- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਪੰਚਾਇਤ ਹੰਡਿਆਇਆ ਵਿਖੇ ਅੱਜ ਮੀਤ ਪ੍ਰਧਾਨ ਦੀ ਮੁੜ ਚੋਣ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਗਈ। ਇਹ ਚੋਣ ਐੱਸ.ਡੀ.ਐੱਮ. ਡਾ. ਅਜੀਤਪਾਲ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਸ਼ਾਂਤੀਪੂਰਵਕ ਨੇਪਰੇ ਚੜ੍ਹੀ। ਇਸ ਚੋਣ ਦੌਰਾਨ ਵਾਰਡ ਨੰਬਰ 7 ਤੋਂ ਮੌਜੂਦਾ ਕੌਂਸਲਰ ਮਹਿੰਦਰ ਕੌਰ ਨੂੰ ਹਾਜ਼ਰ ਕੌਂਸਲਰਾਂ ਦੀ ਆਪਸੀ ਸਹਿਮਤੀ ਨਾਲ ਸਰਬਸੰਮਤੀ ਨਾਲ ਮੁੜ ਮੀਤ ਪ੍ਰਧਾਨ ਚੁਣ ਲਿਆ ਗਿਆ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ- ਨਗਰ ਪੰਚਾਇਤ ਹੰਡਿਆਇਆ ਵਿਖੇ ਅੱਜ ਮੀਤ ਪ੍ਰਧਾਨ ਦੀ ਮੁੜ ਚੋਣ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਗਈ। ਇਹ ਚੋਣ ਐੱਸ.ਡੀ.ਐੱਮ. ਡਾ. ਅਜੀਤਪਾਲ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਸ਼ਾਂਤੀਪੂਰਵਕ ਨੇਪਰੇ ਚੜ੍ਹੀ। ਇਸ ਚੋਣ ਦੌਰਾਨ ਵਾਰਡ ਨੰਬਰ 7 ਤੋਂ ਮੌਜੂਦਾ ਕੌਂਸਲਰ ਮਹਿੰਦਰ ਕੌਰ ਨੂੰ ਹਾਜ਼ਰ ਕੌਂਸਲਰਾਂ ਦੀ ਆਪਸੀ ਸਹਿਮਤੀ ਨਾਲ ਸਰਬਸੰਮਤੀ ਨਾਲ ਮੁੜ ਮੀਤ ਪ੍ਰਧਾਨ ਚੁਣ ਲਿਆ ਗਿਆ।
--ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਵਧੀ ਜ਼ਿੰਮੇਵਾਰੀ
ਜ਼ਿਕਰਯੋਗ ਹੈ ਕਿ ਨਗਰ ਪੰਚਾਇਤ ਹੰਡਿਆਇਆ ਦੀ ਪ੍ਰਧਾਨ ਸਰਬਜੀਤ ਕੌਰ ਵੱਲੋਂ ਕੁਝ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਪ੍ਰਧਾਨ ਦਾ ਅਹੁਦਾ ਖਾਲੀ ਹੋਣ ਕਾਰਨ, ਹੁਣ ਨਵੇਂ ਚੁਣੇ ਗਏ ਮੀਤ ਪ੍ਰਧਾਨ ਮਹਿੰਦਰ ਕੌਰ ਮੀਤ ਪ੍ਰਧਾਨ ਦੇ ਨਾਲ-ਨਾਲ ਕਾਰਜਕਾਰੀ ਪ੍ਰਧਾਨ ਵਜੋਂ ਵੀ ਨਗਰ ਪੰਚਾਇਤ ਦੇ ਸਮੁੱਚੇ ਕੰਮਕਾਜ ਦੀ ਜ਼ਿੰਮੇਵਾਰੀ ਨਿਭਾਉਣਗੇ।
ਇਹ ਕੌਂਸਲਰ ਰਹੇ ਹਾਜ਼ਰ
ਚੋਣ ਪ੍ਰਕਿਰਿਆ ਦੌਰਾਨ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿੱਚ ਵਾਰਡ ਨੰਬਰ 1 ਤੋਂ ਵੀਰਪਾਲ ਕੌਰ, 2 ਤੋਂ ਰੂਪੀ ਕੌਰ, 3 ਤੋਂ ਮੰਜੂ ਕੌਰ, 4 ਤੋਂ ਚਰਨੋ ਕੌਰ, 5 ਤੋਂ ਰੇਸ਼ਮਾ, 6 ਤੋਂ ਗੁਰਮੀਤ ਸਿੰਘ ਬਾਵਾ, 7 ਤੋਂ ਮਹਿੰਦਰ ਕੌਰ, 8 ਤੋਂ ਕੁਲਦੀਪ ਸਿੰਘ, 9 ਤੋਂ ਵਸਾਵਾ ਸਿੰਘ, 10 ਤੋਂ ਹਰਪ੍ਰੀਤ ਕੌਰ, 13 ਤੋਂ ਅਮਰਦਾਸ ਹਾਜ਼ਰ ਸਨ।
ਸਾਬਕਾ ਪ੍ਰਧਾਨ ਦੀ ਗੈਰ-ਹਾਜ਼ਰੀ ਬਣੀ ਚਰਚਾ ਦਾ ਕੇਂਦਰ
ਇਸ ਮਹੱਤਵਪੂਰਨ ਮੀਟਿੰਗ ਦੌਰਾਨ ਸਾਬਕਾ ਪ੍ਰਧਾਨ ਸਰਬਜੀਤ ਕੌਰ, ਜੋ ਕਿ ਵਾਰਡ ਨੰਬਰ 11 ਤੋਂ ਐੱਮ.ਸੀ. ਵੀ ਹਨ, ਦੀ ਗੈਰ-ਹਾਜ਼ਰੀ ਵਿਸ਼ੇਸ਼ ਚਰਚਾ ਦਾ ਵਿਸ਼ਾ ਬਣੀ ਰਹੀ। ਹਾਲਾਂਕਿ, ਉਨ੍ਹਾਂ ਦੀ ਇੱਥੇ ਮੌਜੂਦ ਨਾ ਹੋਣ ਦੇ ਅਸਲ ਕਾਰਨਾਂ ਬਾਰੇ ਕੋਈ ਅਧਿਕਾਰਤ ਪੁਸ਼ਟੀ ਜਾਂ ਜਾਣਕਾਰੀ ਸਾਹਮਣੇ ਨਹੀਂ ਆ ਸਕੀ। ਹੁਣ ਸ਼ਹਿਰ ਵਾਸੀਆਂ ਅਤੇ ਰਾਜਨੀਤਿਕ ਹਲਕਿਆਂ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਮਹਿੰਦਰ ਕੌਰ ਕਾਰਜਕਾਰੀ ਪ੍ਰਧਾਨ ਵਜੋਂ ਨਗਰ ਪੰਚਾਇਤ ਦੇ ਵਿਕਾਸ ਕਾਰਜਾਂ ਅਤੇ ਕੰਮਕਾਜ ਨੂੰ ਕਿਸ ਤਰ੍ਹਾਂ ਅੱਗੇ ਵਧਾਉਂਦੇ ਹਨ।