ਸਫ਼ਾਈ ਸੇਵਕਾਂ ’ਤੇ ਤਸ਼ੱਦਦ ਖ਼ਿਲਾਫ਼ ਵਿਧਾਇਕ ਕਾਲਾ ਢਿੱਲੋਂ ਦਾ ਵੱਡਾ ਬਿਆਨ, ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਤੁਰੰਤ ਦਰਜ ਹੋਵੇ ਪਰਚਾ ਵੀਰਵਾਰ ਨੂੰ ਪੰਜਾਬ ਬੰਦ ਦੀ ਕਾਲ ’ਤੇ ਸਫ਼ਾਈ ਸੇਵਕਾਂ ਵਲੋਂ ਵੱਖ ਵੱਖ ਜਥੇਦੀਆਂ ਦੇ ਨਾਲ ਸਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ। ਇਸ ਮਾਰਚ ’ਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਵੀ ਸਮੂਲੀਅਤ ਕੀਤੀ। ਰੋਸ ਮਾਰਚ ’ਚ ਪੁੱਜੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਸਫ਼ਾਈ ਸੇਵਕਾਂ ਨਾਲ ਹੋਈ ਧੱਕੇਸ਼ਾਹੀ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਸਮੁੱਚੀ ਕਾਂਗਰਸ ਪਾਰਟੀ ਹੀ ਨਹੀਂ, ਸਗੋਂ ਸਾਰਾ ਸ਼ਹਿਰ ਵੀ ਸਫ਼ਾਈ ਸੇਵਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ।
Publish Date: Fri, 31 Jul 2026 07:55 AM (IST)
Updated Date: Fri, 31 Jul 2026 07:56 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਵੀਰਵਾਰ ਨੂੰ ਪੰਜਾਬ ਬੰਦ ਦੀ ਕਾਲ ’ਤੇ ਸਫ਼ਾਈ ਸੇਵਕਾਂ ਵਲੋਂ ਵੱਖ ਵੱਖ ਜਥੇਦੀਆਂ ਦੇ ਨਾਲ ਸਹਿਰ ਅੰਦਰ ਰੋਸ ਮਾਰਚ ਕੱਢਿਆ ਗਿਆ। ਇਸ ਮਾਰਚ ’ਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਵੀ ਸਮੂਲੀਅਤ ਕੀਤੀ। ਰੋਸ ਮਾਰਚ ’ਚ ਪੁੱਜੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਸਫ਼ਾਈ ਸੇਵਕਾਂ ਨਾਲ ਹੋਈ ਧੱਕੇਸ਼ਾਹੀ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਸਮੁੱਚੀ ਕਾਂਗਰਸ ਪਾਰਟੀ ਹੀ ਨਹੀਂ, ਸਗੋਂ ਸਾਰਾ ਸ਼ਹਿਰ ਵੀ ਸਫ਼ਾਈ ਸੇਵਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਸਫ਼ਾਈ ਸੇਵਕਾਂ ਦੇ ਸਨਮਾਨ ਅਤੇ ਹੱਕਾਂ ਦੀ ਹਰ ਹਾਲਤ ਵਿੱਚ ਰੱਖਿਆ ਕੀਤੀ ਜਾਣੀ ਚਾਹੀਦੀ ਹੈ ਕਾਲਾ ਢਿੱਲੋਂ ਨੇ ਕਿਹਾ ਕਿ ਸਫ਼ਾਈ ਸੇਵਕਾਂ ਨਾਲ ਹੋਈ ਧੱਕੇਸ਼ਾਹੀ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਉਨ੍ਹਾਂ ਦੇ ਹੱਕ ਵਿੱਚ ਇਕਜੁੱਟ ਹੋ ਕੇ ਖੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੇ ਹੱਕਾਂ ਅਤੇ ਸਨਮਾਨ ਦੀ ਰੱਖਿਆ ਲਈ ਹਰ ਵਰਗ ਵੱਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਕਾਲਾ ਢਿੱਲੋਂ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਮੰਨਿਆ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਸਮਾਜ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਇਸ ਲਈ ਉਨ੍ਹਾਂ ਦੇ ਹੱਕਾਂ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਕਾਲਾ ਢਿੱਲੋਂ ਨੇ ਸਫ਼ਾਈ ਸੇਵਕਾਂ ਨਾਲ ਹੋਈ ਕੁੱਟਮਾਰ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਘਟਨਾ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਰੱਖਿਆ ਕਰਨ ਵਾਲਿਆਂ ਵੱਲੋਂ ਅਜਿਹੀ ਧੱਕੇਸ਼ਾਹੀ ਕਤਈ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਪੀੜਤ ਸਫ਼ਾਈ ਸੇਵਕਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਸਹਿਰ ਬਲਾਕ ਪ੍ਰਧਾਨ ਮਹੇਸ ਕੁਮਾਰ ਲੋਟਾ, ਬਿੱਟੂ ਢਿੱਲੋਂ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਕਾਂਗਰਸੀ ਤੇ ਵਰਕਰ ਹਾਜ਼ਰ ਸਨ।