- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਰੀਆਭੱਟ ਕਾਲਜ ਬਰਨਾਲਾ ’ਚ 14 ਮਾਰਚ 2026 ਨੂੰ ਇੱਕ ਰੰਗਾ ਰੰਗ ਸੱਭਿਆਚਾਰ ਸਮਾਗਮ “ਪੰਜਾਬੀ ਟਸ਼ਨ 2026” ਲਾਈਵ ਸ਼ੋਅ ਕਰਵਾਇਆ ਜਾ ਰਿਹਾ ਹੈ, ਜਿਸ ’ਚ ਪੰਜਾਬੀ ਫ਼ਿਲਮ ਜਗਤ ਦੇ ਪ੍ਰਸਿੱਧ ਗਾਇਕਾ ਮੰਨਤ ਨੂਰ ਫੇਮ ਲੌਂਗ ਲਾਚੀ ਅਤੇ ਗਾਇਕ ਟਾਈਗਰ ਫ਼ੇਮ ਜੀਵੇ ਸੋਹਣਿਆ ਉਚੇਚੇ ਤੌਰ ਤੇ ਪੁੱਜ ਰਹੇ ਹਨ ਉਹ ਆਪਣੇ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ।

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਆਰੀਆਭੱਟ ਕਾਲਜ ਬਰਨਾਲਾ ’ਚ 14 ਮਾਰਚ 2026 ਨੂੰ ਇੱਕ ਰੰਗਾ ਰੰਗ ਸੱਭਿਆਚਾਰ ਸਮਾਗਮ “ਪੰਜਾਬੀ ਟਸ਼ਨ 2026” ਲਾਈਵ ਸ਼ੋਅ ਕਰਵਾਇਆ ਜਾ ਰਿਹਾ ਹੈ, ਜਿਸ ’ਚ ਪੰਜਾਬੀ ਫ਼ਿਲਮ ਜਗਤ ਦੇ ਪ੍ਰਸਿੱਧ ਗਾਇਕਾ ਮੰਨਤ ਨੂਰ ਫੇਮ ਲੌਂਗ ਲਾਚੀ ਅਤੇ ਗਾਇਕ ਟਾਈਗਰ ਫ਼ੇਮ ਜੀਵੇ ਸੋਹਣਿਆ ਉਚੇਚੇ ਤੌਰ ਤੇ ਪੁੱਜ ਰਹੇ ਹਨ ਉਹ ਆਪਣੇ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ।
ਇਹ ਜਾਣਕਾਰੀ ਆਰੀਆਭੱਟਾ ਕਾਲਜ ਦੇ ਚੇਅਰਮੈਨ ਇੰਜੀਨੀਅਰ ਰਕੇਸ਼ ਗੁਪਤਾ ਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਰਾਜੀਵ ਮੰਗਲਾ, ਵਿੱਕੀ ਸਿੰਗਲਾ, ਇੰਦਰਪਾਲ ਗੋਇਲ, ਹਰਭਜਨ ਸਿੰਘ, ਮੋਹਿਤ ਮੰਗਲਾ ਅਤੇ ਅਸ਼ਵਨੀ ਸਿੰਗਲਾ ਆਦਿ ਨੇ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਮਾਗਮ ’ਚ ਉਚੇਚੇ ਤੌਰ 'ਤੇ ਖੇਤਰ ਦੀਆਂ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਸੰਗੀਤ ਤੇ ਫਿਲਮ ਜਗਤ ਦੇ ਨਾਲ ਜੁੜੀਆਂ ਹੋਈਆਂ ਸ਼ਖਸ਼ੀਅਤਾਂ ਪੁੱਜ ਰਹੀਆਂ ਹਨ।
ਪ੍ਰਬੰਧਕ ਕਮੇਟੀ ਨੇ ਦੱਸਿਆ ਕਿ “ਪੰਜਾਬੀ ਟਸ਼ਨ 2026” ਦੌਰਾਨ ਪੰਜਾਬੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਰੰਗਾ ਰੰਗ ਪ੍ਰੋਗਰਾਮ ਅਤੇ ਪ੍ਰਸਿੱਧ ਸੰਗੀਤ ਜਗਤ ਦੀਆਂ ਫਨਕਾਰਾਂ ਆਪਣੀਆਂ ਬੁਲੰਦ ਆਵਾਜ਼ਾਂ ਨਾਲ ਇਸ ਪ੍ਰੋਗਰਾਮ ਨੂੰ ਚਾਰ ਚੰਨ ਲਾਉਣਗੀਆਂ। ਵਿਸ਼ਵ ਸਮਾਗਮ ਦੀ ਸ਼ੋਭਾ ਵਧਾਉਣ ਲਈ ਮੱਖ ਮਹਿਮਾਨ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਅਤੇ ਉਨ੍ਹਾਂ ਨਾਲ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਤੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਲੇਖਕ ਅਤੇ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ, ਬਰਨਾਲਾ ਤੋਂ ਕਾਂਗਰਸ ਦੇ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਪਾਰਟੀ ਕੁਲਦੀਪ ਸਿੰਘ ਕਾਲਾ ਢਿੱਲੋ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲੑਾ ਪ੍ਰਧਾਨ ਤੇ ਹਲਕਾ ਭਦੌੜ ਦੇ ਇੰਚਾਰਜ ਸੀਨੀਅਰ ਐਡਵੋਕੇਟ ਸਤਨਾਮ ਸਿੰਘ ਰਾਹੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਬਰਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਉੱਘੇ ਸਮਾਜ ਸੇਵੀ ਗੁਰਦੀਪ ਸਿੰਘ ਬਾਠ, ਕੌਂਸਲ ਬਰਨਾਲਾ ਦੇ ਪ੍ਰਧਾਨ ਰਹੇ ਗੁਰਜੀਤ ਸਿੰਘ ਰਾਮਨਿਵਾਸੀਆ, ਆਮ ਆਦਮੀ ਪਾਰਟੀ ਦੇ ਜ਼ਿਲੑਾ ਯੂਥ ਪ੍ਰਧਾਨ ਤੇ ਬਰਨਾਲਾ ਕਲੱਬ ਦੇ ਜਨਰਲ ਸੈਕਟਰੀ ਈਸ਼ਵਿੰਦਰ ਸਿੰਘ ਜੰਡੂ, ਓਐਸਡੀ ਮੈਂਬਰ ਪਾਰਲੀਮੈਂਟ ਹਸਨਪ੍ਰੀਤ ਭਾਰਦਵਾਜ, ਨਗਰ ਸੁਧਾਰ ਟਰਸਟ ਬਰਨਾਲਾ ਦੇ ਚੇਅਰਮੈਨ ਰਾਮ ਤੀਰਥ ਮੰਨਾ, ਆਪ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਵਪਾਰ ਮੰਡਲ ਰਾਜੀਵ ਕੁਮਾਰ ਲੂਬੀ, ਐਸਸੀ ਕਮਿਸ਼ਨ ਦੇ ਮੈਂਬਰ ਰੁਪਿੰਦਰ ਸਿੰਘ ਸ਼ੀਤਲ (ਬੰਟੀ) ਆਦਿ ਖੇਤਰ ਦੀਆਂ ਸਮਾਜ ਸੇਵੀ ਰਾਜਨੀਤਿਕ ਧਾਰਮਿਕ ਸ਼ਖਸ਼ੀਅਤਾਂ ਇਸ ਪ੍ਰੋਗਰਾਮ ’ਚ ਸ਼ਿਰਕਤ ਕਰਨਗੀਆਂ।