
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਲਿਟਰੇਰੀ ਆਰਟ ਫੈਸਟ ਪ੍ਰੋਗਰਾਮ ਉਤਸ਼ਾਹ ਨਾਲ ਮਨਾਇਆ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਵਾਈ.ਐਸ. ਸਕੂਲ ਬਰਨਾਲਾ ’ਚ ਲਿਟਰੇਰੀ ਆਰਟ ਫੈਸਟ ਦੇ ਤੀਜੇ ਦਿਨ ਦੇ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ, ਸਾਹਿਤਕ ਅਭਿਵਿਅਕਤੀ ਅਤੇ ਕਲਾਤਮਕ ਹੁਨਰ ਨੂੰ ਇੱਕ ਵਿਸ਼ਾਲ ਮੰਚ ਪ੍ਰਦਾਨ ਕਰਨਾ ਰਿਹਾ। ਸਮਾਗਮ ’ਚ ਮੀਡੀਆ ਜਗਤ ਤੋਂ ਨਿਰਮਲ ਕੁਮਾਰ ਤੇ ਮਨਸੂਰ ਸਾਹਿਬ, ਸਾਬਕਾ ਨਗਰ ਕੌਂਸਲਰ ਗੁਰਕਮਲ, ਸ਼ਿਫਾਲੀ ਅਤੇ ਸਰਬਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਾਰੇ ਮਹਿਮਾਨਾਂ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਮੌਕੇ ਵਾਈ.ਐੱਸ. ਸਕੂਲ ਬਰਨਾਲਾ ਦੀ ਜੱਜ ਪਿੰਕੀ ਸ਼ਰਮਾ ਤੇ ਵਾਈ.ਐੱਸ. ਜੈਨਨੇਕਸਟ ਦੀ ਰੁਕੀਆ ਠਾਕੁਰ ਨੇ ਵੀ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਈ। ਜੱਜਾਂ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦਾ ਮੁਲਾਂਕਣ ਕਰਦਿਆਂ ਉਨ੍ਹਾਂ ਦੀ ਮਿਹਨਤ, ਆਤਮ-ਵਿਸ਼ਵਾਸ, ਰਚਨਾਤਮਕਤਾ ਅਤੇ ਪੇਸ਼ਕਾਰੀ ਦੀ ਪ੍ਰਸ਼ੰਸਾ ਕੀਤੀ। ਲਿਟਰੇਰੀ ਆਰਟ ਫੈਸਟ ਦੌਰਾਨ ਵਿਦਿਆਰਥੀਆਂ ਨੇ ਕਵਿਤਾ, ਕਹਾਣੀ, ਕਲਾ ਅਤੇ ਹੋਰ ਵੱਖ-ਵੱਖ ਸਾਹਿਤਕ ਗਤੀਵਿਧੀਆਂ ਵਿੱਚ ਉਤਸ਼ਾਹਪੂਰਵਕ ਭਾਗ ਲਿਆ। ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਪੂਰੇ ਮਾਹੌਲ ਨੂੰ ਰਚਨਾਤਮਕਤਾ, ਉਤਸ਼ਾਹ ਅਤੇ ਸਕਾਰਾਤਮਕ ਊਰਜਾ ਨਾਲ ਭਰ ਦਿੱਤਾ। ਵਿਦਿਆਲਯ ਪ੍ਰਬੰਧਨ ਵੱਲੋਂ ਸਾਰੇ ਸਨਮਾਨਿਤ ਮਹਿਮਾਨਾਂ, ਜੱਜਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਲਿਟਰੇਰੀ ਆਰਟ ਫੈਸਟ ਦਾ ਤੀਜਾ ਦਿਨ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਦੀਆਂ ਰਚਨਾਤਮਕ ਅਤੇ ਸਾਹਿਤਕ ਪ੍ਰਤਿਭਾਵਾਂ ਨੂੰ ਨਿਖਾਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਸਾਬਤ ਹੋਇਆ।