- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਛੇੜੀ ਮੁਹਿੰਮ ਨੂੰ ਉਸ ਵੇਲੇ ਹੋਰ ਹੁਲਾਰਾ ਮਿਲਿਆ, ਜਦੋਂ ਵਿਜੀਲੈਂਸ ਬਿਊਰੋ ਨੇ ਬਰਨਾਲਾ ਜ਼ਿਲ੍ਹੇ ਦੇ ਮਾਲ ਹਲਕੇ ਤਪਾ ’ਚ ਤਾਇਨਾਤ ਇਕ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਦਬੋਚ ਲਿਆ।

ਯਾਦਵਿੰਦਰ ਸਿੰਘ ਭੁੱਲਰ / ਦੀਪਕ ਬਾਸਲ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਛੇੜੀ ਮੁਹਿੰਮ ਨੂੰ ਉਸ ਵੇਲੇ ਹੋਰ ਹੁਲਾਰਾ ਮਿਲਿਆ, ਜਦੋਂ ਵਿਜੀਲੈਂਸ ਬਿਊਰੋ ਨੇ ਬਰਨਾਲਾ ਜ਼ਿਲ੍ਹੇ ਦੇ ਮਾਲ ਹਲਕੇ ਤਪਾ ’ਚ ਤਾਇਨਾਤ ਇਕ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਦਬੋਚ ਲਿਆ। ਫੜੇ ਗਏ ਮੁਲਜ਼ਮ ਦੀ ਪਛਾਣ ਪਟਵਾਰੀ ਮਨੀਸ਼ ਕੁਮਾਰ ਵਜੋਂ ਹੋਈ ਹੈ। ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਇਹ ਕਾਰਵਾਈ ਤਹਿਸੀਲ ਤਪਾ ਦੇ ਪਿੰਡ ਭੋਤਨਾ ਦੇ ਇਕ ਰਹਿਣ ਵਾਲੇ ਕਿਸਾਨ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦੱਸਿਆ ਸੀ ਕਿ ਪਟਵਾਰੀ ਉਸਦੀ ਜ਼ਮੀਨ ਦਾ ਇੰਤਕਾਲ ਅੱਗੇ ਚੜ੍ਹਾਉਣ ਬਦਲੇ 30,000 ਰੁਪਏ ਦੀ ਮੋਟੀ ਰਕਮ ਮੰਗ ਰਿਹਾ ਹੈ।
ਵਿਚਾਰਾ ਕਿਸਾਨ ਰਿਸ਼ਵਤ ਦੇਣ ਤੋਂ ਬਿਲਕੁਲ ਰਾਜ਼ੀ ਨਹੀਂ ਸੀ, ਜਿਸ ਕਰਕੇ ਉਸਨੇ ਸਿੱਧਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਰਾਬਤਾ ਕਾਇਮ ਕਰ ਲਿਆ। ਸ਼ਿਕਾਇਤ ਮਿਲਦਿਆਂ ਹੀ ਵਿਜੀਲੈਂਸ ਟੀਮ ਨੇ ਪੂਰੀ ਚਲਾਕੀ ਨਾਲ ਜਾਲ ਵਿਛਾਇਆ। ਮੌਕਾ ਪਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਪਟਵਾਰੀ ਮਨੀਸ਼ ਕੁਮਾਰ ਨੂੰ ਸ਼ਿਕਾਇਤਕਰਤਾ ਕੋਲੋਂ 30,000 ਰੁਪਏ ਰਿਸ਼ਵਤ ਦੇ ਫੜਦਿਆਂ ਤਪਾ ਮੰਡੀ ਦੀ ਪੁਰਾਣੀ ਅਨਾਜ ਮੰਡੀ ਚੋਂ ਆੜਤੀਆਂ ਦੀ ਦੁਕਾਨ ਨੇੜੋਂ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ। ਵਿਜੀਲੈਂਸ ਟੀਮ ਨੇ ਮੁਲਜ਼ਮ ਪਟਵਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ’ਚ ਮੁਕੱਦਮਾ ਦਰਜ ਕਰ ਲਿਆ ਹੈ ਤੇ ਅੱਗੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।