ਵਕੀਲਾਂ ਦਾ ਵੱਡਾ ਐਕਸ਼ਨ: ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਵਿਰੋਧ 'ਚ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਵਿਰੋਧ ’ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਵੱਲੋਂ ਚੇਅਰਮੈਨ ਹਰਿੰਦਰ ਪਾਲ ਸਿੰਘ ਰਾਣੂੰ ਦੀ ਅਗਵਾਈ ਹੇਠ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਸੋਮਵਾਰ ਨੂੰ ਸੱਤਵੇਂ ਦਿਨ ’ਚ ਸ਼ਾਮਿਲ ਹੋ ਗਈ। ਵੱਡੀ ਗਿਣਤੀ ’ਚ ਵਕੀਲਾਂ ਨੇ ਅਦਾਲਤ ਅੱਗੇ ਧਰਨਾ ਲਗਾ ਕੇ ਆਪਣਾ ਰੋਸ ਜ਼ਾਹਰ ਕੀਤਾ।
Publish Date: Mon, 13 Jul 2026 03:37 PM (IST)
Updated Date: Mon, 13 Jul 2026 03:42 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ। ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਵਿਰੋਧ ’ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਵੱਲੋਂ ਚੇਅਰਮੈਨ ਹਰਿੰਦਰ ਪਾਲ ਸਿੰਘ ਰਾਣੂੰ ਦੀ ਅਗਵਾਈ ਹੇਠ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਸੋਮਵਾਰ ਨੂੰ ਸੱਤਵੇਂ ਦਿਨ ’ਚ ਸ਼ਾਮਿਲ ਹੋ ਗਈ। ਵੱਡੀ ਗਿਣਤੀ ’ਚ ਵਕੀਲਾਂ ਨੇ ਅਦਾਲਤ ਅੱਗੇ ਧਰਨਾ ਲਗਾ ਕੇ ਆਪਣਾ ਰੋਸ ਜ਼ਾਹਰ ਕੀਤਾ।
ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਚੇਅਰਮੈਨ ਐਡਵੋਕੇਟ ਹਰਿੰਦਰ ਪਾਲ ਸਿੰਘ ਰਾਣੂੰ, ਬਾਰ ਐਸੋਸੀਏਸ਼ਨ ਬਰਨਾਲਾ ਦੇ ਮੀਤ ਪ੍ਰਧਾਨ ਤਲਵਿੰਦਰ ਸਿੰਘ ਮਸੌਣ, ਧਰਮਿੰਦਰ ਸਿੰਘ ਧਾਲੀਵਾਲ, ਬਾਰ ਐਸੋਸੀਏਸ਼ਨ ਬਰਨਾਲਾ ਦੇ ਸਾਬਕਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਐਡਵੋਕੇਟ ਜਗਦੀਪ ਸਿੰਘ ਸੰਧੂ, ਐਡਵੋਕੇਟ ਨਰੇਸ਼ ਕੁਮਾਰੀ ਬਾਵਾ ਨੇ ਐਲਏਡੀਸੀ ਨੀਤੀ ਦੇ ਵਿਰੋਧ ’ਚ ਕਿਹਾ ਕਿ ਇਸ ਕਾਰਨ ਆਰਥਿਕ ਤੌਰ ’ਤੇ ਕਮਜ਼ੋਰ ਤੇ ਨਵੇਂ ਵਕੀਲਾਂ ਦਾ ਵੱਡਾ ਮਾਲੀ ਨੁਕਸਾਨ ਹੋ ਰਿਹਾ ਹੈ।
ਉਨ੍ਹਾਂ ਨੇ ਦੋਸ਼ ਲਾਇਆ ਕਿ ਲੋਕ ਨਿੱਜੀ ਵਕੀਲ ਰੱਖਣ ਦੇ ਸਮਰੱਥ ਹਨ, ਉਹ ਵੀ ਮੁਫ਼ਤ ਕਾਨੂੰਨੀ ਸਹਾਇਤਾ ਵਾਲੀ ਸਰਕਾਰੀ ਸਹੂਲਤਾਂ ਦਾ ਨਜਾਇਜ਼ ਫਾਇਦਾ ਉਠਾ ਰਹੇ ਹਨ।
ਮੌਜੂਦਾ ਪ੍ਰਣਾਲੀ ਪਾਰਦਰਸ਼ੀ ਨਹੀਂ ਹੈ ਅਤੇ ਇਸ ’ਚ ਸੁਧਾਰ ਦੀ ਸਖ਼ਤ ਲੋੜ ਹੈ, ਜਦੋਂ ਤੱਕ ਇਸ ਪ੍ਰਣਾਲੀ ’ਚ ਸੁਧਾਰ ਨਹੀਂ ਕੀਤਾ ਜਾਂਦਾ ਜਾਂ ਇਸ ਨੂੰ ਵਾਪਸ ਨਹੀਂ ਲਿਆ ਜਾਂਦਾ, ਉਨ੍ਹਾਂ ਦਾ ਇਹ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਵੱਖ-ਵੱਖ ਪੁਲਿਸ ਵੱਲੋਂ ਦਰਜ ਕੀਤੇ ਮਾਮਲਿਆਂ ’ਚ ਅਪਰਾਧੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫਤ ਵਕੀਲ ਮੁਹਈਆ ਕਰਵਾਇਆ ਜਾ ਰਿਹਾ ਹੈ ਅਤੇ ਉਸਦਾ ਕੋਈ ਪੈਸਾ ਨਹੀਂ ਲੱਗਦਾ ਅਤੇ ਜ਼ਮਾਨਤ ਕਰਵਾਉਣ ਉੱਪਰ ਵੀ ਕੋਈ ਖਰਚ ਨਹੀਂ ਆਉਂਦਾ।
ਜਿਸ ਕਾਰਨ ਉਨ੍ਹਾਂ ਦੇ ਹੌਂਸਲੇ ਪਹਿਲਾਂ ਨਾਲੋਂ ਜ਼ਿਆਦਾ ਵੱਧ ਰਹੇ ਹਨ। ਇਸ ਮੌਕੇ ਐਡਵੋਕੇਟ ਸਰਬਜੀਤ ਕੌਰ, ਐਡਵੋਕੇਟ ਮਨਜੀਤ ਕੌਰ, ਐਡਵੋਕੇਟ ਮਨਜੀਤ ਕੌਰ, ਐਡਵੋਕੇਟ ਸਵਰਨਜੀਤ ਕੌਰ, ਐਡਵੋਕੇਟ ਅਨੂੰ ਸ਼ਰਮਾ, ਐਡਵੋਕੇਟ ਅਮਨਦੀਪ ਕੌਰ ਭੰਗੂੜਾ, ਐਡਵੋਕੇਟ ਅਮਨਦੀਪ ਸ਼ਰਮਾ, ਐਡਵੋਕੇਟ ਬਿਪਨਦੀਪ ਕੌਰ, ਐਡਵੋਕੇਟ ਸਰਬਜੀਤ ਕੌਰ ਚੁੰਬਰ, ਐਡਵੋਕੇਟ ਨਿਰਭੈ ਸਿੰਘ ਸਿੱਧੂ, ਐਡਵੋਕੇਟ ਚਮਕੌਰ ਸਿੰਘ ਭੱਠਲ, ਐਡਵੋਕੇਟ ਰਣਜੀਤ ਸਿੰਘ, ਐਡਵੋਕੇਟ ਜਗਦੀਪ ਸਿੰਘ ਸੰਧੂ, ਐਡਵੋਕੇਟ ਧਰਮਪਾਲ ਸਿੰਘ, ਐਡਵੋਕੇਟ ਚੰਦਰ ਬਾਂਸਲ, ਐਡਵੋਕੇਟ ਗੁਰਕਮਲਵੀਰ ਸਿੰਘ ਮਾਨ, ਐਡਵੋਕੇਟ ਦਵਿੰਦਰ ਸਿੰਘ, ਐਡਵੋਕੇਟ ਯੁਵਰਾਜ ਸਿੰਘ, ਐਡਵੋਕੇਟ ਜਤਿੰਦਰ ਸਿੰਘ ਗਿੱਲ, ਐਡਵੋਕੇਟ ਦਵਿੰਦਰ ਦਵੇਸਰ ਆਦਿ ਹਾਜ਼ਰ ਸਨ।