- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਜੀਆਈ ਸੈਟੇਲਾਈਟ ਸੈਂਟਰ ’ਚ ਘਾਟਾਂ ਸਬੰਧੀ ਕੇਂਦਰੀ ਸਿਹਤ ਮੰਤਰੀ ਨੂੰ ਮੰਗ ਪੱਤਰ ਭੇਜਿਆ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਪੀਜੀਆਈ ਸੈਟੇਲਾਈਟ ਸੈਂਟਰ ਸੰਗਰੂਰ ਵਿੱਚ ਅਧੂਰੀਆਂ ਸਹੂਲਤਾਂ ਅਤੇ ਇਨਫਰਾਸਟ੍ਰਕਚਰ ਨੂੰ ਮੁਕੰਮਲ ਕਰਨ ਸਬੰਧੀ ਸ਼ਹਿਰ ਵਾਸੀਆਂ ਨੇ ਜਤਿੰਦਰ ਕਾਲੜਾ ਦੀ ਅਗਵਾਈ ’ਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੂੰ ਮੰਗ ਪੱਤਰ ਭੇਜਿਆ ਹੈ। ਉਨ੍ਹਾਂ ਮੰਗ ਪੱਤਰ ਵਿੱਚ ਦੱਸਿਆ ਕਿ ਪੀਜੀਆਈ ਸੈਟੇਲਾਈਟ ਸੈਂਟਰ ਦੀ ਮੌਜੂਦਾ ਤਰਸਯੋਗ ਹਾਲਤ ਹੋ ਰਹੀ ਹੈ। ਇਹ ਪ੍ਰਾਜੈਕਟ ਸਾਲ 2013 ਵਿੱਚ ਮਾਲਵਾ ਖੇਤਰ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਸ਼ੁਰੂ ਕੀਤਾ ਗਿਆ ਸੀ, ਪਰ ਅਫ਼ਸੋਸ ਕਿ 10 ਸਾਲਾਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਇਹ ਹਾਲੇ ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਨਹੀਂ ਹੋ ਸਕਿਆ। ਸੰਸਦੀ ਸਥਾਈ ਕਮੇਟੀ ਦੀਆਂ ਤਾਜ਼ਾ ਰਿਪੋਰਟਾਂ ਨੇ ਵੀ ਇਸ ਸੈਂਟਰ ਵਿੱਚ ਹੋ ਰਹੀ ਦੇਰੀ ਅਤੇ ਪ੍ਰਬੰਧਕੀ ਖਾਮੀਆਂ ’ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਦੀ ਇਮਾਰਤ ਮੁਕੰਮਲ ਹੋ ਚੁੱਕੀ ਹੈ, ਪਰ ਇਨ-ਪੇਸ਼ੈਂਟ ਸੇਵਾਵਾਂ ਹਾਲੇ ਵੀ ਸੀਮਤ ਹਨ। ਇਸ ਨੂੰ ਤੁਰੰਤ 300 ਬੈੱਡਾਂ ਦੀ ਪੂਰੀ ਸਮਰੱਥਾ ਨਾਲ ਚਾਲੂ ਕੀਤਾ ਜਾਵੇ। ਇਸ ਹਸਪਤਾਲ ਵਿੱਚ ਮਾਹਿਰ ਡਾਕਟਰਾਂ, ਨਰਸਾਂ ਅਤੇ ਹੋਰ ਸਟਾਫ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ‘ਮਿਸ਼ਨ ਮੋਡ’ ਵਿੱਚ ਭਰਿਆ ਜਾਵੇ ਤਾਂ ਜੋ ਮਰੀਜ਼ਾਂ ਨੂੰ ਚੰਡੀਗੜ੍ਹ ਵੱਲ ਰੈਫਰ ਨਾ ਕਰਨਾ ਪਵੇ।