ਪੁਲਿਸ ਦੀ ਵੱਡੀ ਸਫ਼ਲਤਾ: ਚੋਰੀ ਦੇ ਮੋਟਰਸਾਈਕਲਾਂ ਅਤੇ ਮਾਰੂ ਹਥਿਆਰਾਂ ਸਮੇਤ ਸ਼ਾਤਰ ਗਿਰੋਹ ਦੇ ਮੈਂਬਰ ਕਾਬੂ
ਪੰਜਾਬ ਸਰਕਾਰ ਵੱਲੋ ਯੁੱਧ ਨਸਿਆ ਵਿਰੁੱਧ ਅਪਰੇਸਨ ਪਰਿਹਾਰ ਅਤੇ ਮਾੜੇ ਅਨਸਰਾ ਵਿਰੁੱਧ ਵੱਡੀ ਮੁਹਿੰਮ ਤਹਿਤ ਮਾਨਯੋਗ ਡੀਜੀਪੀ ਪੰਜਾਬ ਅਤੇ ਮੁਹੰਮਦ ਸਰਫਰਾਜ ਆਲਮ (ਆਈਪੀਐਸ)ਸੀਨੀਅਰ ਕਪਤਾਨ ਪੁਲਿਸ ਬਰਨਾਲਾ ਦੇ ਦਿਸਾ ਨਿਰਦੇਸਾਂ ਅਨੁਸਾਰ ਥਾਣਾ ਠੁੱਲੀਵਾਲ ਦੀ ਪੁਲਿਸ ਵੱਲੋਂ ਲੁੱਟ ਖੋਹ ਕਰਨ ਵਾਲੇ ਗਿਰੋਹ ਨੂੰ ਕਾਬੂ ਕਰਨ ਚ ਸਫਲਤਾ ਹਾਸਲ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਤਵਿੰਦਰ ਸਿੰਘ ਵਿਰਕ (ਪੀ.ਪੀ.ਐਸ) ਉਪ ਕਪਤਾਨ ਪੁਲਿਸ ਸਬ ਡਵੀਜਨ ਮਹਿਲ ਕਲਾ ਨੇ ਦੱਸਿਆ ਕਿ ਇੰਸਪੈਕਟਰ ਗੁਰਪਾਲ ਸਿੰਘ ਮੁੱਖ ਅਫਸਰ ਥਾਣਾ ਠੁੱਲੀਵਾਲ ਦੀ ਅਗਵਾਈ ਤਹਿਤ ਮਿਤੀ 23 ਜੂਨ ਨੂੰ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਪੁਲਿਸ ਪਾਰਟੀ ਦੇ ਦੌਰਾਨੇ ਗਸਤ
Publish Date: Wed, 24 Jun 2026 04:34 PM (IST)
Updated Date: Wed, 24 Jun 2026 04:36 PM (IST)

ਜਸਵੀਰ ਸਿੰਘ ਵਜੀਦਕੇ,ਪੰਜਾਬੀ ਜਾਗਰਣ, ਮਹਿਲ ਕਲਾਂ - ਪੰਜਾਬ ਸਰਕਾਰ ਵੱਲੋ ਯੁੱਧ ਨਸਿਆ ਵਿਰੁੱਧ ਅਪਰੇਸਨ ਪਰਿਹਾਰ ਅਤੇ ਮਾੜੇ ਅਨਸਰਾ ਵਿਰੁੱਧ ਵੱਡੀ ਮੁਹਿੰਮ ਤਹਿਤ ਮਾਨਯੋਗ ਡੀਜੀਪੀ ਪੰਜਾਬ ਅਤੇ ਮੁਹੰਮਦ ਸਰਫਰਾਜ ਆਲਮ (ਆਈਪੀਐਸ)ਸੀਨੀਅਰ ਕਪਤਾਨ ਪੁਲਿਸ ਬਰਨਾਲਾ ਦੇ ਦਿਸਾ ਨਿਰਦੇਸਾਂ ਅਨੁਸਾਰ ਥਾਣਾ ਠੁੱਲੀਵਾਲ ਦੀ ਪੁਲਿਸ ਵੱਲੋਂ ਲੁੱਟ ਖੋਹ ਕਰਨ ਵਾਲੇ ਗਿਰੋਹ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਸਤਵਿੰਦਰ ਸਿੰਘ ਵਿਰਕ (ਪੀ.ਪੀ.ਐਸ) ਉਪ ਕਪਤਾਨ ਪੁਲਿਸ ਸਬ ਡਵੀਜਨ ਮਹਿਲ ਕਲਾ ਨੇ ਦੱਸਿਆ ਕਿ ਇੰਸਪੈਕਟਰ ਗੁਰਪਾਲ ਸਿੰਘ ਮੁੱਖ ਅਫਸਰ ਥਾਣਾ ਠੁੱਲੀਵਾਲ ਦੀ ਅਗਵਾਈ ਤਹਿਤ ਮਿਤੀ 23 ਜੂਨ ਨੂੰ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਪੁਲਿਸ ਪਾਰਟੀ ਦੇ ਦੌਰਾਨੇ ਗਸਤ ਬੱਸ ਸਟੈਡ ਹਮੀਦੀ ਮੌਜੂਦ ਸੀ। ਉਨ੍ਹਾਂ ਨੂੰ ਮੁਖਬਰੀ ਮਿਲੀ ਕਿ ਹਰਮਨਪਾਲ ਸਿੰਘ ਪੁੱਤਰ ਬਖਸੀਸ ਸਿੰਘ, ਦਲੇਰ ਸਿੰਘ ਪੁੱਤਰ ਹਰਬੰਸ ਸਿੰਘ, ਸਮਸੇਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀਆਨ ਕਸਬਾ ਭਰਾਲ, ਜਤਿੰਦਰਪਾਲ ਸਿੰਘ ਪੁੱਤਰ ਸੁਖਚੈਨ ਸਿੰਘ, ਜਸਪਾਲ ਦਾਸ ਪੁੱਤਰ ਸਰਨ ਦਾਸ ਵਾਸੀਆਨ ਸੰਘੇੜਾ ਵੱਲੋ ਇੱਕ ਗੈਗ ਬਣਾਇਆ ਹੋਇਆ ਹੈ ਜੋ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਦੇ ਰਹਿੰਦੇ ਹਨ। ਜੋ ਅੱਜ ਵੀ ਹਮੀਦੀ ਤੋਂ ਪਿੰਡ ਗੁਰਮਾ ਨੂੰ ਜਾਂਦੇ ਲਿੰਕ ਰੋਡ ਪਰ ਪੈਦੀ ਡਰੇਨ ਪਾਸ ਇਕੱਠੇ ਹੋਏ ਹਨ ਜੋ ਸ਼ਰਾਬ ਠੇਕਾ, ਪੈਟਰੋਲ ਪੰਪ, ਢਾਬਾ ਆਦਿ ਪਰ ਲੁੱਟ ਖੋਹ ਅਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ’ਚ ਹਨ। ਜਿਨ੍ਹਾਂ ਪਰ ਰੇਡ ਕੀਤੀ ਗਈ ਜਿਸ ਦੌਰਾਨ ਹਰਮਨਪਾਲ ਸਿੰਘ, ਦਲੇਰ ਸਿੰਘ,ਸਮਸੇਰ ਸਿੰਘ ਵਾਸੀਆਨ ਕਸਬਾ ਭਰਾਲ, ਜਤਿੰਦਰਪਾਲ ਸਿੰਘ ਵਾਸੀ ਸੰਘੇੜਾ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜੇ ’ਚੋਂ ਚੋਰੀ ਦੇ 03 ਮੋਟਸਾਇਕਲ ਬਿਨਾ ਨੰਬਰੀ, 04 ਚੋਰੀ ਦੇ ਮੋਬਾਇਲ ਫੋਨ ਅਤੇ ਮਾਰੂ ਹਥਿਆਰ ਬਰਾਮਦ ਕਰਵਾਏ ਗਏ।
ਇਨ੍ਹਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਥਾਣਾ ਠੁੱਲੀਵਾਲ ਵਿਖੇ ਦਰਜ ਕਰਕੇ ਦੋਸੀਆਨ ਹਰਮਨਪਾਲ ਸਿੰਘ, ਦਲੇਰ ਸਿੰਘ, ਸਮਸੇਰ ਸਿੰਘ ਵਾਸੀਆਨ ਕਸਬਾ ਭਰਾਲ, ਜਤਿੰਦਰਪਾਲ ਸਿੰਘ ਵਾਸੀ ਸੰਘੇੜਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਜਸਪਾਲ ਦਾਸ ਉਕਤ ਮੌਕੇ ਤੋਂ ਫਰਾਰ ਹੋ ਗਿਆ ਸੀ ਜਿਸਦੀ ਗ੍ਰਿਫਤਾਰੀ ਅਜੇ ਬਾਕੀ ਹੈ। ਕਾਬੂ ਕੀਤੇ ਗਿਰੋਹ ਤੋਂ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਗਈ। ਜਿਨ੍ਹਾਂ ਨੇ ਦੱਸਿਆ ਕਿ ਲੰਘੀ ਬੀਤੀ ਰਾਤ ਨੂੰ ਪਿੰਡ ਵਜੀਦਕੇ ਕਲਾਂ ਵਿਖੇ ਬਣੀ ਇੰਟਰਲੋਕ ਟਾਇਲ ਦੀ ਫੈਕਟਰੀ ’ਚੋਂ ਰਾਤ ਨੂੰ 03 ਮੋਬਾਇਲ ਖੋਹ ਕੀਤੇ ਸਨ। ਦੋਸੀਆਂ ਦਾ ਕਰੀਮੀਨਲ ਰਿਕਾਰਡ ਵਾਚਣ ਤੇ ਪਤਾ ਲੱਗਾ ਕਿ ਇਨ੍ਹਾਂ ਦੇ ਖਿਲਾਫ ਪਹਿਲਾ ਵੀ ਵੱਖ ਵੱਖ ਧਾਰਾਵਾਂ ਤਹਿਤ ਮੁਕੱਦਮੇ ਦਰਜ ਹਨ । ਡੀਐਸਪੀ ਵਿਰਕ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਅਮਨ ਕਨੂੰਨ ਭੰਗ ਕਰਨ ਨਹੀਂ ਕਰਨ ਦਿੱਤਾ ਜਾਵੇਗਾ।