- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਤਪਾ ਦੇ ਮਨਿਸਟਰੀਅਲ ਕਾਮਿਆਂ ਨੇ ਹੜਤਾਲ ਕਰਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ। ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਤਪਾ ਦੇ ਮਨਿਸਟਰੀਅਲ ਕਾਮਿਆਂ ਨੇ ਹੜਤਾਲ ਕਰਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਵਿੱਕੀ ਡਾਬਲਾ, ਭਗਵਾਨ ਦਾਸ, ਕਮਲਜੀਤ ਕੌਰ, ਨਨਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਜਿਵੇਂ ਡੀ.ਸੀ. ਦਫਤਰਾਂ ’ਚ ਸੀਨੀਅਰ ਸਹਾਇਕ ਦੀ ਪ੍ਰਮੋਸ਼ਨ ਦੇ ਬਹੁਤ ਘੱਟ ਮੌਕੇ ਹੋਣ ਕਰਕੇ ਨੌਕਰੀ ’ਚ ਆਉਣ ਤੋਂ ਬਾਅਦ ਲਗਪਗ 25-26 ਸਾਲ ਤੱਕ ਪ੍ਰਮੋਸ਼ਨ ਨਾ ਹੋਣ ਕਰਕੇ ਸੀਨੀਅਰ ਸਹਾਇਕ ਦਾ ਪ੍ਰਮੋਸ਼ਨ ਕੋਟਾ 100 ਫੀਸਦੀ ਕੀਤਾ ਜਾਵੇ।
ਇਸ ਤੋਂ ਇਲਾਵਾ ਸੁਪਰਡੈਂਟ ਗ੍ਰੇਡ-2 (ਮਾਲ ਤੇ ਰਿਕਾਰਡ) ਤੋਂ ਤਹਿਸੀਲਦਾਰ ਤਰੱਕੀ ਲਈ ਤਜ਼ਰਬੇ ਦੀ ਸ਼ਰਤ 04 ਸਾਲ ਤੋਂ ਘਟਾ ਕੇ 02 ਸਾਲ ਕਰਨ ਬਾਰੇ, ਸੀਨੀਅਰ ਸਹਾਇਕ ਤੋਂ ਨਾਇਬ ਤਹਿਸੀਲਦਾਰ ਪ੍ਰਮੋਸ਼ਨ ਦੇ ਮੌਕੇ ਬਹੁਤ ਘੱਟ ਹੋਣ ਕਰਕੇ ਕੋਟਾ ਵਧਾਉਣ ਬਾਰੇ, ਨਾਰਮਜ ਅਨੁਸਾਰ ਡੀ.ਸੀ. ਦਫਤਰਾਂ, ਐੱਸ.ਡੀ.ਐੱਮ., ਤਹਿਸੀਲ ਅਤੇ ਸਬ ਤਹਿਸੀਲ ਦਫਤਰਾਂ ’ਚ ਜਿੱਥੇ ਸੀਨੀਅਰ ਸਹਾਇਕਾਂ, ਕਲਰਕਾਂ ਦੀਆਂ ਅਸਾਮੀਆਂ ਦੀ ਰਚਨਾ ਨਹੀਂ ਹੋਈ, ਸੁਪਰਡੈਂਟ ਗ੍ਰੇਡ-1 ਦੀਆਂ ਖਾਲ੍ਹੀ ਪੋਸਟਾਂ ਅਤੇ ਪ੍ਰਮੋਸ਼ਨਾ ਕਰਨ ਬਾਰੇ, 5 ਫੀਸਦੀ ਪ੍ਰਸ਼ਾਸ਼ਕੀ ਭੱਤਾ ਦੇਣ ਬਾਰੇ, ਆਊਟਸੋਰਸ ਅਤੇ ਠੇਕੇ ’ਤੇ ਕੰਮ ਕਰਦੇ ਕਰਮਚਾਰੀਆਂ ਦੀ ਤਨਖਾਹ ’ਚ ਵਾਧਾ ਕਰਨ ਅਤੇ ਪੱਕੇ ਕਰਨ ਬਾਰੇ, ਸਟੈਨੋ ਕਾਡਰ ਦੇ ਪਦਉਨਤੀ ਮੌਕੇ ਵਧਾਉਣ ਲਈ ਸਮੂਹ ਮੰਡਲ ਕਮਿਸ਼ਨਰਾਂ ਨਾਲ ਨਿੱਜੀ ਸਕੱਤਰ, ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਨਿੱਜੀ ਸਹਾਇਕ, ਉਪ ਮੰਡਲ ਮੈਜਿਸਟਰੇਟਾਂ ਨਾਲ ਸੀਨੀਅਰ ਸਕੇਲ ਸਟੈਨੋਗ੍ਰਾਫਰ, ਸਹਾਇਕ ਕਮਿਸ਼ਨਰ (ਜ)/ਮੁੱਖ ਮੰਤਰੀ ਫੀਲਡ ਅਫਸਰਾਂ/ਕਾਰਜਕਾਰੀ ਮੈਜਿਸਟਰੇਟ/ਜ਼ਿਲ੍ਹਾ ਮਾਲ ਅਫਸਰਾਂ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰਾਂ ਨਾਲ ਜੂਨੀਅਰ ਸਕੇਲ ਸਟੈਨੋਗ੍ਰਾਫਰ ਦੀਆਂ ਪੋਸਟਾਂ ਅਪਗ੍ਰੇਡ ਕਰਨ ਅਤੇ ਜੂਨੀਅਰ ਸਕੇਲ ਸਟੈਨੋਗ੍ਰਾਫਰ ਤੋਂ ਸੀਨੀਅਰ ਸਕੇਲ ਸਟੈਨੋਗ੍ਰਾਫਰ ਦੀਆਂ ਪਦਉਨਤੀਆਂ ਬਿਨਾਂ ਟੈਸਟ ਕਰਨ ਬਾਰੇ ਆਦਿ ਹੋਰ ਮੰਗਾਂ ਨੂੰ ਅਣਦੇਖਿਆ ਕੀਤਾ ਰਿਹਾ ਹੈ, ਜਿਸ ਕਰਕੇ ਸਮੂਹ ਮੁਲਾਜ਼ਮ ਵਰਗ ’ਚ ਰੋਸ ਪਾਇਆ ਜਾ ਰਿਹਾ ਹੈ।