- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦੌਰਾਨ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਉਨ੍ਹਾਂ ਥਾਵਾਂ ’ਤੇ ਵੀ ਸਰਚ ਕੀਤੀ ਗਈ, ਜਿੱਥੇ ਨਸ਼ੇੜੀਆਂ ਦੇ ਇਕੱਠੇ ਹੋਣ ਅਤੇ ਨਸ਼ਾ ਕਰਨ ਦੀਆਂ ਸ਼ਿਕਾਇਤਾਂ ਮਿਲਦੀਆਂ ਰਹੀਆਂ ਹਨ।

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਐੱਸਐੱਸਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਐੱਸਪੀ ਤਪਾ ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਤਪਾ ਮੰਡੀ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਨਸ਼ਿਆਂ ਖ਼ਿਲਾਫ਼ ਪੁਲਿਸ ਵੱਲੋਂ ਵਿਸ਼ੇਸ਼ ਕਾਸ਼ੋ ਆਪ੍ਰੇਸ਼ਨ ਚਲਾਇਆ ਗਿਆ। ਪੁਲਿਸ ਟੀਮਾਂ ਨੇ ਤੜਕਸਾਰ ਸਵੇਰੇ ਛੇ ਵਜੇ ਤੋਂ ਪਹਿਲਾਂ ਹੀ ਸ਼ੱਕੀ ਵਿਅਕਤੀਆਂ ਦੇ ਘਰਾਂ ’ਤੇ ਛਾਪੇਮਾਰੀ ਕਰਕੇ ਤਲਾਸ਼ੀ ਮੁਹਿੰਮ ਚਲਾਈ।
ਇਸ ਦੌਰਾਨ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਉਨ੍ਹਾਂ ਥਾਵਾਂ ’ਤੇ ਵੀ ਸਰਚ ਕੀਤੀ ਗਈ, ਜਿੱਥੇ ਨਸ਼ੇੜੀਆਂ ਦੇ ਇਕੱਠੇ ਹੋਣ ਅਤੇ ਨਸ਼ਾ ਕਰਨ ਦੀਆਂ ਸ਼ਿਕਾਇਤਾਂ ਮਿਲਦੀਆਂ ਰਹੀਆਂ ਹਨ। ਪੁਲਿਸ ਟੀਮਾਂ ਨੇ ਝਾੜੀਆਂ ਅਤੇ ਉਜਾੜ ਥਾਵਾਂ ਦੀ ਸਫ਼ਾਈ ਕਰਵਾਉਂਦਿਆਂ ਸ਼ੱਕੀ ਟਿਕਾਣਿਆਂ ਦੀ ਜਾਂਚ ਕੀਤੀ। ਪੁਲਿਸ ਦੀ ਇਸ ਕਾਰਵਾਈ ਦਾ ਮੁੱਖ ਮਕਸਦ ਨਸ਼ਾ ਤਸਕਰੀ ’ਤੇ ਨਕੇਲ ਕੱਸਣਾ ਅਤੇ ਨਸ਼ਿਆਂ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਨੂੰ ਇਸ ਮਾੜੀ ਆਦਤ ਤੋਂ ਦੂਰ ਕਰਨਾ ਹੈ। ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਇਲਾਕੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।
ਇਸ ਮੌਕੇ ਡੀਐੱਸਪੀ ਤਪਾ ਜਸਕਰਨ ਸਿੰਘ ਬਰਾੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਤਿਆਗ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣ। ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਆਪਣੀਆਂ ਗ਼ੈਰਕਾਨੂੰਨੀ ਗਤੀਵਿਧੀਆਂ ਤੁਰੰਤ ਬੰਦ ਕਰ ਦੇਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੋਕੇ ਥਾਣਾ ਮੁੱਖੀ ਤਪਾ ਇੰਸ.ਹਰਸਿਮਰਨਜੀਤ ਸਿੰਘ,ਥਾਣਾ ਮੁੱਖੀ ਸ਼ਹਿਣਾ ਇੰਸ.ਰੇਣੂ ਪਰੋਚਾ,ਚੌਕੀ ਇੰਚਾਰਜ ਤਪਾ ਕੁਲਵੰਤ ਸਿੰਘ,ਸਹਾਇਕ ਥਾਣੇਦਾਰ ਸਤਿਗੁਰ ਸਿੰਘ ਸਮੇਤ ਵੱਡੀ ਗਿਣਤੀ ‘ਚ ਪੁਲਸ ਮੁਲਾਜਮ ਹਾਜ਼ਰ ਸਨ।