ਮੈਂਬਰ ਪਾਰਲੀਮੈਂਟ ਮੀਤ ਹੇਅਰ ਦੀ ਮਿਹਨਤ ਰੰਗ ਲਿਆਈ, ਬਰਨਾਲਾ 'ਚ ਦੋ-ਤਿਹਾਈ ਬਹੁਮਤ ਨਾਲ "ਆਪ" ਦਾ ਮੇਅਰ ਬਣੇਗਾ
ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਨਗਰ ਨਿਗਮ ਬਰਨਾਲਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਿਕ ਜਿੱਤ ਦੀ ਸਮੂਹ ਅਹੁਦੇਦਾਰਾਂ, ਉਮੀਦਵਾਰਾਂ ਤੇ ਪਾਰਟੀ ਵਰਕਰਾਂ ਤੇ ਬਰਨਾਲੇ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਬਰਨਾਲਾ ਵਿੱਚ ਪਹਿਲਾ ਮੇਅਰ ਆਮ ਆਦਮੀ ਪਾਰਟੀ ਦਾ ਬਣੇਗਾ।
Publish Date: Fri, 29 May 2026 07:30 PM (IST)
Updated Date: Fri, 29 May 2026 07:32 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਨਗਰ ਨਿਗਮ ਬਰਨਾਲਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਿਕ ਜਿੱਤ ਦੀ ਸਮੂਹ ਅਹੁਦੇਦਾਰਾਂ, ਉਮੀਦਵਾਰਾਂ ਤੇ ਪਾਰਟੀ ਵਰਕਰਾਂ ਤੇ ਬਰਨਾਲੇ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਬਰਨਾਲਾ ਵਿੱਚ ਪਹਿਲਾ ਮੇਅਰ ਆਮ ਆਦਮੀ ਪਾਰਟੀ ਦਾ ਬਣੇਗਾ।
ਮੈਂਬਰ ਪਾਰਲੀਮੈਂਟ ਮੀਤ ਹੇਅਰ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਓਹਨਾਂ ਨੇ ਹਮੇਸ਼ਾ ਬਰਨਾਲਾ ਵਾਸੀਆਂ ਅਤੇ ਬਰਨਾਲੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ ਅਤੇ ਇਸੇ ਮਕਸਦ ਨਾਲ ਬਰਨਾਲਾ ਨੂੰ ਨਗਰ ਕੌਂਸਲ ਤੋਂ ਨਗਰ ਨਿਗਮ ਦਾ ਦਰਜਾ ਦਿਵਾਇਆ ਅਤੇ ਅੱਜ ਨਗਰ ਨਿਗਮ ਦੀਆਂ ਪਹਿਲੀਆਂ ਚੋਣਾਂ ਵਿਚ ਬਰਨਾਲੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੱਡਾ ਫਤਵਾ ਦਿੱਤਾ ਹੈ। ਬਰਨਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਦੋ ਤਿਹਾਈ ਬਹੁਮਤ ਮਿਲੀ ਹੈ ਜਿਸ ਨਾਲ ਬਰਨਾਲੇ ਵਿੱਚ ਆਮ ਆਦਮੀ ਪਾਰਟੀ ਦਾ ਮੇਅਰ ਬਣੇਗਾ ਅਤੇ ਇਲਾਕੇ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ।
ਓਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ "ਆਪ" ਦਾ ਮੇਅਰ ਅਤੇ ਐਮ ਸੀ ਬਣਨ ਨਾਲ ਵਾਰਡਾਂ ਵਿਚ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਨਗਰ ਨਿਗਮ ਵਿਚ ਕਰੋੜਾਂ ਰੁਪਏ ਦੇ ਨਵੇਂ ਪ੍ਰੋਜੈਕਟ ਲਿਆਂਦੇ ਜਾਣਗੇ ਜਿਸ ਨਾਲ ਬਰਨਾਲੇ ਦੀ ਨੁਹਾਰ ਬਦਲੇਗੀ।ਓਹਨਾਂ ਆਮ ਆਦਮੀ ਪਾਰਟੀ ਦੇ ਸਾਰੇ ਜੇਤੂ ਉਮੀਦਵਾਰਾਂ ਅਤੇ ਸਮਰਥਕਾਂ ਨੂੰ ਵਧਾਈ ਦਿੱਤੀ।