- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਰਤਿੰਦਰ ਪਾਲ ਕੌਰ ਧਾਰੀਵਾਲ ਦੀ ਅਗਵਾਈ ਹੇਠ ਜ਼ਿਲ੍ਹੇ ’ਚ ਬਾਲ ਭਿਖਿਆ ਨੂੰ ਰੋਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਰਤਿੰਦਰ ਪਾਲ ਕੌਰ ਧਾਰੀਵਾਲ ਦੀ ਅਗਵਾਈ ਹੇਠ ਜ਼ਿਲ੍ਹੇ ’ਚ ਬਾਲ ਭਿਖਿਆ ਨੂੰ ਰੋਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਗਈ। ਇਸ ਮੁਹਿੰਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਵੱਲੋਂ ਜ਼ਿਲ੍ਹੇ ਦੇ ਕਈ ਖੇਤਰਾਂ ’ਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਅਭਿਆਨ ਦੌਰਾਨ ਟੀਮ ਵੱਲੋਂ 2 ਬੱਚਿਆਂ ਨੂੰ ਭੀਖ ਮੰਗਦਿਆਂ ਰੈਸਕਿਊ ਕੀਤਾ ਗਿਆ ਹੈ।