ਇਲਾਕੇ ਦੇ ਵਿਕਾਸ ਲਈ ਮੀਤ ਹੇਅਰ ਦਾ ਵੱਡਾ ਕਦਮ: 3.31 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ
ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਮੈਂਬਰ ਪਾਰਲੀਮੈਂਟ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਧਨੌਲਾ ਖੁਰਦ ,ਕੋਠੇ ਗੁਰੂ ਨੈਸ਼ਨਲ ਹਾਈਵੇਅ ਨਾਲ ਜੋੜਨ ਵਾਲੀ ਸੜਕ ਦਾ ਨੀਂਹ-ਪੱਥਰ ਰੱਖਣ ਸਮੇਂ ਕੀਤਾ। ਇਸ ਮੌਕੇ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਕਰੀਬ 3 ਕਰੋੜ 31 ਲੱਖ ਦੀ ਲਾਗਤ ਨਾਲ 6.25 ਕਿਲੋਮੀਟਰ ਸੜਕ ਦਾ ਕਾਰਜ ਬਹੁਤ ਜਲਦ ਹੀ ਨੇਪਰੇ ਚਾੜ੍ਹ ਲਿਆ ਜਾਵੇਗਾ।
Publish Date: Tue, 24 Feb 2026 01:43 PM (IST)
Updated Date: Tue, 24 Feb 2026 01:45 PM (IST)

ਗੁਰਪ੍ਰੀਤ ਸਿੰਘ, ਪੰਜਾਬੀ ਜਾਗਰਣ, ਹੰਡਿਆਇਆ - ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਮੈਂਬਰ ਪਾਰਲੀਮੈਂਟ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਧਨੌਲਾ ਖੁਰਦ ,ਕੋਠੇ ਗੁਰੂ ਨੈਸ਼ਨਲ ਹਾਈਵੇਅ ਨਾਲ ਜੋੜਨ ਵਾਲੀ ਸੜਕ ਦਾ ਨੀਂਹ-ਪੱਥਰ ਰੱਖਣ ਸਮੇਂ ਕੀਤਾ। ਇਸ ਮੌਕੇ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਕਰੀਬ 3 ਕਰੋੜ 31 ਲੱਖ ਦੀ ਲਾਗਤ ਨਾਲ 6.25 ਕਿਲੋਮੀਟਰ ਸੜਕ ਦਾ ਕਾਰਜ ਬਹੁਤ ਜਲਦ ਹੀ ਨੇਪਰੇ ਚਾੜ੍ਹ ਲਿਆ ਜਾਵੇਗਾ।
ਇਸ ਮੌਕੇ ਮੀਤ ਹੇਅਰ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੋ ਵਿਕਾਸ ਆਮ ਆਦਮੀ ਪਾਰਟੀ ਨੇ ਕੀਤਾ ਹੈ, ਉਹ ਹੁਣ ਤੱਕ ਰਾਜ ਕਰ ਚੁੱਕੀਆਂ ਵੱਖ-ਵੱਖ ਪਾਰਟੀਆਂ ਨਹੀਂ ਕਰ ਸਕੀਆਂ। ਇਸੇ ਕਾਰਨ ਹੀ ਅੱਜ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੇ ਕਾਰਜਕਾਲ ਅਤੇ ਵਿਕਾਸ ਕਾਰਜਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਕਾਸ ਕਾਰਜਾਂ ਦੇ ਨਾਲ-ਨਾਲ ਸਿੱਖਿਆ, ਖੇਤੀਬਾੜੀ ਅਤੇ ਸਿਹਤ ਦੇ ਖੇਤਰ ਵਿਚ ਅਨੇਕਾਂ ਕਾਰਜ ਕੀਤੇ ਹਨ, ਜਿਨ੍ਹਾਂ ਕਾਰਨ ਪੰਜਾਬ ਦੀ ਕਾਇਆਕਲਪ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਪਿੰਡ ਵਾਸੀਆਂ ਨੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦਾ ਧੰਨਵਾਦ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਧਾਲੀਵਾਲ,ਚੇਅਰਮੈਨ ਰਾਮਤੀਰਥ ਮੰਨਾ,ਬਲਾਕ ਪ੍ਰਧਾਨ ਹਰਦੇਵ ਸਿੰਘ ਕਾਲਾ ਸਰਪੰਚ,ਲਖਬੀਰ ਸਿੰਘ ਸਰਪੰਚ ਕੋਠੇ ਗੁਰੂ, ਗੁਰਜੀਤ ਸਿੰਘ ਰਾਮਣਵਾਸੀਆ,ਰਾਜ ਕੁਮਾਰ ਪੰਚ, ਜਸਪਾਲ ਸਿੰਘ ਪੰਚ,ਹਰਹਿੰਮਤ ਸਿੰਘ ਪੰਚ,ਗੁਰਮੇਲ ਸਿੰਘ, ਦਰਸ਼ਨ ਸੰਧੂ, ਨਿਰਮਲ ਸਿੰਘ ,ਅਮਰਜੀਤ ਸਿੰਘ,ਸਰਪੰਚ ਗੁਰਬਿੰਦਰ ਸਿੰਘ ਗੋਗੀ,ਸੋਨੀ ਨੰਬਰਦਾਰ,ਜਸਵਿੰਦਰ ਸਿੰਘ ਕਾਕਾ,ਪੰਚ ਜੋਤ ਰਾਮ ਬਾਵਾ,ਪੰਚ ਮਨਜੀਤ ਕੌਰ,ਨਵੀਨ ਕੌਸਲ ਆਪ ਆਗੂ, ਜਗਜੀਤ ਸਿੰਘ ਅਤੇ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ।