ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਵਿਖੇ ਧਾਰਮਿਕ ਸਮਾਗਮ ਅੱਜ
ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਵਿਖੇ ਧਾਰਮਿਕ ਸਮਾਗਮ ਅੱਜ
Publish Date: Wed, 18 Mar 2026 05:46 PM (IST)
Updated Date: Wed, 18 Mar 2026 05:49 PM (IST)
- 19 ਮਾਰਚ ਨੂੰ ਭਰੇਗਾ ਸੰਧੂ ਭਾਈਚਾਰੇ ਦਾ ਸਾਲਾਨਾ ਜੋੜ ਮੇਲਾ
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ
ਬਰਨਾਲਾ : ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਪਹਿਲੀ ਲੜੀ ਆਰੰਭ ਹੋ ਗਈ ਹੈ, ਜਿਸ ’ਚ 28 ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕੀਤੇ ਗਏ ਹਨ। ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਜੀਤਾ ਸੰਧੂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿ ਬਰਨਾਲਾ ਤੇ ਇਲਾਕੇ ਦੀਆਂ ਸਿੱਖ ਸੰਗਤਾਂ ਵੱਲੋਂ ਆਪਣੀਆਂ ਸੁੱਖਾਂ ਪੂਰੀਆਂ ਹੋਣ ’ਤੇ ਆਪਣੇ ਪਰਿਵਾਰਾਂ ਅਤੇ ਸਰਬੱਤ ਦੇ ਭਲੇ ਲਈ ਇੱਕ ਸੌ ਤੋਂ ਜ਼ਿਆਦਾ ਸ੍ਰੀ ਅਖੰਡ ਪਾਠ ਕਰਵਾਏ ਜਾ ਰਹੇ ਹਨ। ਸ੍ਰੀ ਅਖੰਡ ਪਾਠਾਂ ਦੀਆਂ ਇਹ ਲੜੀਆਂ 17 ਮਾਰਚ 2026 ਤੱਕ ਚੱਲੀਆਂ। ਇਸ ਉਪਰੰਤ 17 ਮਾਰਚ ਨੂੰ ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਰਬੱਤ ਦੇ ਭਲੇ ਲਈ 17 ਮਾਰਚ ਨੂੰ ਸ੍ਰੀ ਅਖੰਡ ਪਾਠ ਪ੍ਕਾਸ਼ ਹੋਏ, ਜਿਨ੍ਹਾਂ ਦੇ ਭੋਗ 19 ਮਾਰਚ ਨੂੰ ਸਾਲਾਨਾ ਜੋੜ ਮੇਲੇ ਵਾਲੇ ਦਿਨ ਪਾਏ ਜਾਣਗੇ। ਸਾਲਾਨਾ ਜੋੜ ਮੇਲੇ 'ਤੇ ਸੰਧੂ ਭਾਈਚਾਰੇ ਸਮੇਤ ਇਲਾਕੇ ਦੀ ਸੰਗਤਾਂ ਵੱਲੋਂ ਬਾਬਾ ਕਾਲਾ ਮਹਿਰ ਜੀ ਦੀ ਯਾਦ ’ਚ ਹਾਜ਼ਰੀਆਂ ਭਰੀਆਂ ਜਾਣਗੀਆਂ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਤੇ ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਤੇ ਗੁਰਇਤਿਹਾਸ ਨਾਲ ਜੋੜਨਗੇ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਚਲਦੇ ਰਹਿਣਗੇ। ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਸੰਧੂ ਸਮੇਤ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਸਾਬਕਾ ਚੇਅਰਮੈਨ ਸੁਖਮਹਿੰਦਰ ਸਿੰਘ ਸੰਧੂ, ਖਜ਼ਾਨਚੀ ਦਵਿੰਦਰ ਸਿੰਘ ਸੰਧੂ, ਸਕੱਤਰ ਅਜੀਤਪਾਲ ਸਿੰਘ, ਮੈਂਬਰ ਸੁਖਪਾਲ ਸਿੰਘ, ਨਾਜਰ ਸਿੰਘ, ਸੁਖਦੇਵ ਸਿੰਘ, ਪਰਮਜੀਤ ਸਿੰਘ, ਹਰਦੇਵ ਸਿੰਘ, ਮਹੰਤ ਕੁਲਵੰਤ ਸਿੰਘ ਮੋਠਾ, ਤੇਜਿੰਦਰ ਸਿੰਘ ਸੋਨੀ ਜਾਗਲ, ਹਰਬਖਸ਼ ਸਿੰਘ ਕਾਕਾ ਗਿੱਲ, ਗੁਰਮੇਲ ਸਿੰਘ ਸੰਧੂ, ਸਾਬਕਾ ਪ੍ਰਧਾਨ ਰਣਜੀਤ ਸਿੰਘ ਸੰਧੂ, ਰਾਜਵਿੰਦਰ ਸਿੰਘ ਸੰਧੂ, ਗੁਰਭਿੰਦਦਰ ਸਿੰਘ ਸੰਧੂ, ਗੁਰਮੀਤ ਸਿੰਘ, ਬਖਸ਼ੀਸ਼ ਸਿੰਘ ਸੰਧੂ, ਅਵਤਾਰ ਸਿੰਘ ਹੈੱਡ ਗ੍ਰੰਥੀ, ਸੋਹਣ ਸਿੰਘ ਅਤੇ ਮਲਕੀਤ ਸਿੰਘ ਆਦਿ ਹਾਜ਼ਰ ਸਨ।