ਜਸਮੇਲ ਸਿੰਘ ਡੇਰਾ ਸੱਚਖੰਡ ਬੱਲਾਂ ’ਚ ਹੋਏ ਨਤਮਸਤਕ
ਜਸਮੇਲ ਸਿੰਘ ਡੇਅਰੀ ਵਾਲਾ ਡੇ਼ਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ
Publish Date: Wed, 01 Apr 2026 05:12 PM (IST)
Updated Date: Wed, 01 Apr 2026 05:16 PM (IST)
- ਸੰਤ ਨਿਰੰਜਨ ਦਾਸ ਤੋਂ ਲਿਆ ਆਸ਼ੀਰਵਾਦ
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ
ਮਹਿਲ ਕਲਾਂ : ਸੀਨੀਅਰ ਕਾਂਗਰਸੀ ਆਗੂ ਜਸਮੇਲ ਸਿੰਘ ਡੇਅਰੀ ਵਾਲੇ ਆਪਣੇ ਪਰਿਵਾਰ ਸਮੇਤ ਡੇਰਾ ਸੱਚਖੰਡ ਬੱਲਾਂ ਵਿਖੇ ਪੁੱਜੇ, ਜਿੱਥੇ ਉਨ੍ਹਾਂ ਗੁਰੂ ਮਹਾਰਾਜ ਅੱਗੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਦੀ ਪਤਨੀ ਅਤੇ ਪੁੱਤਰ ਵੀ ਨਾਲ ਮੌਜੂਦ ਰਹੇ। ਡੇਰੇ ਦੇ ਦੌਰੇ ਦੌਰਾਨ ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਨਿਰੰਜਨ ਦਾਸ ਤੋਂ ਵਿਸ਼ੇਸ਼ ਆਸ਼ੀਰਵਾਦ ਲਿਆ ਅਤੇ ਆਪਣੇ ਪਰਿਵਾਰ ਨਾਲ ਨਾਲ ਹਲਕਾ ਮਹਿਲ ਕਲਾਂ ਦੀ ਚੜ੍ਹਦੀ ਕਲਾ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐੱਸਸੀ ਡਿਪਾਰਟਮੈਂਟ ਦੇ ਜ਼ਿਲ੍ਹਾ ਚੇਅਰਮੈਨ ਜਸਮੇਲ ਸਿੰਘ ਡੇਅਰੀ ਵਾਲਾ ਨੇ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਇਲਾਕੇ ਦੇ ਵਿਕਾਸ ਲਈ ਉਹ ਹਮੇਸ਼ਾ ਵਚਨਬੱਧ ਹਨ ਅਤੇ ਆਉਣ ਵਾਲੇ ਸਮੇਂ ’ਚ ਲੋਕਾਂ ਦੇ ਭਰੋਸੇ ’ਤੇ ਖਰਾ ਉਤਰਨ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ। ਇਸ ਮੌਕੇ ਵਾਰਡ ਨੰਬਰ 19 ਬਰਨਾਲਾ ਤੋਂ ਐੱਮਸੀ ਰਾਣੀ ਕੌਰ, ਜਗਜੀਤ ਸਿੰਘ ਸੇਖਾ ਤੋਂ ਇਲਾਵਾ ਹੋਰ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।