ਮੀਂਹ ਕਾਰਨ ਬਾਜ਼ਾਰ ਹੋਏ ਜਲਥਲ, ਲੋਕਾਂ ਨੂੰ ਭਾਰੀ ਗਰਮੀ ਤੇ ਹੁੰਮਸ ਤੋਂ ਮਿਲੀ ਵੱਡੀ ਰਾਹਤ; 24 ਘੰਟਿਆਂ 'ਚ ਹੋਰ ਮੀਂਹ ਪੈਣ ਦੀ ਸੰਭਾਵਨਾ ਦੇਰ ਰਾਤ ਤੋਂ ਪੈ ਰਹੀ ਬਰਸਾਤ ਨੇ ਜਿੱਥੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਗਰਮੀ ਤੇ ਹੁੰਮਸ ਤੋਂ ਵੱਡੀ ਰਾਹਤ ਦਿਵਾਈ, ਉੱਥੇ ਹੀ ਸ਼ਹਿਰ ਦੇ ਮੁੱਖ ਬਾਜ਼ਾਰਾਂ ’ਚ ਪਾਣੀ ਭਰਨ ਕਾਰਨ ਜਲਥਲ ਦੀ ਸਥਿਤੀ ਬਣ ਗਈ। ਮੀਂਹ ਸ਼ੁਰੂ ਹੁੰਦਿਆਂ ਹੀ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ। ਬਾਜ਼ਾਰਾਂ ’ਚ ਖਰੀਦਦਾਰੀ ਕਰਨ ਆਏ ਲੋਕ ਅਤੇ ਬੱਚੇ ਮੌਸਮ ਦਾ ਆਨੰਦ ਮਾਣਦੇ ਨਜ਼ਰ ਆਏ।
Publish Date: Tue, 04 Aug 2026 03:43 PM (IST)
Updated Date: Tue, 04 Aug 2026 03:46 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਦੇਰ ਰਾਤ ਤੋਂ ਪੈ ਰਹੀ ਬਰਸਾਤ ਨੇ ਜਿੱਥੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਗਰਮੀ ਤੇ ਹੁੰਮਸ ਤੋਂ ਵੱਡੀ ਰਾਹਤ ਦਿਵਾਈ, ਉੱਥੇ ਹੀ ਸ਼ਹਿਰ ਦੇ ਮੁੱਖ ਬਾਜ਼ਾਰਾਂ ’ਚ ਪਾਣੀ ਭਰਨ ਕਾਰਨ ਜਲਥਲ ਦੀ ਸਥਿਤੀ ਬਣ ਗਈ। ਮੀਂਹ ਸ਼ੁਰੂ ਹੁੰਦਿਆਂ ਹੀ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ। ਬਾਜ਼ਾਰਾਂ ’ਚ ਖਰੀਦਦਾਰੀ ਕਰਨ ਆਏ ਲੋਕ ਅਤੇ ਬੱਚੇ ਮੌਸਮ ਦਾ ਆਨੰਦ ਮਾਣਦੇ ਨਜ਼ਰ ਆਏ।
ਬਾਜ਼ਾਰਾਂ ਵਿੱਚ ਭਰਿਆ ਪਾਣੀ, ਆਵਾਜਾਈ ਹੋਈ ਪ੍ਰਭਾਵਿਤ ਦੂਜੇ ਪਾਸੇ, ਤੇਜ਼ ਮੀਂਹ ਕਾਰਨ ਸ਼ਹਿਰ ਦੇ ਹੇਠਲੇ ਇਲਾਕਿਆਂ ਅਤੇ ਮੁੱਖ ਬਾਜ਼ਾਰਾਂ ’ਚ ਨਿਕਾਸੀ ਦਾ ਯੋਗ ਪ੍ਰਬੰਧ ਨਾ ਹੋਣ ਕਰਕੇ ਸੜਕਾਂ 'ਤੇ ਪਾਣੀ ਜਮ੍ਹਾਂ ਹੋ ਗਿਆ। ਬਾਜ਼ਾਰਾਂ ’ਚ ਪਾਣੀ ਭਰਨ ਕਾਰਨ ਦੁਕਾਨਦਾਰਾਂ ਤੇ ਰਾਹਗੀਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਵਾਹਨ ਚਾਲਕਾਂ ਨੂੰ ਵੀ ਡੂੰਘੇ ਪਾਣੀ 'ਚੋਂ ਨਿਕਲਣ ਲਈ ਭਾਰੀ ਜੱਦੋ-ਜਹਿਦ ਕਰਨੀ ਪਈ। ਮੀਂਹ ਨਾਲ ਗਰਮੀ ਤੋਂ ਤਾਂ ਰਾਹਤ ਮਿਲੀ ਹੈ, ਪਰ ਪ੍ਰਸ਼ਾਸਨ ਵੱਲੋਂ ਬਰਸਾਤ ਤੋਂ ਪਹਿਲਾਂ ਸੀਵਰੇਜ ਅਤੇ ਨਾਲੀਆਂ ਦੀ ਸਫ਼ਾਈ ਦੇ ਕੀਤੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ। ਜੇਕਰ ਨਿਕਾਸੀ ਸਹੀ ਹੁੰਦੀ ਤਾਂ ਬਾਜ਼ਾਰਾਂ ਵਿੱਚ ਇਸ ਤਰ੍ਹਾਂ ਪਾਣੀ ਨਾ ਭਰਦਾ।
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 24 ਘੰਟਿਆਂ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਨਾਲ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ। ਇਲਾਕੇ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਮੀਂਹ ਦੇ ਪਾਣੀ ਦੀ ਯੋਗ ਨਿਕਾਸੀ ਨਾ ਹੋਣ ਕਰਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਸਮੇਤ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿੱਚ ਵੱਡੀ ਮਾਤਰਾ ਵਿੱਚ ਪਾਣੀ ਭਰ ਗਿਆ, ਜਿਸ ਨਾਲ ਇੱਥੇ ਆਉਣ ਵਾਲੇ ਆਮ ਲੋਕਾਂ ਅਤੇ ਵਕੀਲਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਕਚਹਿਰੀਆਂ ’ਚ ਪਾਣੀ ਭਰਨ ਕਾਰਨ ਕੰਮਕਾਜ ਲਈ ਪਹੁੰਚੇ ਲੋਕਾਂ ਪ੍ਰੇਸਾਨੀ ਆਈ। ਮੀਂਹ ਨੇ ਇੱਕ ਵਾਰ ਫਿਰ ਪ੍ਰਸ਼ਾਸਨ ਵੱਲੋਂ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੀਤੇ ਗਏ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।