- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੋਰ ਦੁਕਾਨ ਦਾ ਸ਼ਟਰ ਤੋੜ ਕੇ ਅੰਦਰੋਂ ਕਰੀਬ 25 ਹਜ਼ਾਰ ਰੁਪਏ ਦੀ ਨਕਦੀ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ। ਇਹ ਘਟਨਾ ਬੀਤੀ ਰਾਤ ਕਰੀਬ ਸਾਢੇ 11 ਵਜੇ ਵਾਪਰੀ, ਜਦੋਂ ਦੋ ਅਣਪਛਾਤੇ ਨੌਜਵਾਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਧਨੌਲਾ ਦੇ ਸਦਰ ਬਾਜ਼ਾਰ ’ਚ ਬੀਤੀ ਰਾਤ ਚੋਰਾਂ ਨੇ ਪੁਲਿਸ ਪ੍ਰਸ਼ਾਸਨ ਦੇ ਸੁਰੱਖਿਆ ਪ੍ਰਬੰਧਾਂ ਦੀਆਂ ਧੱਜੀਆਂ ਉਡਾਉਂਦਿਆਂ ਇੱਕ ਕਰਿਆਨੇ ਦੀ ਦੁਕਾਨ ਨੂੰ ਆਪਣਾ ਨਿਸ਼ਾਨਾ ਬਣਾਇਆ। ਚੋਰ ਦੁਕਾਨ ਦਾ ਸ਼ਟਰ ਤੋੜ ਕੇ ਅੰਦਰੋਂ ਕਰੀਬ 25 ਹਜ਼ਾਰ ਰੁਪਏ ਦੀ ਨਕਦੀ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ। ਇਹ ਘਟਨਾ ਬੀਤੀ ਰਾਤ ਕਰੀਬ ਸਾਢੇ 11 ਵਜੇ ਵਾਪਰੀ, ਜਦੋਂ ਦੋ ਅਣਪਛਾਤੇ ਨੌਜਵਾਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਥਾਣੇ ਤੋਂ ਕੁਝ ਹੀ ਕਦਮਾਂ ਦੀ ਦੂਰੀ ’ਤੇ ਵਾਪਰੀ ਇਸ ਚੋਰੀ ਨੇ ਸ਼ਹਿਰ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਗੰਭੀਰ ਸਵਾਲੀਆ ਨਿਸ਼ਾਨ ਲਗਾ ਦਿੱਤੇ ਹਨ।
ਸ਼ਟਰ ਟੁੱਟਿਆ ਦੇਖ ਉੱਡੇ ਹੋਸ਼, ਗੱਲੇ 'ਚੋਂ ਨਕਦੀ ਗਾਇਬ
ਪੀੜਤ ਦੁਕਾਨਦਾਰ ਨਵਦੀਪ ਬਾਂਸਲ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਆਪਣੀ ਦੁਕਾਨ ’ਤੇ ਪਹੁੰਚੇ ਤਾਂ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਸੀ। ਅੰਦਰ ਜਾ ਕੇ ਦੇਖਿਆ ਤਾਂ ਗੱਲੇ ’ਚ ਰੱਖੀ 25 ਹਜ਼ਾਰ ਰੁਪਏ ਦੀ ਨਕਦੀ ਤੇ ਹੋਰ ਸਾਮਾਨ ਗਾਇਬ ਸੀ। ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਥਾਣੇਦਾਰ ਰਣਜੀਤ ਸਿੰਘ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
4 ਦਿਨਾਂ ਤੋਂ ਖਾਲੀ ਹੈ ਐੱਸਐੱਚਓ ਦਾ ਅਹੁਦਾ
ਧਨੌਲਾ ਥਾਣੇ ’ਚ ਪਿਛਲੇ ਚਾਰ ਦਿਨਾਂ ਤੋਂ ਐੱਸਐੱਚਓ ਦਾ ਅਹੁਦਾ ਖਾਲੀ ਪਿਆ ਹੈ। ਇਸ ਥਾਣੇ ਦੇ ਅਧੀਨ ਸ਼ਹਿਰ ਤੋਂ ਇਲਾਵਾ 26 ਪਿੰਡਾਂ ਦੀ ਸੁਰੱਖਿਆ ਦੀ ਵੱਡੀ ਜ਼ਿੰਮੇਵਾਰੀ ਹੈ। ਪਰ ਮੌਜੂਦਾ ਸਮੇਂ ਥਾਣੇ ’ਚ ਸਿਰਫ਼ ਤਿੰਨ ਥਾਣੇਦਾਰ, ਇੱਕ ਹੌਲਦਾਰ, ਇੱਕ ਮੁਨਸ਼ੀ, ਇੱਕ ਸਿਪਾਹੀ ਤੇ ਦੋ ਸੰਤਰੀ ਹੀ ਤਾਇਨਾਤ ਹਨ। ਥਾਣੇਦਾਰ ਰਣਜੀਤ ਸਿੰਘ ਅਨੁਸਾਰ, ਨਫ਼ਰੀ ਦੀ ਭਾਰੀ ਘਾਟ ਕਾਰਨ ਮੌਜੂਦਾ ਪੁਲਿਸ ਮੁਲਾਜ਼ਮਾਂ ’ਤੇ ਕੰਮ ਦਾ ਵਾਧੂ ਬੋਝ ਬਣਿਆ ਹੋਇਆ ਹੈ।
ਦੁਕਾਨਦਾਰਾਂ ’ਚ ਰੋਸ, ਰਾਤ ਦੀ ਗਸ਼ਤ ਵਧਾਉਣ ਦੀ ਮੰਗ
ਥਾਣੇ ਦੇ ਬਿਲਕੁਲ ਨੇੜੇ ਹੋਈ ਇਸ ਚੋਰੀ ਕਾਰਨ ਸਥਾਨਕ ਦੁਕਾਨਦਾਰਾਂ ਤੇ ਸ਼ਹਿਰ ਵਾਸੀਆਂ ’ਚ ਗਹਿਰਾ ਰੋਸ ਹੈ। ਲੋਕਾਂ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿਥਾਣਾ ਧਨੌਲਾ ’ਚ ਤੁਰੰਤ ਯੋਗ ਥਾਣਾ ਮੁਖੀ ਦੀ ਨਿਯੁਕਤੀ ਕੀਤੀ ਜਾਵੇ ਤੇ ਥਾਣੇ ’ਚ ਪੁਲਿਸ ਨਫ਼ਰੀ ਵਧਾਈ ਜਾਵੇ। ਰਾਤ ਵੇਲੇ ਸ਼ਹਿਰ ਵਿੱਚ ਗਸ਼ਤ ਪ੍ਰਬੰਧਾਂ ਨੂੰ ਮਜ਼ਬੂਤ ਕੀਤਾ ਜਾਵੇ।