- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਕੀਲਾਂ ਵਲੋਂ ਐੱਲਏਡੀਸੀ ਨੀਤੀ ਦੇ ਵਿਰੋਧ ’ਚ ਹੜ੍ਹਤਾਲ ਦੂਸਰੇ ਦਿਨ ਵੀ ਜਾਰੀ, ਕੰਮਕਾਜ ਰਿਹਾ ਠੱਪ

- ਹੜਤਾਲ ਜੁਆਇੰਟ ਐਕਸ਼ਨ ਕਮੇਟੀ ਦੇ ਅਗਲੇ ਫੈਸਲੇ ਤੱਕ ਜਾਰੀ ਰਹੇਗੀ : ਰਾਣੂੰ
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ
ਬਰਨਾਲਾ : ਬੁੱਧਵਾਰ ਨੂੰ ਜ਼ਿਲ੍ਹਾ ਅਦਾਲਤ ਕੰਪਲੈਕਸ ਵਿਖੇ ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ’ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਰਨਾਲਾ ਵੱਲੋਂ ਐੱਲਏਡੀਸੀ (ਲੀਗਲ ਏਡ ਡਿਫੈਂਸ ਕੌਂਸਲ) ਨੀਤੀ ਖ਼ਿਲਾਫ਼ ’ਚ ਚੇਅਰਮੈਨ ਹਰਿੰਦਰਪਾਲ ਸਿੰਘ ਰਾਣੂੰ ਦੀ ਅਗਵਾਈ ’ਚ ਹੜਤਾਲ ਦੂਸਰੇ ਦਿਨ ਵੀ ਜਾਰੀ ਕਰਦਿਆਂ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕਰਦਿਆਂ ਇਸ ਨੀਤੀ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਹਾਜ਼ਰ ਵਕੀਲਾਂ ਨੇ ਕਿਹਾ ਕਿ ਸੂਬੇ ਭਰ ’ਚ ਸਮੂਹ ਬਾਰ ਐਸੋਸੀਏਸ਼ਨਾਂ ’ਚ ਐੱਲਏਡੀਸੀ ਨੀਤੀ ਖ਼ਿਲਾਫ਼ ਪ੍ਰਦਰਸ਼ਨ ਚੱਲ ਰਿਹਾ ਹੈ, ਜਿਸ ਦੇ ਚਲਦਿਆਂ ਬਰਨਾਲਾ ਦੇ ਵਕੀਲਾਂ ਵੱਲੋਂ ਵੀ ਹੜਤਾਲ ਦੇ ਦੂਸਰੇ ਦਿਨ ਆਪਣਾ ਕੰਮਕਾਜ ਬੰਦ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਦੇ ਜਨਰਲ ਹਾਊਸ ਵੱਲੋਂ ਪਾਸ ਕੀਤੇ ਮਤੇ ਅਨੁਸਾਰ ਵਕੀਲਾਂ ਵੱਲੋਂ ਇਸ ਨੀਤੀ ਖ਼ਿਲਾਫ਼ ਆਪਣਾ ਰੋਸ ਜਾਹਰ ਕੀਤਾ ਰਿਹਾ ਹੈ। ਵਕੀਲ ਭਾਈਚਾਰੇ ਵੱਲੋਂ ਐੱਲਈਡੀਸੀ ਪ੍ਰਣਾਲੀ ਨੂੰ ਖਤਮ ਕਰ ਕੇ ਪਹਿਲਾਂ ਵਾਲੀ ਪ੍ਰਣਾਲੀ ਮੁੜ ਬਹਾਲ ਕਰਨ ਦੀ ਮੰਗਕੀਤੀ, ਜਿਸ ਅਧੀਨ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਰਾਹੀਂ ਵਕੀਲਾਂ ਦੀ ਪੈਨਲਮੈਂਟ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਇਸ ਨੀਤੀ ’ਚ ਕਈ ਤਰ੍ਹਾਂ ਦੀਆਂ ਕਮੀਆਂ ਹਨ। ਇਹ ਨੀਤੀ ਵਕੀਲ ਭਾਈਚਾਰੇ ਨੂੰ ਮਨਜ਼ੂਰ ਨਹੀਂ ਹੈ। ਇਸ ਨੀਤੀ ’ਚ ਸੋਧ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਮੰਗ ਕੀਤੀ ਕਿ ਭਾਰਤ ਦੇ ਮਾਣਯੋਗ ਮੁੱਖ ਨਿਆਂਧੀਸ਼, ਐੱਨਏਐੱਲਐੱਸ ਏ ਤੇ ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਪੀਐੱਲਐੱਸਏ ਤੁਰੰਤ ਮੌਜੂਦਾ ਐੱਲਏਡੀਸੀ ਨੀਤੀ ਨੂੰ ਰੱਦ ਕਰ ਕੇ ਪਹਿਲਾਂ ਵਾਲੀ ਪੈਨਲ ਪ੍ਰਣਾਲੀ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹਾਂ ਹੜਤਾਲ ਜਾਰੀ ਰੱਖੀ ਜਾਵੇਗੀ। ਇਸ ਮੌਕੇ ਐਸੋਸੀਏਸ਼ਨ ਬਰਨਾਲਾ ਦੇ ਚੇਅਰਮੈਨ ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂ, ਐਡਵੋਕੇਟ ਜਤਿੰਦਰਪਾਲ ਸਿੰਘ ਗਿੱਲ, ਐਡਵੋਕੇਟ ਗੁਰਕਮਲਵੀਰ ਮਾਨ, ਐਡਵੋਕੇਟ ਦਲਜਿੰਦਰ ਜੋਹਲ, ਐਡਵੋਕੇਟ ਗੁਰਤੇਜ ਮਾਨ, ਐਡਵੋਕੇਟ ਦੇਵਿੰਦਰ ਸਿੰਘ, ਐਡਵੋਕੇਟ ਮੁਨੀਸ਼ ਕੁਮਾਰ ਗਰਗ, ਐਡਵੋਕੇਟ ਧੀਰਜ ਕੁਮਾਰ, ਐਡਵੋਕੇਟ ਧਰਮਪਾਲ ਸਿੰਘ, ਰਘਵਿੰਦਰ ਸਿੰਘ ਸਿੱਧੂ, ਐਡਵੋਕੇਟ ਪੁਲਕਿਤ ਗਰਗ, ਐਡਵੋਕੇਟ ਪਾਰਸਦੀਪ ਕੁਮਾਰ, ਐਡਵੋਕੇਟ ਵਿਸ਼ਾਲ ਸ਼ਰਮਾ, ਐਡਵੋਕੇਟ ਗੁਰਮੀਤ ਸਰਾਓ, ਐਡਵੋਕੇਟ ਪਰਮਿੰਦਰ ਸਿੰਘ ਗਿੱਲ ਤੇ ਐਡਵੋਕੇਟ ਯਾਦਵ ਸ਼ਰਮਾ ਜੁਆਇੰਟ ਸਕੱਤਰ, ਨੀਤਨ ਬਾਂਸਲ, ਤਾਰੁਸ ਗੋਇਲ, ਰਜਨੀਸ਼ ਕੁਮਾਰ, ਐਡਵੋਕੇਟ ਪਰਨਵ, ਐਡਵੋਕੇਟ ਹਰਮਨਦੀਪ ਸਿੰਘ, ਐਡਵੋਕੇਟ ਚੰਦਰ ਬਾਂਸਲ, ਐਡਵੋਕੇਟ ਜਗਦੀਪ ਸਿੰਘ ਸੰਧੂ, ਐਡਵੋਕੇਟ ਗੁਰਪ੍ਰੀਤਪਾਲ ਸਿੰਘ ਆਦਿ ਹਾਜ਼ਰ ਸਨ।