ਕਰਮਜੀਤ ਸਿੰਘ ਸਾਗਰ, ਧਨੌਲਾ : ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਨਾਲ ਪੰਜਾਬ ਦੀ ਸਿਆਸਤ 'ਚ ਕੋਈ ਬਦਲਾਅ ਨਹੀਂ ਆਉਣ ਵਾਲਾ ਹੈ। ਉਕਤ ਪ੍ਰਗਟਾਵਾ ਪਿੰਡ ਪੰਧੇਰ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਦੀਪ ਸਿੱਧੂ ਨੇ ਕੀਤਾ। ਉਨ੍ਹਾਂ ਕਿਹਾ ਹੁਣ ਤਕ ਸੰਘਰਸ਼ੀ ਤਜ਼ਰਬੇ ਦੇ ਜਵਾਬ 'ਚ ਮੈਨੂੰ ਇਸ ਕਿਸਾਨੀ ਸੰਘਰਸ 'ਚ ਵੱਖ-ਵੱਖ ਲਹਿਰਾਂ ਦੀਆਂ ਪਰਤਾਂ ਨੂੰ ਸਮਝਣ 'ਤੇ ਅਣਮੁੱਲਾ ਗਿਆਨ ਪ੍ਰਰਾਪਤ ਹੋਇਆ ਹੈ।

ਉਨ੍ਹਾਂ ਕਿਹਾ ਜਦੋਂ ਵੱਖ-ਵੱਖ ਵਿਅਕਤੀਆਂ ਦੀਆਂ ਮਨੋਵਿਗਿਆਨਿਕ ਸੋਚਾਂ ਭਾਵੇਂ ਕੁਝ ਵੀ ਹੋਣ ਪਰ ਉਨ੍ਹਾਂ ਦਾ ਨਿਸ਼ਾਨਾ ਇੱਕ ਹੁੰਦਾ ਹੈ। ਉਨ੍ਹਾਂ ਵੀ ਪੰਜਾਬ ਦਾ ਹੱਕਾਂ ਦੀ ਰਾਖੀ ਲਈ ਸੰਘਰਸ਼ ਦਾ ਰਾਹ ਅਖਤਿਆਰ ਕੀਤਾ ਹੋਇਆ ਹੈ। ਸਿੱਧੂ ਨੇ ਕਿਹਾ ਉਹ ਲੁੱਟੇ ਜਾ ਰਹੇ ਲੋਕਾਂ ਦੀ ਆਜ਼ਾਦੀ ਦੀ ਲੜਾਈ ਦਾ ਵਫਾਦਾਰ ਸਿਪਾਹੀ ਹੈ। ਜਿੰਨਾਂ ਚਿਰ ਉਨ੍ਹਾਂ ਨੂੰ ਇਨਸਾਫ ਨਹੀਂ ਮਿਲੇਗਾ ਇਹ ਜੰਗ ਜਾਰੀ ਰਹੇਗੀ। ਉਨ੍ਹਾਂ ਕਿਹਾ ਛੇਤੀ ਹੀ ਇਕ ਸੰਗਠਨ ਦੇ ਰੂਪ 'ਚ ਇਕ ਪਲੇਟਫਾਰਮ ਤਿਆਰ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਜਗਦੀਪ ਸਿੰਘ ਚੀਮਾ, ਅਵਤਾਰ ਸਿੰਘ ਦਾਨਗੜ੍ਹ, ਮਹਿੰਦਰ ਸਿੰਘ ਤੇ ਹੋਰ ਆਗੂ ਹਾਜ਼ਰ ਸਨ।