34.51 ਕਰੋੜ ਦੀ ਲਾਗਤ ਨਾਲ ਤਿਆਰ ਕੁਰੜ ਮਾਈਨਰ ਦਾ ਉਦਘਾਟਨ
34.51 ਕਰੋੜ ਦੀ ਲਾਗਤ ਨਾਲ ਤਿਆਰ ਕੁਰੜ ਮਾਈਨਰ ਦਾ ਉਦਘਾਟਨ
Publish Date: Wed, 25 Mar 2026 06:27 PM (IST)
Updated Date: Wed, 25 Mar 2026 06:28 PM (IST)
- 38 ਪਿੰਡਾਂ ਨੂੰ ਮਿਲੇਗਾ ਸਿੰਚਾਈ ਦਾ ਵੱਡਾ ਲਾਭ : ਪੰਡੋਰੀ
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ
ਮਹਿਲ ਕਲਾਂ : ਹਲਕੇ ਵਿੱਚ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਕੁਰੜ ਮਾਈਨਰ ਰਜਵਾਹੇ ਦਾ ਉਦਘਾਟਨ ਹਲਕਾ ਵਿਧਾਇਕ ਤੇ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਵੱਲੋਂ ਕੀਤਾ ਗਿਆ। ਕਰੀਬ 34 ਕਰੋੜ 51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਇਹ ਰਜਵਾਹਾ ਇਲਾਕੇ ਲਈ ਇੱਕ ਮਹੱਤਵਪੂਰਨ ਪ੍ਰਾਜੈਕਟ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਕਰੀਬ 60 ਕਿਲੋਮੀਟਰ ਲੰਬਾ ਇਹ ਰਜਵਾਹਾ 38 ਪਿੰਡਾਂ ਦੇ ਖੇਤਾਂ ਨੂੰ ਸਿੰਚਾਈ ਦੀ ਸੁਵਿਧਾ ਪ੍ਰਦਾਨ ਕਰੇਗਾ, ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਹਰ ਖੇਤ ਤੱਕ ਪਾਣੀ ਪਹੁੰਚਾਉਣਾ ਮਾਨ ਸਰਕਾਰ ਦਾ ਮੁੱਖ ਟੀਚਾ ਹੈ ਤੇ ਇਸ ਸਬੰਧੀ ਕਿਸੇ ਕਿਸਮ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਇਹ ਪ੍ਰਾਜੈਕਟ ਨਾ ਸਿਰਫ਼ ਖੇਤੀਬਾੜੀ ਨੂੰ ਮਜ਼ਬੂਤੀ ਦੇਵੇਗਾ, ਸਗੋਂ ਇਲਾਕੇ ਦੀ ਆਰਥਿਕਤਾ ਨੂੰ ਵੀ ਨਵੀਂ ਦਿਸ਼ਾ ਦੇਵੇਗਾ।
ਇਸ ਮੌਕੇ ‘ਆਪ’ ਆਗੂ ਮਨਦੀਪ ਸਿੰਘ ਗੋਲੀ, ਰਾਮਾ ਸਿੰਘ, ਜਗਰਾਜ ਸਿੰਘ ਸਮਰਾ, ਸੁਰਿੰਦਰ ਸਿੰਘ ਅਕਾਲੀ ਤੇ ਹਰਪ੍ਰੀਤ ਸਿੰਘ ਨੇ ਇਸ ਪ੍ਰਾਜੈਕਟ ਦਾ ਸਵਾਗਤ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਇਸ ਤਰ੍ਹਾਂ ਦੀ ਯੋਜਨਾ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਹੁਣ ਇਸ ਦੇ ਪੂਰਾ ਹੋਣ ਨਾਲ ਸਿੰਚਾਈ ਸਬੰਧੀ ਸਮੱਸਿਆਵਾਂ ਵਿੱਚ ਕਾਫੀ ਹੱਦ ਤੱਕ ਸੁਧਾਰ ਆਵੇਗਾ। ਇਸ ਮੌਕੇ ਬਲਾਕ ਪ੍ਰਧਾਨ ਤੇ ਸਰਪੰਚ ਸਰਬਜੀਤ ਸਿੰਘ ਸੰਭੂ, ਸਰਪੰਚ ਸੁਖਬੀਰ ਕੌਰ ਵਜੀਦਕੇ ਕਲਾਂ, ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ ਧਨੋਆ, ਹਰਤੇਜ ਸਿੰਘ ਸਿੰਧੂ, ਨੋਨੀ ਵਜੀਫਕੇ ਕਲਾਂ, ਹਰਮਨਜੀਤ ਸਿੰਘ ਕੁਤਬਾ, ਪੀਏ ਬਿੰਦਰ ਸਿੰਘ ਖਾਲਸਾ ਆਦਿ ਹਾਜ਼ਰ ਸਨ।