- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੱਪ ਦੇ ਜ਼ਹਿਰ ਦਾ ਅਸਰ ਇੰਨਾ ਤੇਜ਼ ਸੀ ਕਿ ਇੰਦਰਜੀਤ ਕੌਰ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਇਸ ਦੁਖਦਾਈ ਘਟਨਾ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ’ਚ ਸੋਗ ਦੀ ਲਹਿਰ ਫੈਲ ਗਈ। ਪਿੰਡ ਦੀ ਸਰਪੰਚ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਮ੍ਰਿਤਕਾ ਦਾ ਪਰਿਵਾਰ ਬਹੁਤ ਹੀ ਗਰੀਬ ਹੈ ਤੇ ਉਸ ਦੀ ਮੌਤ ਨਾਲ ਪਰਿਵਾਰ ਦੇ ਰੋਜ਼ੀ-ਰੋਟੀ ਦੇ ਸਾਧਨਾਂ ਨੂੰ ਵੱਡਾ ਝਟਕਾ ਲੱਗਾ ਹੈ।

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ ਮਹਿਲ ਕਲਾਂ : ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਬਖ਼ਤਗੜ੍ਹ ’ਚ ਐਤਵਾਰ ਨੂੰ ਉਸ ਵੇਲੇ ਦੁੱਖਦਾਈ ਘਟਨਾ ਵਾਪਰੀ ਜਦੋਂ ਮੱਕੀ ਦੇ ਖੇਤ ’ਚ ਕੰਮ ਕਰ ਰਹੀ ਇਕ ਮਜ਼ਦੂਰ ਔਰਤ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ। ਇਸ ਘਟਨਾ ਨਾਲ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ਤੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਜਾਣਕਾਰੀ ਅਨੁਸਾਰ ਪਿੰਡ ਬਖ਼ਤਗੜ੍ਹ ਦੀ ਰਹਿਣ ਵਾਲੀ 62 ਸਾਲਾ ਇੰਦਰਜੀਤ ਕੌਰ, ਪਤਨੀ ਜਗਰਾਜ ਸਿੰਘ, ਇੱਕ ਕਿਸਾਨ ਦੇ ਮੱਕੀ ਦੇ ਖੇਤ ’ਚ ਮਜ਼ਦੂਰੀ ਕਰ ਰਹੀ ਸੀ। ਇਸ ਦੌਰਾਨ ਅਚਾਨਕ ਇਕ ਜ਼ਹਿਰੀਲੇ ਸੱਪ ਨੇ ਉਸ ਨੂੰ ਡੰਗ ਮਾਰ ਦਿੱਤਾ। ਸੱਪ ਦੇ ਜ਼ਹਿਰ ਦਾ ਅਸਰ ਇੰਨਾ ਤੇਜ਼ ਸੀ ਕਿ ਇੰਦਰਜੀਤ ਕੌਰ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਇਸ ਦੁਖਦਾਈ ਘਟਨਾ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ’ਚ ਸੋਗ ਦੀ ਲਹਿਰ ਫੈਲ ਗਈ। ਪਿੰਡ ਦੀ ਸਰਪੰਚ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਮ੍ਰਿਤਕਾ ਦਾ ਪਰਿਵਾਰ ਬਹੁਤ ਹੀ ਗਰੀਬ ਹੈ ਤੇ ਉਸ ਦੀ ਮੌਤ ਨਾਲ ਪਰਿਵਾਰ ਦੇ ਰੋਜ਼ੀ-ਰੋਟੀ ਦੇ ਸਾਧਨਾਂ ਨੂੰ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਪੰਚਾਇਤ ਵੱਲੋਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੀੜਤ ਪਰਿਵਾਰ ਨੂੰ ਤੁਰੰਤ ਯੋਗ ਆਰਥਿਕ ਮੁਆਵਜ਼ਾ ਤੇ ਬਣਦੀ ਹਰ ਸੰਭਵ ਸਰਕਾਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ ਤਾਂ ਜੋ ਦੁਖੀ ਪਰਿਵਾਰ ਨੂੰ ਕੁਝ ਰਾਹਤ ਮਿਲ ਸਕੇ।