ਨੈੱਟਬਾਲ ਫੈਡਰੇਸ਼ਨ ਚੋਣਾਂ ਨੂੰ ਲੈ ਕੇ ਵੱਡਾ ਝਟਕਾ, ਹਾਈ ਕੋਰਟ ਨੇ ਚੋਣ ਨਤੀਜਿਆਂ ਉੱਤੇ ਲਗਾਈ ਰੋਕ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਜਸਟਿਸ ਤ੍ਰਿਭੁਵਨ ਦਹੀਆ ਵੱਲੋਂ ਨੈੱਟਬਾਲ ਫੈਡਰੇਸ਼ਨ ਆਫ ਇੰਡੀਆ ਦੀਆਂ ਚੋਣਾਂ ਦੇ ਨਤੀਜੇ ਤੇ ਰੋਕ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਐਡਵੋਕੇਟ ਅਮਨਿੰਦਰਪ੍ਰੀਤ ਸਿੰਘ ਚੰਡੀਗੜ੍ਹ ਤੇ ਐਡਵੋਕੇਟ ਨਵਰਾਜ ਸਿੰਘ ਮਾਹਲ ਬਰਨਾਲਾ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨੈੱਟਬਾਲ ਫੈਡਰੇਸ਼ਨ ਆਫ ਇੰਡੀਆ ਦੀ ਚੋਣ ਪ੍ਰਕਿਰਿਆ ਦੇ ਨਤੀਜਿਆਂ ਸਬੰਧੀ ਸਥਿਤੀ ਅਗਲੇ ਅਦਾਲਤੀ ਹੁਕਮਾਂ ਦੇ ਅਧੀਨ ਰਹੇਗੀ।
Publish Date: Sat, 08 Aug 2026 01:58 PM (IST)
Updated Date: Sat, 08 Aug 2026 02:00 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਜਸਟਿਸ ਤ੍ਰਿਭੁਵਨ ਦਹੀਆ ਵੱਲੋਂ ਨੈੱਟਬਾਲ ਫੈਡਰੇਸ਼ਨ ਆਫ ਇੰਡੀਆ ਦੀਆਂ ਚੋਣਾਂ ਦੇ ਨਤੀਜੇ ਤੇ ਰੋਕ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਐਡਵੋਕੇਟ ਅਮਨਿੰਦਰਪ੍ਰੀਤ ਸਿੰਘ ਚੰਡੀਗੜ੍ਹ ਤੇ ਐਡਵੋਕੇਟ ਨਵਰਾਜ ਸਿੰਘ ਮਾਹਲ ਬਰਨਾਲਾ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨੈੱਟਬਾਲ ਫੈਡਰੇਸ਼ਨ ਆਫ ਇੰਡੀਆ ਦੀ ਚੋਣ ਪ੍ਰਕਿਰਿਆ ਦੇ ਨਤੀਜਿਆਂ ਸਬੰਧੀ ਸਥਿਤੀ ਅਗਲੇ ਅਦਾਲਤੀ ਹੁਕਮਾਂ ਦੇ ਅਧੀਨ ਰਹੇਗੀ। ਉਨ੍ਹਾਂ ਦੱਸਿਆ ਕਿ ਨੈੱਟਬਾਲ ਫੈਡਰੇਸ਼ਨ ਆਫ ਇੰਡੀਆ ਦੀਆਂ ਚੋਣਾਂ ਤੇ ਵੋਟਿੰਗ ਪ੍ਰਕਿਰਿਆ ਦੌਰਾਨ ਉੱਠੇ ਵਿਵਾਦ ਨੂੰ ਲੈ ਕੇ ਸ਼ਿਕਾਇਤਕਰਤਾ ਜਗਦੀਸ਼ ਕੁਮਾਰ ਮਿੱਤਲ ਆਈਪੀਐਸ ਸਾਬਕਾ ਆਈਜੀ (ਪੀ) ਵੱਲੋਂ ਦਾਖਲ ਪਟੀਸ਼ਨ ਨੰਬਰ CWP -24929-2026 ਰਾਹੀਂ ਮਾਮਲਾ ਮਾਨਯੋਗ ਹਾਈਕੋਰਟ ਦੇ ਸਾਹਮਣੇ ਪਹੁੰਚਿਆ ਸੀ, ਜਿਸ ’ਤੇ ਸੁਣਵਾਈ ਕਰਦਿਆਂ ਅਦਾਲਤ ਵੱਲੋਂ ਚੋਣ ਨਤੀਜੇ ਸਬੰਧੀ ਰੋਕ ਲਗਾਉਣ ਦਾ ਹੁਕਮ ਦਿੱਤਾ ਗਿਆ ਹੈ।
ਐਡਵੋਕੇਟ ਅਮਨਿੰਦਰਪ੍ਰੀਤ ਤੇ ਐਡਵੋਕੇਟ ਮਾਹਲ ਨੇ ਕਿਹਾ ਕਿ ਹਾਈਕੋਰਟ ਦੇ ਇਸ ਹੁਕਮ ਤੋਂ ਬਾਅਦ ਫੈਡਰੇਸ਼ਨ ਦੇ ਅਹੁਦੇਦਾਰਾਂ ਦੀ ਚੋਣ ਦੇ ਨਤੀਜਿਆਂ ਸਬੰਧੀ ਅਗਲੀ ਸਥਿਤੀ ਅਦਾਲਤ ਦੀ ਕਾਰਵਾਈ ’ਤੇ ਨਿਰਭਰ ਕਰੇਗੀ। ਉਨ੍ਹਾਂ ਕਿਹਾ ਕਿ ਮਾਮਲੇ ’ਚ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ ਤੇ ਅਗਲੀ ਸੁਣਵਾਈ ਦੌਰਾਨ ਮਾਮਲੇ ਦੇ ਬਾਕੀ ਕਾਨੂੰਨੀ ਤੇ ਤੱਥਾਤਮਕ ਪੱਖਾਂ ’ਤੇ ਵਿਚਾਰ ਹੋਵੇਗਾ।ਜਿਕਰਯੋਗ ਹੈ ਕਿ ਨੈੱਟਬਾਲ ਨਾਲ ਜੁੜੇ ਖਿਡਾਰੀਆਂ, ਅਧਿਕਾਰੀਆਂ ਤੇ ਵੱਖ-ਵੱਖ ਰਾਜ ਇਕਾਈਆਂ ਦੀ ਨਜ਼ਰ ਹੁਣ ਹਾਈਕੋਰਟ ਦੀ ਅਗਲੀ ਕਾਰਵਾਈ ’ਤੇ ਟਿਕੀ ਹੋਈ ਹੈ। ਅਦਾਲਤ ਦੇ ਅਗਲੇ ਹੁਕਮ ਤੋਂ ਬਾਅਦ ਹੀ ਚੋਣ ਨਤੀਜਿਆਂ ਸਬੰਧੀ ਸਥਿਤੀ ਹੋਰ ਸਪੱਸ਼ਟ ਹੋਣ ਦੀ ਸੰਭਾਵਨਾ ਹੈ।