ਬਰਨਾਲਾ ’ਚ ਮੈਂਬਰ ਬਾਰ ਕੌਂਸਲ ਪੰਜਾਬ ਐਂਡ ਹਰਿਆਣਾ ਦੀਆਂ ਪਈਆਂ ਵੋਟਾਂ
ਬਰਨਾਲਾ ਵਿਖੇ ਮੈਂਬਰ ਬਾਰ ਕੌਂਸਲ ਪੰਜਾਬ ਐਂਡ ਹਰਿਆਣਾ ਦੀਆਂ ਪਈਆ ਵੋਟਾਂ
Publish Date: Wed, 18 Mar 2026 06:05 PM (IST)
Updated Date: Wed, 18 Mar 2026 06:07 PM (IST)
- ਚੋਣ ਲੜ ਰਹੇ 157 ਉਮੀਦਵਾਰ ਤੇ 1 ਲੱਖ 15 ਹਜ਼ਾਰ ਵੋਟਾਂ
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ
ਬਰਨਾਲਾ : ਮੈਂਬਰ ਬਾਰ ਕੌਂਸਲ ਪੰਜਾਬ ਐਂਡ ਹਰਿਆਣਾ ਦੀਆਂ ਵੋਟਾਂ ਬਰਨਾਲਾ ਬਾਰ ਰੂਮ ਵਿਖੇ ਸਮੂਹ ਵਕੀਲਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪੰਕਜ ਬਾਂਸਲ ਅਤੇ ਮੀਤ ਪ੍ਰਧਾਨ ਤਲਵਿੰਦਰ ਸਿੰਘ ਮਸੌਣ ਨੇ ਦੱਸਿਆ ਕਿ ਮੈਂਬਰ ਬਾਰ ਕੌਂਸਲ ਪੰਜਾਬ ਐਂਡ ਹਰਿਆਣਾ ਦੀਆਂ ਵੋਟਾਂ ਵਿੱਚ ਵੱਖ-ਵੱਖ ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਵੋਟਾਂ ਪਾਉਣ ਦੀ ਪ੍ਰਕਿਰਿਆ ਸਵੇਰੇ 9 ਵਜੋਂ ਤੋਂ ਸ਼ੁਰੂ ਹੋ ਗਈ ਸੀ ਅਤੇ ਵੱਡੀ ਗਿਣਤੀ ਬਾਰ ਐਸੋਸੀਏਸ਼ਨ ਦੇ ਮੈਂਬਰ ਵੱਲੋਂ ਵੋਟਾਂ ਦਾ ਭੁਗਤਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿਖੇ 17 ਮਾਰਚ ਨੂੰ ਵੋਟਾਂ ਪੈ ਗਈਆਂ ਸਨ ਅਤੇ ਪੰਜਾਬ ਤੇ ਹਰਿਆਣਾ ਵਿੱਚ ਪੈ ਰਹੀਆਂ ਹਨ। ਉਨ੍ਹਾਂ ਨੂੰ ਦੱਸਿਆ ਕਿ ਇਨ੍ਹਾਂ ਵੋਟਾਂ ਵਿੱਚ 157 ਉਮੀਦਵਾਰ ਖੜ੍ਹੇ ਹਨ ਅਤੇ 1 ਲੱਖ 15 ਹਜ਼ਾਰ ਵੋਟਾਂ ਹਨ | ਇਸ ਮੌਕੇ ਡੀਐੱਸਪੀ ਸਤਬੀਰ ਸਿੰਘ ਬੈਂਸ ਨੇ ਦੱਸਿਆ ਕਿ ਵੋਟਾਂ ਸਬੰਧੀ ਵੱਖ-ਵੱਖ ਥਾਵਾਂ ’ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਅਤੇ ਵੋਟਾਂ ਨੂੰ ਅਮਨ ਅਮਾਨ ਨਾਲ ਸਿਰੇ ਚਾੜ੍ਹਨ ਲਈ ਮੁਲਾਜ਼ਾਮ ਤਾਇਨਾਤ ਕੀਤੇ ਗਏ ਹਨ। ਇਸ ਮੌਕੇ ਐਡਵੋਕੇਟ ਰਪਿੰਦਰ ਸਿੰਘ ਸੰਧੂ, ਐਡਵੋਕੇਟ ਧਰਮਿੰਦਰ ਸਿੰਘ ਧਾਲੀਵਾਲ, ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੀ, ਐਡਵੋਕੇਟ ਕੁਲਵਿਜੈ ਸਿੰਘ ਤਪਾ ਮੈਂਬਰ ਬਾਰ ਕੌਂਸਲ ਪੰਜਾਬ ਐਂਡ ਹਰਿਆਣਾ, ਰਣਜੀਤ ਸਿੰਘ, ਐਡਵੋਕੇਟ ਧਰਮਪਾਲ ਸਿੰਘ, ਐਡਵੋਕੇਟ ਚੰਦਰ ਬਾਂਸਲ, ਐਡਵੋਕੇਟ ਧੀਰਜ ਕੁਮਾਰ, ਐਡਵੋਕੇਟ ਕੁਲਵੰਤ ਰਾਏ ਗੋਇਲ, ਐਡਵੋਕੇਟ ਪ੍ਰੀਤ ਮਹਿੰਦਰ ਸਿੰਘ, ਐਡਵੋਕੇਟ ਗੁਰਦਰਸ਼ਨ ਸਿੰਘ, ਐਡਵੋਕੇਟ ਰਘਵਿੰਦਰ ਸਿੰਘ ਸਿੱਧੂ, ਐਡਵੋਕੇਟ ਜਗਸੀਰ ਸਿੰਘ ਧਾਲੀਵਾਲ, ਐਡਵੋਕੇਟ ਇਕਬਾਲ ਸਿੰਘ ਗਿੱਲ, ਐਡਵੋਕੇਟ ਜਪਰੀਤ ਸਿੰਘ ਗਿੱਲ, ਐਡਵੋਕੇਟ ਵਰਿੰਦਰ ਸਿੰਘ ਚੱਠਾ, ਐਡਵੋਕੇਟ ਬਿਕਰਮਜੀਤ ਸਿੰਘ ਧਨੋਲਾ, ਐਡਵੋਕੇਟ ਮਨਦੀਪ ਸਿੰਘ ਸਹਿਜੜਾ, ਐਡਵੋਕੇਟ ਹਰਦੇਸ਼ ਰਹਿਲ, ਐਡਵੋਕੇਟ ਸਿਮਰਨਜੀਤ ਕੌਰ ਪੁਰਬਾ, ਐਡਵੋਕੇਟ ਦਿੱਵਿਆ ਗੁਲਾਟੀ, ਐਡਵੋਕੇਟ ਸਰਬਜੀਤ ਕੌਰ, ਐਡਵੋਕੇਟ ਸੁੱਖਵਿੰਦਰ ਕੌਰ ਜਲੂਰ ਆਦਿ ਹਾਜ਼ਰ ਸਨ।