ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੰਗਰ ਲਾਇਆ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੰਗਰ ਲਗਾਇਆ
Publish Date: Wed, 07 Jan 2026 05:09 PM (IST)
Updated Date: Wed, 07 Jan 2026 05:11 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਹਿਲ ਕਲਾਂ : ਐੱਸਬੀਐੱਸ ਗਰੁੱਪ ਆਫ਼ ਕਾਲਜ ਮਹਿਲ ਕਲਾਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੂਹ ਸਟਾਫ ਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਨਾਲ ਲੰਗਰ ਲਗਾਇਆ ਗਿਆ। ਇਸ ਸਮੇਂ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਕੁਮਾਰ ਬਾਂਸਲ ਨੇ ਦੱਸਿਆ ਕਿ ਗੁਰੂ ਪਾਤਸ਼ਾਹ ਦਾ ਜਨਮ 22 ਦਸੰਬਰ 1666 ਨੂੰ ਪਟਨਾ ਸਾਹਿਬ ਵਿਖੇ ਮਾਤਾ ਗੁਜਰੀ ਜੀ ਦੀ ਕੁੱਖੋ ਹੋਇਆ ਸੀ। ਪਰ ਨਾਨਕਸ਼ਾਹੀ ਕੈਲੰਡਰ ਸਾਲਾਨਾ ਤਾਰੀਕ ਨੂੰ ਗ੍ਰੈਗੋਰੀਅਨ ਕੈਲੰਡਰ ਵਿੱਚ 5 ਜਨਵਰੀ ਨੂੰ ਨਿਰਧਾਰਿਤ ਕਰਦਾ ਹੈ, ਜਿਸ ਕਾਰਨ ਇਹ ਤਾਰੀਕ ਬਦਲਦੀ ਰਹਿੰਦੀ ਹੈ। ਆਪਣੇ ਜੀਵਨ ਕਾਲ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਧਰਮ ਅਤੇ ਸੱਚ ਦੇ ਰਾਹ ’ਤੇ ਚੱਲ ਕੇ ਲੋਕਾਂ ਦੀ ਸੇਵਾ ਕੀਤੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਿਤਾ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਅਤੇ ਉਨ੍ਹਾਂ ਦੀ ਮਾਤਾ ਦਾ ਨਾਮ ਮਾਤਾ ਗੁਜਰੀ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਪੋਹ ਮਹੀਨੇ ਦੇ ਸ਼ੁਕਲ ਪੱਖ ਦੇ ਸੱਤਵੇਂ ਦਿਨ ਮਨਾਇਆ ਜਾਂਦਾ ਹੈ। ਇਸ ਮੌਕੇ ਕਾਲਜ ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਕਾਲਜ ਸਟਾਫ਼ ਦੇ ਸਹਿਯੋਗ ਨਾਲ ਵਿਸ਼ਾਲ ਲੰਗਰ ਲਾਇਆ ਗਿਆ। ਪ੍ਰੋਗਰਾਮ ਦੌਰਾਨ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ। ਲੰਗਰ ਸੇਵਾ ਵਿੱਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ ਤੇ ਸੇਵਾ, ਸਾਂਝ ਅਤੇ ਸਮਾਨਤਾ ਦਾ ਸੁਨੇਹਾ ਦਿੱਤਾ। ਕਾਲਜ ਪ੍ਰਬੰਧਕਾਂ ਵੱਲੋਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਗਈ ਅਤੇ ਕਿਹਾ ਗਿਆ ਕਿ ਅਜਿਹੇ ਕਾਰਜ ਵਿਦਿਆਰਥੀਆਂ ਵਿੱਚ ਸਮਾਜਿਕ ਮੁੱਲਾਂ ਨੂੰ ਮਜ਼ਬੂਤ ਕਰਦੇ ਹਨ। ਇਸ ਸਮਾਗਮ ਨੇ ਕਾਲਜ ਮਾਹੌਲ ’ਚ ਧਾਰਮਿਕ ਸਾਂਝ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।