ਮੀਰੀ ਪੀਰੀ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਬੀਸੀਏ ਭਾਗ ਦੂਜਾ ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Wed, 07 Jan 2026 05:06 PM (IST)
Updated Date: Wed, 07 Jan 2026 05:08 PM (IST)

ਭਦੌੜ : ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਕਾਰਜ ਕਰ ਰਿਹਾ ਹੈ। ਜੋ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਆਲ ਇੰਡੀਆ ਕਾਊਂਸਲ ਫ਼ਾਰ ਟੈਕਨੀਕਲ ਐਜੂਕੇਸ਼ਨ ਤੋਂ ਮਾਨਤਾ ਪ੍ਰਾਪਤ ਹੈ। ਇਹ ਕਾਲਜ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਦੇ ਵਿੱਦਿਆ ਸਕੱਤਰ ਇੰਜੀਨੀਅਰ ਸੁਖਮਿੰਦਰ ਸਿੰਘ ਦੀ ਅਗਵਾਈ ਹੇਠ ਅਕਾਦਮਿਕ ਖੇਤਰ ’ਚ ਵਿਦਿਆਰਥੀ ਅਹਿਮ ਪ੍ਰਾਪਤੀਆਂ ਕਰ ਰਹੇ ਹਨ। ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਬੀ. ਸੀ. ਏ. ਭਾਗ ਦੂਜਾ ਦੇ ਚੌਥੇ ਸਮੈਸਟਰ ਦਾ ਨਤੀਜੇ ਐਲਾਨੇ ਗਏ। ਇਸ ਸਬੰਧ ’ਚ ਪ੍ਰੋ਼. ਸੰਦੀਪ ਕੌਰ ਸਾਹੋਕੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹਨਾਂ ਨਤੀਜਿਆਂ ’ਚ ਵਿਦਿਆਰਥਣ ਗੁਰਪ੍ਰੀਤ ਕੌਰ ਨੇ 82.85 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਅਰਸ਼ਦੀਪ ਸਿੰਘ ਨੇ 82.71 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਤੇ ਵਿਦਿਆਰਥਣ ਬਲਜਿੰਦਰ ਕੌਰ ਨੇ 79.42 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਇਸ ਮੌਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਮਾਣ ਮਹਿਸੂਸ ਕਰਦੇ ਹੋਏ ਕਿਹਾ ਕਿ ਇਹ ਸਮੁੱਚੇ ਕਾਲਜ ਦੀ ਪ੍ਰਾਪਤੀ ਹੈ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਜਿਸ ਦਾ ਸਿਹਰਾ ਸਮੁੱਚੇ ਵਿਭਾਗ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਜਾਂਦਾ ਹੈ। ਇਸ ਲਈ ਸਮੁੱਚਾ ਵਿਭਾਗ ਵੀ ਵਧਾਈ ਦਾ ਪਾਤਰ ਹੈ। ਇਸ ਤੋਂ ਇਲਾਵਾ ਉਹਨਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਵਿੱਚ ਗਿਆਰਵੀਂ, ਬਾਰ੍ਹਵੀਂ, ਬੀ.ਏ, ਬੀ.ਸੀ.ਏ, ਬੀ.ਕਾਮ, ਐੱਮ.ਏ. ਪੰਜਾਬੀ ਐਮ.ਐਸ.ਸੀ. (ਆਈਟੀ) ਤੇ ਪੀ.ਜੀ.ਡੀ.ਸੀ.ਏ ਦੇ ਕੋਰਸਾਂ ਲਈ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੁਰੂ ਹਨ। ਵਿਦਿਆਰਥੀ ਇਨ੍ਹਾਂ ਕੋਰਸਾਂ ’ਚ ਦਾਖਲਾ ਲੈ ਸਕਦੇ ਹਨ। ਇਸ ਮੌਕੇ ਪ੍ਰੋ ਸੰਦੀਪ ਕੌਰ, ਪ੍ਰੋ. ਜਸਪ੍ਰੀਤ ਸਿੰਘ, ਪ੍ਰੋ. ਸੁਖਦੀਪ ਸਿੰਘ ਤੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।