- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਉਨ੍ਹਾਂ ਕਿਹਾ ਕਿ ਤਪਾ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਸਿਰਫ ਨਗਰ ਕੌਂਸਲਾਂ ਜਾਂ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੇ ਕਾਰੋਬਾਰੀ ਅਦਾਰਿਆਂ ਦੇ ਨਾਲ-ਨਾਲ ਜਨਤਕ ਸਥਾਨਾਂ ਦੀ ਸਫ਼ਾਈ ਪ੍ਰਤੀ ਵੀ ਜ਼ਿੰਮੇਵਾਰੀ ਨਿਭਾਉਣ ਅਤੇ ਗਿੱਲਾ ਤੇ ਸੁੱਕਾ ਕੂੜਾ ਨਿਰਧਾਰਤ ਥਾਵਾਂ 'ਤੇ ਹੀ ਦੇਣ।

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਮਿਸ਼ਨ ਕਲੀਨ ਪੰਜਾਬ' ਸਿਰਫ ਸਫ਼ਾਈ ਮੁਹਿੰਮ ਨਹੀਂ, ਬਲਕਿ ਲੋਕ ਭਾਗੀਦਾਰੀ ਨਾਲ ਸਾਫ਼ ਤੇ ਸਿਹਤਮੰਦ ਪੰਜਾਬ ਬਣਾਉਣ ਵੱਲ ਪੁੱਟਿਆ ਗਿਆ ਇਕ ਮਹੱਤਵਪੂਰਨ ਕਦਮ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਤਪਾ ਦੇ ਬਾਹਰਲੇ ਬੱਸ ਸਟੈਂਡ ਨਜ਼ਦੀਕ ਸਫਾਈ ਮੁਹਿੰਮ ਦੀ ਸ਼ੁਰੂਆਤ ਕਰਵਾਉਣ ਉਪਰੰਤ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਇਲਾਕੇ ਨੂੰ ਹੋਰ ਸਾਫ਼ ਸੁਥਰਾ ਤੇ ਸੁੰਦਰ ਬਣਾਉਣ 'ਚ ਪ੍ਰਭਾਵਸ਼ਾਲੀ ਸਾਬਿਤ ਹੋਵੇਗੀ।
ਉਨ੍ਹਾਂ ਕਿਹਾ ਕਿ ਤਪਾ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਸਿਰਫ ਨਗਰ ਕੌਂਸਲਾਂ ਜਾਂ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੇ ਕਾਰੋਬਾਰੀ ਅਦਾਰਿਆਂ ਦੇ ਨਾਲ-ਨਾਲ ਜਨਤਕ ਸਥਾਨਾਂ ਦੀ ਸਫ਼ਾਈ ਪ੍ਰਤੀ ਵੀ ਜ਼ਿੰਮੇਵਾਰੀ ਨਿਭਾਉਣ ਅਤੇ ਗਿੱਲਾ ਤੇ ਸੁੱਕਾ ਕੂੜਾ ਨਿਰਧਾਰਤ ਥਾਵਾਂ 'ਤੇ ਹੀ ਦੇਣ।
ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਬਾਸੀ, ਮੀਤ ਪ੍ਰਧਾਨ ਮਨੀਸ਼ ਗਰਗ ਅਤੇ ਸਮੁੱਚੇ ਕੌਂਸਲਰਾਂ ਸਮੇਤ ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਅਤੇ ਸ਼ਹਿਰ 'ਚ ਮੌਜੂਦ ਮੇਨ ਪੁਆਇੰਟਾਂ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਪੋਰਟਲ ਰਾਹੀਂ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਇਸ ਦੌਰਾਨ ਹਲਕਾ ਵਿਧਾਇਕ ਨੇ ਸਫਾਈ ਪ੍ਰਬੰਧਾਂ ਦਾ ਵੀ ਜਾਇਜਾ ਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਪ ਆਗੂ ਰਾਜ ਮਾਰਕੰਡਾ ਕੌਂਸਲਰ ਹੈਪੀ ਸਿੰਘ,ਰਵੀ ਮੌੜ, ਸਰਪੰਚ ਹਰਚਰਨ ਸਿੰਘ ਜੰਡਸਰ,ਮੇਲਾ ਕਾਲੀਆ,ਜੀਨੂੰ, ਲਵਦੀਪ ਸਿੰਘ ਆਦਿ ਨਗਰ ਕੌਂਸਲ ਦੇ ਸਮੂਹ ਮੁਲਾਜ਼ਮ ਅਤੇ ਸਫਾਈ ਕਰਮਚਾਰੀ ਹਾਜ਼ਰ ਸਨ।