ਮੀਤ ਹੇਅਰ ਦਾ ਕੇਂਦਰ 'ਤੇ ਤਿੱਖਾ ਹਮਲਾ : ਪੇਪਰ ਲੀਕ ਮਾਮਲੇ 'ਚ ਸਜ਼ਾ ਵਧਾਉਣ ਨਾਲ ਨਹੀਂ, ਸਖ਼ਤੀ ਨਾਲ ਲਾਗੂ ਕਰਨ ਨਾਲ ਹੱਲ ਹੋਵੇਗੀ ਸਮੱਸਿਆ
ਜਨਤਕ ਪ੍ਰੀਖਿਆ ਸੋਧ ਬਿੱਲ 'ਤੇ ਬਹਿਸ ਦੌਰਾਨ ਬੋਲਦਿਆਂ ਮੀਤ ਹੇਅਰ ਨੇ ਦੇਸ਼ ਦੇ ਨੌਜਵਾਨਾਂ ਵੱਲੋਂ ਆਪਣੇ ਹੱਕਾਂ ਲਈ ਕੀਤੇ ਗਏ ਅੰਦੋਲਨ ਦੀ ਖੁੱਲ੍ਹ ਕੇ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਏਕਤਾ ਅਤੇ ਸੰਘਰਸ਼ ਦੀ ਬਦੌਲਤ ਹੀ ਅੱਜ ਦੇਸ਼ ਵਿੱਚ ਸਿੱਖਿਆ, ਪੇਪਰ ਲੀਕ ਤੇ ਬੇਰੁਜ਼ਗਾਰੀ ਵਰਗੇ ਅਹਿਮ ਵਿਸ਼ੇ ਮੁੱਖ ਰਾਜਨੀਤਿਕ ਮੁੱਦੇ ਬਣਕੇ ਉੱਭਰੇ ਹਨ
Publish Date: Wed, 29 Jul 2026 12:35 PM (IST)
Updated Date: Wed, 29 Jul 2026 12:40 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ’ਚ ਬੋਲਦਿਆਂ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਧਰਮ ਤੇ ਜਾਤ ਦੇ ਆਧਾਰ 'ਤੇ ਦੇਸ਼ ’ਚ ਵੰਡੀਆਂ ਪਾਉਣ ਦੀ ਰਾਜਨੀਤੀ ਕਰ ਰਹੀ ਹੈ, ਜਿਸ ਨੂੰ ਦੇਸ਼ ਦੇ ਸੂਝਵਾਨ ਨੌਜਵਾਨਾਂ ਨੇ ਸ਼ੀਸ਼ਾ ਦਿਖਾ ਦਿੱਤਾ ਹੈ।
ਜਨਤਕ ਪ੍ਰੀਖਿਆ ਸੋਧ ਬਿੱਲ 'ਤੇ ਬਹਿਸ ਦੌਰਾਨ ਬੋਲਦਿਆਂ ਮੀਤ ਹੇਅਰ ਨੇ ਦੇਸ਼ ਦੇ ਨੌਜਵਾਨਾਂ ਵੱਲੋਂ ਆਪਣੇ ਹੱਕਾਂ ਲਈ ਕੀਤੇ ਗਏ ਅੰਦੋਲਨ ਦੀ ਖੁੱਲ੍ਹ ਕੇ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਏਕਤਾ ਅਤੇ ਸੰਘਰਸ਼ ਦੀ ਬਦੌਲਤ ਹੀ ਅੱਜ ਦੇਸ਼ ਵਿੱਚ ਸਿੱਖਿਆ, ਪੇਪਰ ਲੀਕ ਤੇ ਬੇਰੁਜ਼ਗਾਰੀ ਵਰਗੇ ਅਹਿਮ ਵਿਸ਼ੇ ਮੁੱਖ ਰਾਜਨੀਤਿਕ ਮੁੱਦੇ ਬਣਕੇ ਉੱਭਰੇ ਹਨ। ਮੀਤ ਹੇਅਰ ਨੇ ਪ੍ਰਧਾਨ ਮੰਤਰੀ ਬਾਰੇ ਟਿੱਪਣੀ ਕਰਦੇ ਨੌਜਵਾਨਾਂ ਦੀ ਤਾਕਤ ਦਾ ਜ਼ਿਕਰ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਇਹ ਨੌਜਵਾਨ ਸ਼ਕਤੀ ਦਾ ਹੀ ਅਸਰ ਹੈ, ਜਿਸ ਨੇ ਪ੍ਰਧਾਨ ਮੰਤਰੀ ਨੂੰ ਵੀ ਨੌਜਵਾਨਾਂ ਨੂੰ ਲੁਭਾਉਣ ਲਈ ਸੈਲਫੀ ਵੀਡੀਓਜ਼ ਬਣਾਉਣ ਲਈ ਮਜਬੂਰ ਕਰ ਦਿੱਤਾ ਹੈ। ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਬਿੱਲ 'ਤੇ ਸਵਾਲ ਚੁਗਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਬਿੱਲ ਦੀ ਆਲੋਚਨਾ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਇਸ ਨਵੇਂ ਬਿੱਲ ’ਚ ਕੋਈ ਨਵੀਂ ਜਾਂ ਠੋਸ ਗੱਲ ਨਹੀਂ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਕਾਨੂੰਨਾਂ ਤਹਿਤ ਹੀ ਜਦੋਂ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਰਹੀ ਤਾਂ ਸਜ਼ਾ ਦੀ ਮਿਆਦ ਵਧਾ ਦੇਣ ਨਾਲ ਕੋਈ ਜ਼ਮੀਨੀ ਫਰਕ ਨਹੀਂ ਪੈਣ ਵਾਲਾ। ਅਸਲ ਲੋੜ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਤੇ ਪੇਪਰ ਲੀਕ ਕਰਨ ਵਾਲੇ ਮੁੱਖ ਦੋਸ਼ੀਆਂ 'ਤੇ ਸ਼ਿਕੰਜਾ ਕੱਸਣ ਦੀ ਹੈ, ਜੋ ਕਿ ਸਰਕਾਰ ਦੀ ਨੀਅਤ ’ਚ ਨਜ਼ਰ ਨਹੀਂ ਆ ਰਹੀ।