹੁਦੇ ’ਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਚੋਣ ਨਤੀਜੇ ਸਾਹਮਣੇ ਆਉਂਦਿਆਂ ਹੀ ਜੇਤਖ ਉਮੀਦਵਾਰਾਂ ਦੇ ਸਮਰਥਕਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ ਤੇ ਇਸ ਮੌਕੇ ਚੇਅਰਮੈਨ ਸੀਨੀਅਰ ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂੰ ਨੇ ਵਕੀਲ ਭਾਈਚਾਰੇ ਨਾਲ ਨਵੀਂ ਚੁਣੀ ਗਈ ਟੀਮ ਨੂੰ ਫੁੱਲਾਂ ਦੇ ਹਾਰ ਪਾ ਕੇ ਵਧਾਈ ਦਿੱਤੀ।
ਜਿੱਤ ਤੋਂ ਬਾਅਦ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਜਤਿੰਦਰ ਕੁਮਾਰ ਨੇ ਵਕੀਲ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਕੀਲਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਐਸੋਸੀਏਸ਼ਨ ਦੀ ਭਲਾਈ ਤੇ ਵਕੀਲ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨਗੇ।
ਇਹ ਚੋਣ ਪ੍ਰਕਿਰਿਆ ਸਵੇਰੇ 9:30 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 4:30 ਵਜੇ ਤੱਕ ਅਮਨ-ਅਮਾਨ ਨਾਲ ਨੇਪਰੇ ਚੜ੍ਹੀ।
-ਬਾਰ ਐਸੋਸੀਏਸ਼ਨ ਦੀ ਚੁਣੀ ਗਈ ਨਵੀਂ ਟੀਮ
-- ਪ੍ਰਧਾਨ ਐਡਵੋਕੇਟ ਜਤਿੰਦਰ ਕੁਮਾਰ ਬਹਾਦਰਪੁਰੀਆ 241 ਵੋਟਾਂ ਨੇ ਆਪਣੇ ਵਿਰੋਧੀ ਐਡਵੋਕੇਟ ਇਕਬਾਲ ਸਿੰਘ ਗਿੱਲ 241 ਵੋਟਾਂ ਤੇ ਐਡਵੋਕੇਟ ਪੰਕਜ ਬਾਂਸਲ 224 ਵੋਟਾਂ ਨੂੰ ਪਛਾੜ ਕੇ ਜਿੱਤ ਹਾਸਲ ਕੀਤੀ।
-- ਮੀਤ ਪ੍ਰਧਾਨ ਐਡਵੋਕੇਟ ਹਿਮਾਂਸ਼ੂ ਗਰਗ ਨੇ 328 ਵੋਟਾਂ ਲੈ ਕੇ ਜਿੱਤ ਦਰਜ ਕੀਤੀ, ਜਦਕਿ ਐਡਵੋਕੇਟ ਮਨਿੰਦਰ ਸਿੰਘ ਸਿੱਧੂ ਨੂੰ 180 ਵੋਟਾਂ ਮਿਲੀਆਂ।
-- ਵਧੀਕ ਮੀਤ ਪ੍ਰਧਾਨ ਐਡਵੋਕੇਟ ਭਾਵਨਾ ਮਾਰਕੰਡਾ 264 ਵੋਟਾਂ ਲੈ ਕੇ ਵਿਜੇਤਾ ਰਹੇ, ਜਦਕਿ ਐਡਵੋਕੇਟ ਕੁਲਦੀਪ ਕੌਰ ਨੂੰ 242 ਵੋਟਾਂ ਪਈਆਂ।
-- ਸਕੱਤਰ ਐਡਵੋਕੇਟ ਅਨੂ ਸ਼ਰਮਾ ਨੇ 322 ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ, ਜਦਕਿ ਐਡਵੋਕੇਟ ਅਮਨਦੀਪ ਸ਼ਰਮਾ ਨੂੰ 182 ਵੋਟਾਂ ਮਿਲੀਆਂ।
-- ਸਹਿ-ਸਕੱਤਰ ਐਡਵੋਕੇਟ ਰਾਜ ਕੌਰ 285 ਵੋਟਾਂ ਲੈ ਕੇ ਜਿੱਤੇ, ਜਦਕਿ ਐਡਵੋਕੇਟ ਸਵਰਨਜੀਤ ਕੌਰ ਨੂੰ 214 ਵੋਟਾਂ ਪ੍ਰਾਪਤ ਹੋਈਆਂ।
-- ਖਜ਼ਾਨਚੀ ਐਡਵੋਕੇਟ ਨਿਸ਼ਾਂਤ ਗੋਇਲ 311 ਵੋਟਾਂ ਲੈ ਕੇ ਜੇਤੂ ਰਹੇ, ਜਦਕਿ ਐਡਵੋਕੇਟ ਪਰਮਜੀਤ ਸਿੰਘ ਨੂੰ 193 ਵੋਟਾਂ ਮਿਲੀਆਂ।
ਚੋਣ ਨਤੀਜਿਆਂ ਤੋਂ ਬਾਅਦ ਸਮੁੱਚੀ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਨਵੀਂ ਗਠਿਤ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ।