ਸਾਂਝੇ ਮੁਲਾਜ਼ਮ ਫ਼ਰੰਟ ਦੇ ਸੱਦੇ 'ਤੇ ਮਾਰਕੀਟ ਕਮੇਟੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਕੀਤਾ ਰੋਸ ਧਰਨਾ ਕੋਈ ਵੀ ਸਰਕਾਰੀ ਮੁਲਾਜ਼ਮ ਆਪਣਾ ਕੰਮ ਛੱਡ ਕੇ ਬੈਠਣਾ ਨਹੀਂ ਚਾਹੁੰਦਾ ਪਰ ਸਰਕਾਰ ਬਿਨਾਂ ਰੋਸ ਪ੍ਰਗਟਾਏ ਮੰਗਾਂ ਨੂੰ ਸੁਣਨ ਨੂੰ ਤਿਆਰ ਹੀ ਨਹੀਂ, ਇਹੋ ਕਾਰਨ ਹੈ ਕਿ ਮੁਲਾਜ਼ਮਾਂ ਨੂੰ ਕਲਮਛੋੜ ਹੜਤਾਲ ਦਾ ਰਾਹ ਵੀ ਅਪਣਾਉਣਾ ਪਿਆ ਹੈ ਅਤੇ ਸੂਬੇ ਭਰ ਦੇ ਸਰਕਾਰੀ ਮੁਲਾਜ਼ਮਾਂ ਨੇ ਅੱਜ ਸਮੂਹਿਕ ਛੁੱਟੀ ’ਤੇ ਜਾ ਕੇ ਸਰਕਾਰ ਵਿਰੁੱਧ ਆਪਣਾ ਰੋਸ ਜ਼ਾਹਰ ਕੀਤਾ ਹੈ। ਜੇਕਰ ਫਿਰ ਵੀ ਸਰਕਾਰ ਦੇ ਕੰਨੀ ਜੂੰ ਨਾ ਸਰਕੀ ਤਾਂ ਉਨ੍ਹਾਂ ਵਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
Publish Date: Thu, 27 Aug 2026 03:16 PM (IST)
Updated Date: Thu, 27 Aug 2026 03:20 PM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ। ਸਾਂਝਾ ਮੁਲਾਜ਼ਮ ਫਰੰਟ ਦੇ ਸੱਦੇ ’ਤੇ ਅੱਜ ਮਾਰਕੀਟ ਕਮੇਟੀ ਤਪਾ ਦੇ ਸਮੂਹ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ’ਤੇ ਜਾ ਕੇ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟ ਕੀਤਾ।
ਇਸ ਮੌਕੇ ਮਾਰਕੀਟ ਕਮੇਟੀ ਤਪਾ ਦੇ ਸੈਕਟਰੀ ਹਰਦੀਪ ਸਿੰਘ ਗਿੱਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ਮਾਰਕੀਟ ਕਮੇਟੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਸੋਨੂ ਮਾਂਗਟ ਨੇ ਪੱਤਰਕਾਰਾਂ ਦੇ ਰੂਬਰੂ ਹੁੰਦਿਆ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ।
ਕੋਈ ਵੀ ਸਰਕਾਰੀ ਮੁਲਾਜ਼ਮ ਆਪਣਾ ਕੰਮ ਛੱਡ ਕੇ ਬੈਠਣਾ ਨਹੀਂ ਚਾਹੁੰਦਾ ਪਰ ਸਰਕਾਰ ਬਿਨਾਂ ਰੋਸ ਪ੍ਰਗਟਾਏ ਮੰਗਾਂ ਨੂੰ ਸੁਣਨ ਨੂੰ ਤਿਆਰ ਹੀ ਨਹੀਂ, ਇਹੋ ਕਾਰਨ ਹੈ ਕਿ ਮੁਲਾਜ਼ਮਾਂ ਨੂੰ ਕਲਮਛੋੜ ਹੜਤਾਲ ਦਾ ਰਾਹ ਵੀ ਅਪਣਾਉਣਾ ਪਿਆ ਹੈ ਅਤੇ ਸੂਬੇ ਭਰ ਦੇ ਸਰਕਾਰੀ ਮੁਲਾਜ਼ਮਾਂ ਨੇ ਅੱਜ ਸਮੂਹਿਕ ਛੁੱਟੀ ’ਤੇ ਜਾ ਕੇ ਸਰਕਾਰ ਵਿਰੁੱਧ ਆਪਣਾ ਰੋਸ ਜ਼ਾਹਰ ਕੀਤਾ ਹੈ। ਜੇਕਰ ਫਿਰ ਵੀ ਸਰਕਾਰ ਦੇ ਕੰਨੀ ਜੂੰ ਨਾ ਸਰਕੀ ਤਾਂ ਉਨ੍ਹਾਂ ਵਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਇਸ ਮੌਕੇ ਲੇਖਾਕਾਰ ਪਰਮਜੀਤ ਕੌਰ, ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਸੋਨੂ ਮਾਂਗਟ, ਸੁਨੀਲ ਕੁਮਾਰ, ਅੰਗਰੇਜ਼ ਰਾਮ, ਗੁਰਪ੍ਰੀਤ ਸਿੰਘ, ਆਊਟਸੋਰਸ ਅਮਨਦੀਪ ਕੌਰ ਏ. ਆਰ, ਹਰਦੀਪ ਸਿੰਘ ਏ. ਆਰ, ਗੁਰਦੀਪ ਸਿੰਘ, ਗੁਰਲਾਲ ਸਿੰਘ, ਗੁਰਮੁਖ ਸਿੰਘ, ਜਸਵਿੰਦਰ ਸਿੰਘ ਸੇਵਾਦਾਰ ਆਦਿ ਮੌਜੂਦ ਸਨ।