ਮਹਿਲ ਕਲਾਂ ਪੁਲਿਸ ਦੀ ਵੱਡੀ ਕਾਰਵਾਈ: ਸਵਾ ਕਿੱਲੋ ਅਫ਼ੀਮ ਅਤੇ ਡਰੱਗ ਮਨੀ ਸਮੇਤ ਔਰਤ ਤੇ ਵਿਅਕਤੀ ਗ੍ਰਿਫ਼ਤਾਰ
ਥਾਣਾ ਮਹਿਲ ਕਲਾਂ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵਿਅਕਤੀ ਅਤੇ ਇੱਕ ਔਰਤ ਨੂੰ 1 ਕਿਲੋ 250 ਗ੍ਰਾਮ ਅਫੀਮ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਖ਼ਿਲਾਫ਼ ਵਿਸੇਸ ਮੁਹਿੰਮ ਵਿੱਢੀ ਹੋਈ ਹੈ।
Publish Date: Tue, 09 Jun 2026 04:18 PM (IST)
Updated Date: Tue, 09 Jun 2026 04:19 PM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ - ਥਾਣਾ ਮਹਿਲ ਕਲਾਂ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵਿਅਕਤੀ ਅਤੇ ਇੱਕ ਔਰਤ ਨੂੰ 1 ਕਿਲੋ 250 ਗ੍ਰਾਮ ਅਫੀਮ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਖ਼ਿਲਾਫ਼ ਵਿਸੇਸ ਮੁਹਿੰਮ ਵਿੱਢੀ ਹੋਈ ਹੈ।
ਇਸ ਮੁਹਿੰਮ ਤਹਿਤ ਡੀ.ਐੱਸ.ਪੀ. ਮਹਿਲ ਕਲਾਂ ਸਤਵਿੰਦਰ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਪੁਲਿਸ ਪਾਰਟੀ ਵੱਲੋਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਮੁਖਬਰ ਦੀ ਖ਼ਾਸ ਸੂਚਨਾ ਦੇ ਆਧਾਰ 'ਤੇ ਲੁਧਿਆਣਾ-ਬਰਨਾਲਾ ਮੁੱਖ ਮਾਰਗ 'ਤੇ ਕਸਬਾ ਮਹਿਲ ਕਲਾਂ ਵਿਖੇ ਬੰਦ ਪਏ ਟੋਲ ਪਲਾਜ਼ਾ ਨੇੜੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਪਿੰਡ ਬਾਮਣੀਆਂ ਤੋਂ ਮਹਿਲ ਕਲਾਂ ਵੱਲ ਆ ਰਹੀ ਇੱਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਕਾਰ ’ਚ ਸਵਾਰ ਇੱਕ ਵਿਅਕਤੀ ਅਤੇ ਇੱਕ ਔਰਤ ਦੇ ਕਬਜ਼ੇ ਵਿੱਚੋਂ 1 ਕਿਲੋ 250 ਗ੍ਰਾਮ ਅਫੀਮ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।
ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਧਰਮਿੰਦਰ ਸਿੰਘ ਅਤੇ ਰਾਧਿਕਾ ਵਾਸੀ ਮਨਾਲ ਵਜੋਂ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਥਾਣਾ ਮਹਿਲ ਕਲਾਂ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਹ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਬਰਾਮਦ ਕੀਤੀ ਗਈ ਅਫੀਮ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ। ਇਸ ਕਾਰਵਾਈ ਦੌਰਾਨ ਹੌਲਦਾਰ ਬਲਕੌਰ ਸਿੰਘ ਅਤੇ ਹੌਲਦਾਰ ਜਗਦੀਪ ਸਿੰਘ ਸਮੇਤ ਪੁਲਿਸ ਪਾਰਟੀ ਦੇ ਹੋਰ ਮੈਂਬਰਾਂ ਨੇ ਵੀ ਅਹਿਮ ਭੂਮਿਕਾ ਨਿਭਾਈ।